ਡਾ.ਬੀ.ਆਰ.ਅੰਬੇਦਕਰ ਮਹਾਨ ਸ਼ਖਸੀਅਤ ਸਨ : ਮਨੀਸ਼ ਤਿਵਾੜੀ Dr. BR Ambedkar was a great personality

0
177
Dr. BR Ambedkar was a great personality
Dr. BR Ambedkar was a great personality

ਡਾ.ਬੀ.ਆਰ.ਅੰਬੇਦਕਰ ਮਹਾਨ ਸ਼ਖਸੀਅਤ ਸਨ : ਮਨੀਸ਼ ਤਿਵਾੜੀ Dr. BR Ambedkar was a great personality

  • ਸੰਵਿਧਾਨ ਦੇ ਨਿਰਮਾਤਾ ਡਾ.ਬੀ.ਆਰ.ਅੰਬੇਦਕਰ ਮਹਾਨ ਸ਼ਖਸੀਅਤ ਸਨ: ਸੰਸਦ ਮੈਂਬਰ ਮਨੀਸ਼ ਤਿਵਾੜੀ
  • ਡਾ.ਬੀ.ਆਰ.ਅੰਬੇਦਕਰ ਦੇ ਜਨਮ ਦਿਹਾੜੇ ‘ਤੇ ਵੱਖ-ਵੱਖ ਪ੍ਰੋਗਰਾਮਾਂ ‘ਚ ਮਨਾਇਆ ਗਿਆ

ਦਿਨੇਸ਼ ਮੌਦਗਿਲ ਬੰਗਾ,

ਆਨੰਦਪੁਰ ਸਾਹਿਬ ਦੇ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਕਿਹਾ ਕਿ ਸੰਵਿਧਾਨ ਦੇ ਨਿਰਮਾਤਾ ਸ਼੍ਰੀ ਆਨੰਦਪੁਰ ਸਾਹਿਬ ਦੇ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਕਿਹਾ ਹੈ ਕਿ ਸੰਵਿਧਾਨ ਦੇ ਨਿਰਮਾਤਾ ਡਾ.ਬੀ.ਆਰ.ਅੰਬੇਦਕਰ ਇੱਕ ਮਹਾਨ ਸ਼ਖਸੀਅਤ ਸਨ ਅਤੇ ਜਦੋਂ ਉਹ ਇੱਕ ਵਕੀਲ ਅਤੇ ਸੰਸਦ ਮੈਂਬਰ ਵਜੋਂ ਉਹਨਾ ਦੁਆਰਾ ਬਣਾਏ ਗਏ ਸੰਵਿਧਾਨ ਨੂੰ ਪੜ੍ਹਦੇ ਹਨ ਤਾਂ ਅਹਿਸਾਸ ਹੁੰਦਾ ਹੈ ਕਿ ਉਹ ਕਿੰਨੇ ਮਹਾਨ ਵਿਦਵਾਨ ਰਹੇ ਹੋਣਗੇ।

ਡਾ.ਬੀ.ਆਰ.ਅੰਬੇਦਕਰ ਦੀ ਜਯੰਤੀ ਨੂੰ ਸਮਰਪਿਤ ਕਰਵਾਏ ਗਏ ਵੱਖ-ਵੱਖ ਪ੍ਰੋਗਰਾਮਾਂ ਵਿੱਚ ਸ਼ਿਰਕਤ ਕਰਨ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੰਸਦ ਮੈਂਬਰ ਤਿਵਾੜੀ ਨੇ ਕਿਹਾ ਕਿ ਡਾ: ਅੰਬੇਡਕਰ ਇੱਕ ਮਹਾਨ ਸ਼ਖ਼ਸੀਅਤ ਸਨ, ਜੋ ਸੰਵਿਧਾਨ ਬਣਾਉਣ ਲਈ ਖਰੜਾ ਤਿਆਰ ਕਰਨ ਵਾਲੀ ਕਮੇਟੀ ਦੇ ਮੁਖੀ ਸਨ।

ਸੰਸਦ ਮੈਂਬਰ ਤਿਵਾੜੀ ਨੇ ਕਿਹਾ ਕਿ ਸੰਸਦ ਮੈਂਬਰ ਅਤੇ ਐਡਵੋਕੇਟ ਹੋਣ ਦੇ ਨਾਤੇ ਉਨ੍ਹਾਂ ਨੂੰ ਸੰਵਿਧਾਨ ‘ਤੇ ਬਹਿਸ ਕਰਨ ਜਾਂ ਪੜ੍ਹਨ ਦਾ ਮੌਕਾ ਮਿਲਦਾ ਹੈ ਅਤੇ ਜਦੋਂ ਵੀ ਉਹ ਸੰਵਿਧਾਨ ਪੜ੍ਹਦੇ ਹਨ ਤਾਂ ਉਨ੍ਹਾਂ ਨੂੰ ਇਹ ਅਹਿਸਾਸ ਹੁੰਦਾ ਹੈ ਕਿ ਡਾ: ਅੰਬੇਡਕਰ ਕਿਹੋ ਜਿਹੇ ਮਹਾਨ ਵਿਦਵਾਨ ਹੋਣਗੇ, ਜਿਨ੍ਹਾਂ ਨੇ ਇਕ ਜਿਉਂਦਾ ਜਾਗਦਾ ਦਸਤਾਵੇਜ਼ ਤਿਆਰ ਕੀਤਾ ਹੈ। ਇਹ ਸੰਵਿਧਾਨ ਦੇਸ਼ ਦੇ ਸਾਰੇ ਲੋਕਾਂ ਅਤੇ ਖਾਸ ਕਰਕੇ ਪਿਛੜੇ ਸਮਾਜ ਦੇ ਅਧਿਕਾਰਾਂ ਦੀ ਰਾਖੀ ਕਰਦਾ ਹੈ।

ਇਸ ਦੌਰਾਨ ਇੱਕ ਸਮਾਗਮ ਨੂੰ ਸੰਬੋਧਨ ਕਰਦਿਆਂ ਸੰਸਦ ਮੈਂਬਰ ਤਿਵਾੜੀ ਨੇ ਵੀ ਲੋਕਾਂ ਨੂੰ ਵਿਸਾਖੀ ਦੀ ਵਧਾਈ ਦਿੱਤੀ। ਜਿਸ ਦਿਨ ਦਸਵੇਂ ਪਾਤਿਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸਾ ਪੰਥ ਦੀ ਸਥਾਪਨਾ ਕੀਤੀ ਸੀ।

ਇਸੇ ਤਰ੍ਹਾਂ ਉਨ੍ਹਾਂ ਡਾ.ਬੀ.ਆਰ.ਅੰਬੇਦਕਰ ਦੇ ਜਨਮ ਦਿਹਾੜੇ ਨੂੰ ਸਮਰਪਿਤ ਪੁਸਤਕ ਰਿਲੀਜ਼ ਸਮਾਰੋਹ ਅਤੇ ਖੂਨਦਾਨ ਕੈਂਪ ਵਿੱਚ ਵੀ ਸ਼ਿਰਕਤ ਕੀਤੀ।

ਸਾਬਕਾ ਵਿਧਾਇਕ ਤਰਲੋਚਨ ਸਿੰਘ ਸੁੰਡ ਨੇ ਕਿਹਾ ਕਿ ਡਾ: ਅੰਬੇਡਕਰ ਦਾ ਜੀਵਨ ਸਾਰਿਆਂ ਲਈ ਪ੍ਰੇਰਨਾ ਸਰੋਤ ਹੈ ਅਤੇ ਸਾਨੂੰ ਸਾਰਿਆਂ ਨੂੰ ਉਨ੍ਹਾਂ ਦੇ ਦਰਸਾਏ ਮਾਰਗ ‘ਤੇ ਚੱਲਣਾ ਚਾਹੀਦਾ ਹੈ।

ਸਮਾਗਮ ਦੌਰਾਨ ਹੋਰਨਾਂ ਤੋਂ ਇਲਾਵਾ ਸਾਬਕਾ ਚੇਅਰਮੈਨ ਪਵਨ ਦੀਵਾਨ, ਦਰਵਜੀਤ ਸਿੰਘ ਪੁਨੀਆ, ਹਰੀਸ਼ ਸੱਦੀ, ਪਾਲੋ ਬੈਂਸ ਕੌਂਸਲਰ, ਜੈਪਾਲ ਸੁੰਡਾ, ਮਨਜਿੰਦਰ ਮੋਹਨ ਬੌਬੀ ਕੌਂਸਲਰ, ਕੀਮਤੀ ਸੱਦੀ ਕੌਂਸਲਰ, ਤਲਵਿੰਦਰ ਕੌਰ ਕੌਂਸਲਰ, ਮਾਸਟਰ ਵਾਸਦੇਵ ਹੀਰ ਸਾਬਕਾ ਕੌਂਸਲਰ, ਹਰਜੀਤ ਕੌਰ ਸਾਬਕਾ ਕੌਂਸਲਰ, ਸ. ਪਰਵੀਨ ਗੋਗੀ ਸਾਬਕਾ ਕੌਂਸਲਰ, ਹਰਪਾਲ ਸਾਬਕਾ ਕੌਂਸਲਰ, ਸੋਢੀ ਰਾਮ, ਸਚਿਨ ਘਈ ਸਾਬਕਾ ਕੌਂਸਲਰ ਵੀ ਹਾਜ਼ਰ ਸਨ। Dr. BR Ambedkar was a great personality

Also Read : ਸੰਵਿਧਾਨ ਨੂੰ ਬਚਾਉਣ ਦੀ ਲੋੜ : ਮਾਨ

Also Read : ਵਿਧਾਨ ਸਭਾਵਾਂ ਵਿੱਚ ਦਰਪੇਸ਼ ਮੁੱਦਿਆਂ ਤੇ ਵਿਚਾਰ-ਵਟਾਂਦਰਾ ਕੀਤਾ Sandhwan arrives at the Indian Regional Commonwealth Parliamentary Conference

Connect With Us : Twitter Facebook youtube

SHARE