ਐਚਆਈਜੀ ਅਤੇ ਐਮਆਈਜੀ ਦੇ 576 ਫਲੈਟ ਦੇ ਡਰਾਅ ਕੱਢੇ

0
170
Draw for 576 flats of HIG and MIG
Draw for 576 flats of HIG and MIG

ਦਿਨੇਸ਼ ਮੌਦਗਿਲ, Ludhiana News: ਡਿਪਟੀ ਕਮਿਸ਼ਨਰ ਲੁਧਿਆਣਾ ਸੁਰਭੀ ਮਲਿਕ ਦੀ ਅਗਵਾਈ ਹੇਠ ਅੱਜ ਸਥਾਨਕ ਨਹਿਰੂ ਸਿਧਾਂਤ ਕੇਂਦਰ, ਪੱਖੋਵਾਲ ਰੋਡ ਵਿਖੇ ਨਗਰ ਸੁਧਾਰ ਟਰੱਸਟ ਦੇ ਫਲੈਟਾਂ ਦੀ ਸੁਚਾਰੂ, ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਡਰਾਅ ਪ੍ਰਕਿਰਿਆ ਸੰਪੰਨ ਹੋਈ। ਡਿਪਟੀ ਕਮਿਸ਼ਨਰ ਵੱਲੋਂ ਫਲੈਟਾਂ ਦੇ ਲਾਭਪਾਤਰੀਆਂ ਨੂੰ ਮੁਬਾਰਕਬਾਦ ਵੀ ਦਿੱਤੀ ਗਈ। ਡਿਪਟੀ ਕਮਿਸ਼ਨਰ ਸੁਰਭੀ ਮਲਿਕ ਨੇ ਦੱਸਿਆ ਕਿ ਨਗਰ ਸੁਧਾਰ ਟਰੱਸਟ ਲੁਧਿਆਣਾ ਦੇ 336 ਹਾਈ ਇਨਕਮ ਗਰੁੱਪ (ਐਚਆਈਜੀ) ਅਤੇ 240 ਮਿਡਲ ਇਨਕਮ ਗਰੁੱਪ (ਐਮਆਈਜੀ) ਫਲੈਟਾਂ ਦੇ ਡਰਾਅ ਲਾਭਪਾਤਰੀਆਂ ਦੇ ਸਾਹਮਣੇ ਕੱਢੇ ਗਏ ਅਤੇ ਸਮਾਗਮ ਦੀ ਲਾਈਵ ਵੈਬਕਾਸਟਿੰਗ ਵੀ ਕਰਵਾਈ ਗਈ ।

ਸਮਾਗਮ ਮੌਕੇ ਐਲਏਸੀ ਨੀਰੂ ਕਤਿਆਲ ਗੁਪਤਾ, ਵਧੀਕ ਡਿਪਟੀ ਕਮਿਸ਼ਨਰ ਜਨਰਲ ਰਾਹੁਲ ਚਾਬਾ, ਨਗਰ ਸੁਧਾਰ ਟਰੱਸਟ ਲੁਧਿਆਣਾ ਦੇ ਸੁਪਰਡੰਟ ਇੰਜੀਨੀਅਰ ਸੱਤਭੁਸ਼ਨ ਸਚਦੇਵਾ, ਕਾਰਜ਼ਕਾਰੀ ਅਫਸਰ ਕੁਲਬੀਰ ਕੌਰ ਵੀ ਮੌਜੂਦ ਸਨ।

ਗਰਮੀ ਅਤੇ ਕੋਰੋਨਾ ਕਾਰਨ ਲਾਈਵ ਪ੍ਰਸਾਰਣ ਕੀਤਾ: ਮਲਿਕ

ਡਿਪਟੀ ਕਮਿਸ਼ਨਰ ਮਲਿਕ ਨੇ ਦੱਸਿਆ ਉਨ੍ਹਾਂ ਦੱਸਿਆ ਕਿ ਅੱਤ ਦੀ ਗਰਮੀ ਅਤੇ ਕੋਰੋਨਾ ਮਹਾਂਮਾਰੀ ਨੂੰ ਮੁੱਖ ਰੱਖਦਿਆਂ ਲਾਈਵ ਪ੍ਰਸਾਰਣ ਕੀਤਾ ਗਿਆ ਤਾਂ ਜੋ ਵੱਧ ਤੋਂ ਵੱਧ ਲੋਕ ਇਸ ਸਮਾਗਮ ਨੂੰ ਦੇਖ ਸਕਣ। ਡਿਪਟੀ ਕਮਿਸ਼ਨਰ ਵੱਲੋਂ ਡਰਾਅ ਪ੍ਰਕਿਰਿਆ ਵਿੱਚ ਤਾਇਨਾਤ ਅਧਿਕਾਰੀਆਂ/ਕਰਮਚਾਰੀਆਂ ਦੀ ਵੀ ਸ਼ਲਾਘਾ ਕੀਤੀ ਗਈ ਜ਼ਿਨ੍ਹਾਂ ਸਮਾਗਮ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਬੇਹੱਦ ਪੁਖਤਾ ਪ੍ਰਬੰਧ ਕੀਤੇ ਗਏ ਸਨ।

ਪ੍ਰੋਜੈਕਟ 8.8 ਏਕੜ ਰਕਬੇ ਵਿੱਚ ਬਣਾਇਆ ਜਾਵੇਗਾ : ਕਤਿਆਲ

ਐਲਏਸੀ ਨੀਰੂ ਕਤਿਆਲ ਨੇ ਦੱਸਿਆ ਕਿ ਇਹ ਹਾਊਸਿੰਗ ਪ੍ਰੋਜੈਕਟ 8.8 ਏਕੜ ਰਕਬੇ ਵਿੱਚ ਬਣਾਇਆ ਜਾਵੇਗਾ ਅਤੇ ਜਿਹੜਾ ਕਿ ਕਮਿਊਨਿਟੀ ਸੈਂਟਰ, ਸਵੀਮਿੰਗ ਪੂਲ, ਜਿਮਨੇਜ਼ੀਅਮ, ਛੋਟਾ ਵਪਾਰਕ ਕੇਂਦਰ ਅਤੇ ਪਾਰਕਿੰਗ ਸਮੇਤ ਹਰ ਤਰ੍ਹਾਂ ਦੀਆਂ ਆਧੁਨਿਕ ਸਹੂਲਤਾਂ ਨਾਲ ਲੈਸ ਹੋਵੇਗਾ। ਉਨ੍ਹਾਂ ਕਿਹਾ ਕਿ ਨਗਰ ਸੁਧਾਰ ਟਰੱਸਟ ਵੱਲੋਂ ਇਸ ਪ੍ਰੋਜੈਕਟ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਜਾ ਰਹੀ ਹੈ ਤਾਂ ਜੋ ਇਸ ਨੂੰ ਨਿਰਧਾਰਤ ਸਮਾਂ ਸੀਮਾ ਦੇ ਅੰਦਰ ਸ਼ੁਰੂ ਕੀਤਾ ਜਾ ਸਕੇ।

ਇਹ ਵੀ ਪੜੋ : ਸਿੱਧੂ ਮੂਸੇਵਾਲਾ ਕਤਲ ਕੇਸ : ਪੁਲਿਸ ਪੁੱਛਗਿੱਛ ਵਿੱਚ ਗੈਂਗਸਟਰ ਲਾਰੇਂਸ ਬਿਸ਼ਨੋਈ ਨੇ ਇਹ ਜਵਾਬ ਦਿੱਤਾ

ਸਾਡੇ ਨਾਲ ਜੁੜੋ : Twitter Facebook youtube

SHARE