ਪੰਜਾਬ ਦੇ ਸੌ ਫ਼ੀਸਦੀ ਪਿੰਡਾਂ ਨੂੰ ਉਪਲੱਬਧ ਹੋਵੇਗਾ ਸਾਫ਼ ਪਾਣੀ : ਬ੍ਰਮ ਸ਼ੰਕਰ ਜਿੰਪਾ

0
200
Drinking Water in Rural Area in Punjab
Drinking Water in Rural Area in Punjab

ਇੰਡੀਆ ਨਿਊਜ਼, ਚੰਡੀਗੜ੍ਹ  (Drinking Water in Rural Area in Punjab): ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਰੇ ਪਿੰਡਾਂ ਵਿੱਚ ਸਾਫ਼ ਅਤੇ ਪੀਣ ਯੋਗ ਪਾਣੀ ਮੁਹੱਈਆ ਕਰਵਾਉਣ ਦਾ ਟੀਚਾ ਚਾਲੂ ਵਿੱਤੀ ਸਾਲ ਦੌਰਾਨ ਪੂਰਾ ਕਰਨ ਲਈ ਇੱਕ ‘ਵਿਲੇਜ ਐਕਸ਼ਨ ਪਲਾਨ’  ਤਿਆਰ ਕੀਤੀ ਹੈ। ਇਸੇ ਸਮੇਂ ਸੂਬੇ ਦੇ 12009 ਪਿੰਡਾਂ ਦੇ ਹਰੇਕ ਘਰ ਨੂੰ ਪੀਣ ਵਾਲਾ ਸਾਫ਼ ਪਾਣੀ ਉਪਲਭਦ ਕਰਵਾਇਆ ਜਾ ਰਿਹਾ ਹੈ। ਸਾਲ 2022-23 ਦੌਰਾਨ ਸੂਬੇ ਦੇ ਸਾਰੇ ਦੇ ਸਾਰੇ ਪਿੰਡਾਂ ਨੂੰ ਪਾਈਪਾਂ ਰਾਹੀਂ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਦਾ ਟੀਚਾ ਪੂਰਾ ਕੀਤਾ ਜਾਵੇਗਾ।

ਪਾਣੀ ਸਪਲਾਈ ਦਾ 99 ਫ਼ੀਸਦੀ ਕੰਮ ਮੁਕੰਮਲ

ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਦੇ ਅਨੁਸਾਰ ਵਿਲੇਜ ਐਕਸ਼ਨ ਪਲਾਨ ਤਹਿਤ 100 ਫੀਸਦੀ ਘਰਾਂ ਨੂੰ ਪਾਣੀ ਦੇ ਕੁਨੈਕਸ਼ਨ, ਪਿੰਡਾਂ ਦੀਆਂ ਨਵੀਆਂ ਬਸਤੀਆਂ/ਅਬਾਦੀਆਂ ਵਿੱਚ ਪਾਈਪਾਂ ਵਿਛਾਉਣਾ, ਪੀਣ ਵਾਲੇ ਪਾਣੀ ਦੇ ਸੋਮਿਆਂ ਨੂੰ ਹੋਰ ਮਜ਼ਬੂਤ ਕਰਨਾ, ਸਵੱਛ ਭਾਰਤ ਮਿਸ਼ਨ(ਗ੍ਰਾਮੀਣ) ਨੂੰ ਪੂਰੀ ਤਰ੍ਹਾਂ ਲਾਗੂ ਕਰਨਾ ਆਦਿ ਮੁੱਖ ਤੌਰ ’ਤੇ ਸ਼ਾਮਿਲ ਹੈ। ਇਸ ਸਮੇਂ ਸੂਬੇ ਦੇ 12009 ਪਿੰਡਾਂ ਨੂੰ 9554 ਜਲ ਸਪਲਾਈ ਸਕੀਮਾਂ ਰਾਹੀਂ ਸਾਫ਼ ਪੀਣ ਵਾਲਾ ਪਾਣੀ ਮੁਹੱਈਆ ਕਰਵਾਇਆ ਜਾ ਰਿਹਾ ਹੈ। ਹੁਣ ਤੱਕ ਪਾਣੀ ਸਪਲਾਈ ਦਾ 99 ਫ਼ੀਸਦੀ ਕੰਮ ਮੁਕੰਮਲ ਹੋ ਚੁੱਕਾ ਹੈ।

 700 ਤੋਂ ਵੱਧ ਇੰਜੀਨੀਅਰਾਂ ਨੂੰ ਸਿਖਲਾਈ ਦਿੱਤੀ ਗਈ

ਜਲ ਸਪਲਾਈ ਦੇ ਵਾਸਤੇ ਨਿਰਧਾਰਤ ਟੀਚਾ ਹਾਸਲ ਕਰਨ ਲਈ ਉਪ ਮੰਡਲ ਇੰਜੀਨੀਅਰਾਂ ਅਤੇ ਕਾਰਜਕਾਰੀ ਇੰਜੀਨੀਅਰਾਂ ਵਲੋਂ 700 ਤੋਂ ਵੱਧ ਇੰਜੀਨੀਅਰਾਂ ਨੂੰ ਸਿਖਲਾਈ ਦਿੱਤੀ ਗਈ ਹੈ। ਇਸ ਦੌਰਾਨ ਸੋਸ਼ਲ ਫੀਲਡ ਸਟਾਫ਼ ਨੂੰ ਵੀ ਟ੍ਰੇਨਿੰਗ ਦਿੱਤੀ ਗਈ। ਜ਼ਿਲ੍ਹਾਵਾਰ ਟਰੇਨਿੰਗ ਵਿੱਚ ਵਿਸ਼ਾ ਮਾਹਿਰਾਂ ਨੇ ਜਲ ਸਪਲਾਈ ਨੂੰ ਬੇਹਤਰ ਬਨਾਉਣ ਲਈ ਢੰਗ-ਤਰੀਕਿਆਂ ਦੀ ਜਾਣਕਾਰੀ ਦਿੱਤੀ। ਇਸ ਟਰੇਨਿੰਗ ਦਾ ਮਕਸਦ ਸੰਪਰਕ ਮੁਹਿੰਮ ਚਲਾ ਕੇ ਵਿਲੇਜ ਐਕਸ਼ਨ ਪਲਾਨ ਦੇ ਟੀਚੇ ਨੂੰ ਪੂਰਾ ਕਰਨਾ ਹੈ।

ਇਹ ਵੀ ਪੜ੍ਹੋ: ਜਲਦ ਲਿਆਂਦੀ ਜਾਵੇਗੀ ਸਿਹਤ ਪਾਲਿਸੀ : ਜੌੜਾਮਾਜਰਾ

ਸਾਡੇ ਨਾਲ ਜੁੜੋ : Twitter Facebook youtube

SHARE