DRIVE AGAINST ADULTERATION ਮੁਹਾਲੀ ਅਤੇ ਪਟਿਆਲਾ ਜ਼ਿਲ੍ਹੇ ਵਿੱਚੋਂ 14 ਕੁਇੰਟਲ ਮਿਲਾਵਟੀ ਪਨੀਰ ਜ਼ਬਤ

0
227
DRIVE AGAINST ADULTERATION
DRIVE AGAINST ADULTERATION

DRIVE AGAINST ADULTERATION ਮੁਹਾਲੀ ਅਤੇ ਪਟਿਆਲਾ ਜ਼ਿਲ੍ਹੇ ਵਿੱਚੋਂ 14 ਕੁਇੰਟਲ ਮਿਲਾਵਟੀ ਪਨੀਰ ਜ਼ਬਤ

  • ਮਿਲਾਵਟਖੋਰੀ ਵਿਰੁੱਧ ਮੁਹਿੰਮ: ਸਿਹਤ ਟੀਮਾਂ ਵੱਲੋਂ ਮੁਹਾਲੀ ਅਤੇ ਪਟਿਆਲਾ ਜ਼ਿਲ੍ਹੇ ਵਿੱਚੋਂ 14 ਕੁਇੰਟਲ ਮਿਲਾਵਟੀ ਪਨੀਰ ਜ਼ਬਤ
  • ਡਾ. ਵਿਜੈ ਸਿੰਗਲਾ ਵੱਲੋਂ ਮਿਲਾਵਟਖੋਰੀ ਵਿਰੁੱਧ ਸਖ਼ਤੀ ਨਾਲ ਨਜਿੱਠਣ ਦੇ ਨਿਰਦੇਸ਼
ਇੰਡੀਆ ਨਿਊਜ਼, ਚੰਡੀਗੜ੍ਹ
DRIVE AGAINST ADULTERATION ਖੁਰਾਕੀ ਵਸਤਾਂ ਵਿੱਚ ਮਿਲਾਵਟਖੋਰੀ ਵਿਰੁੱਧ ਚਲਾਈ ਗਈ ਮੁਹਿੰਮ ਤਹਿਤ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਅੱਜ 14 ਕੁਇੰਟਲ ਹੋਰ ਮਿਲਾਵਟੀ ਭੋਜਨ ਪਦਾਰਥ ਜ਼ਬਤ ਕੀਤੇ ਗਏ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਿਹਤ ਮੰਤਰੀ ਡਾ. ਵਿਜੇ ਸਿੰਗਲਾ ਨੇ ਦੱਸਿਆ ਕਿ ਸਿਹਤ ਵਿਭਾਗ ਦੀ ਟੀਮ ਨੇ ਜ਼ਿਲ੍ਹਾ ਐਸ.ਏ.ਐਸ.ਨਗਰ ਵਿੱਚ 7 ਕੁਇੰਟਲ 80 ਕਿਲੋ ਨਕਲੀ ਪਨੀਰ ਜ਼ਬਤ ਕਰਨ ਤੋਂ ਇਲਾਵਾ ਪਟਿਆਲਾ ਜ਼ਿਲ੍ਹੇ ਦੇ ਸਮਾਣਾ ਕਸਬੇ ਵਿੱਚ 6 ਕੁਇੰਟਲ 20 ਕਿਲੋ ਪਨੀਰ ਜ਼ਬਤ ਕੀਤਾ ਹੈ। ਇਸ ਦੌਰਾਨ ਸਿਹਤ ਵਿਭਾਗ ਦੀਆਂ ਅੰਤਰ-ਜ਼ਿਲ੍ਹਾ ਟੀਮਾਂ ਨੇ ਵੀ ਦੋ ਦਿਨਾਂ ਵਿੱਚ 13 ਜ਼ਿਲ੍ਹਿਆਂ ਵਿੱਚ ਦੁੱਧ, ਪਨੀਰ, ਖੋਆ, ਪਾਊਡਰ ਵਾਲੇ ਦੁੱਧ, ਘਿਓ ਅਤੇ ਹੋਰ ਖੁਰਾਕੀ ਵਸਤਾਂ ਦੇ 110 ਸੈਂਪਲ ਲਏ ਹਨ, ਜਿਨ੍ਹਾਂ ਨੂੰ ਜਾਂਚ ਲਈ ਸਟੇਟ ਫੂਡ ਲੈਬ ਵਿੱਚ ਭੇਜਿਆ ਜਾ ਰਿਹਾ ਹੈ।
ਸਿਹਤ ਮੰਤਰੀ ਨੇ ਕਿਹਾ, “ਕਿਸੇ ਵੀ ਵਿਅਕਤੀ ਨੂੰ ਮਿਲਾਵਟੀ ਜਾਂ ਨਕਲੀ ਭੋਜਨ ਪਦਾਰਥ ਵੇਚ ਕੇ ਸੂਬੇ ਦੇ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।” ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਵਿੱਚ ਖਾਣ-ਪੀਣ ਦੀਆਂ ਵਸਤੂਆਂ ਵਿੱਚ ਮਿਲਾਵਟਖੋਰੀ ਪ੍ਰਤੀ ਕਿਸੇ ਵੀ ਤਰ੍ਹਾਂ ਦੀ ਢਿੱਲ ਬਰਦਾਸ਼ਤ ਨਾ ਕਰਨ ਦੀ ਨੀਤੀ ਅਪਣਾਈ ਹੈ।
DRIVE AGAINST ADULTERATION
DRIVE AGAINST ADULTERATION
ਡਾ. ਸਿੰਗਲਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਨੂੰ ਸ਼ੁੱਧ ਅਤੇ ਮਿਆਰੀ ਭੋਜਨ ਪਦਾਰਥ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਅਜਿਹੀਆਂ ਕਾਰਵਾਈਆਂ ਇਸੇ ਵਚਨਬੱਧਤਾ ਦਾ ਹਿੱਸਾ ਹਨ।
ਹੋਰ ਜਾਣਕਾਰੀ ਦਿੰਦਿਆਂ ਡਾ. ਵਿਜੇ ਸਿੰਗਲਾ ਨੇ ਦੱਸਿਆ ਕਿ ਜ਼ਿਲ੍ਹਾ ਮੁਹਾਲੀ ਵਿੱਚ ਘਟੀਆ ਦਰਜੇ ਦੇ ਪਨੀਰ ਦੀ ਸਪਲਾਈ ਸਬੰਧੀ ਸ਼ਿਕਾਇਤਾਂ ਮਿਲ ਰਹੀਆਂ ਸਨ ਅਤੇ ਇੱਕ ਸੂਚਨਾ ਦੇ ਆਧਾਰ `ਤੇ ਜ਼ਿਲ੍ਹਾ ਸੰਗਰੂਰ ਦੀ ਟੀਮ ਨੇ ਮੁਹਾਲੀ ਦੇ ਵੱਖ-ਵੱਖ ਖੇਤਰਾਂ ਵਿੱਚ ਸਵੇਰੇ 4 ਵਜੇ ਨਾਕੇ ਲਾਏ।

ਕਾਰਖਾਨਿਆਂ ਤੋਂ ਦੁੱਧ ਤੋਂ ਬਣੇ ਉਤਪਾਦਾਂ ਅਤੇ ਰੰਗਦਾਰ ਮਿਠਾਈਆਂ ਦੇ 8 ਹੋਰ ਸੈਂਪਲ ਭਰੇ DRIVE AGAINST ADULTERATION

ਨਾਕੇ ਦੌਰਾਨ ਬਾਹਰਲੇ ਜਿਲ੍ਹੇ ਤੋਂ ਪਨੀਰ ਸਪਲਾਈ ਕਰਨ ਆਈ ਗੱਡੀ ਵਿੱਚੋਂ ਪਨੀਰ ਦਾ ਸੈਂਪਲ ਭਰਨ ਉਪਰੰਤ 7 ਕੁਇੰਟਲ 80 ਕਿਲੋ ਦਾ ਸਟਾਕ ਜ਼ਬਤ ਕੀਤਾ ਗਿਆ। ਟੀਮ ਨੇ ਪਨੀਰ ਬਣਾਉਣ ਵਾਲੀ ਇਕਾਈ`ਤੇ ਵੀ ਛਾਪਾ ਮਾਰਿਆ ਜੋ ਪਨੀਰ ਦੀ ਸਪਲਾਈ ਕਰਨ `ਚ ਸ਼ਾਮਲ ਸੀ। ਇਸ ਤੋਂ ਇਲਾਵਾ ਟੀਮ ਵੱਲੋਂ ਜ਼ਿਲ੍ਹਾ ਮੁਹਾਲੀ ਵਿਖੇ ਵੱਖ ਵੱਖ ਕਾਰਖਾਨਿਆਂ ਤੋਂ ਦੁੱਧ ਤੋਂ ਬਣੇ ਉਤਪਾਦਾਂ ਅਤੇ ਰੰਗਦਾਰ ਮਿਠਾਈਆਂ ਦੇ 8 ਹੋਰ ਸੈਂਪਲ ਭਰੇ ਗਏ।
ਡਾ. ਸਿੰਗਲਾ ਨੇ ਕਿਹਾ ਕਿ ਲੋਕਾਂ ਦੀ ਸਿਹਤ ਨਾਲ ਕਿਸੇ ਵੀ ਕੀਮਤ `ਤੇ ਸਮਝੌਤਾ ਨਹੀਂ ਕੀਤਾ ਜਾਵੇਗਾ ਅਤੇ ਅਗਲੇ ਦਿਨਾਂ `ਚ ਇਸ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇਗਾ।

ਸਿਹਤ ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਨੂੰ  ਘਟੀਆ ਦਰਜੇ ਦੀਆਂ ਅਤੇ ਮਿਲਾਵਟੀ ਖੁਰਾਕੀ ਵਸਤਾਂ  ਦੀ ਵਿਕਰੀ ਦਾ ਪਤਾ ਚਲਦਾ ਹੈ ਤਾਂ ਉਹ ਸੂਬਾ ਸਰਕਾਰ ਵੱਲੋਂ ਜਾਰੀ ਸ਼ਿਕਾਇਤ ਨਿਵਾਰਣ ਨੰਬਰ `ਤੇ ਤੁਰੰਤ ਜਾਣਕਾਰੀ ਦੇਣ। ਸਿਹਤ ਮੰਤਰੀ ਨੇ ਕਿਹਾ ਕਿ ਇਸ ਮੁਹਿੰਮ ਦਾ ਇੱਕੋ-ਇੱਕ ਉਦੇਸ਼ ਖੁਰਾਕੀ ਵਸਤਾਂ ਵਿੱਚ ਮਿਲਾਵਟਖੋਰੀ ਨੂੰ ਰੋਕਣਾ ਹੈ। ਉਨ੍ਹਾਂ ਨਾਲ ਹੀ ਕਿਹਾ ਕਿ ਦੁੱਧ ਵੇਚਣ ਵਾਲਿਆਂ ਜਾਂ ਡੇਅਰੀ ਉਤਪਾਦਾਂ ਦੇ ਵਪਾਰੀਆਂ ਨੂੰ ਬਿਨਾਂ ਵਜ੍ਹਾ ਤੰਗ-ਪ੍ਰੇਸ਼ਾਨ ਨਹੀਂ ਕੀਤਾ ਜਾਵੇਗਾ।DRIVE AGAINST ADULTERATION

Also Read : Navjot Sidhu slams Bhagwant Mann ਪੰਜਾਬ ‘ਚ ਵਿਗੜੀ ਕਾਨੂੰਨ ਵਿਵਸਥਾ, ਹਿਮਾਚਲ ‘ਚ ਵੋਟਾਂ ਮੰਗ ਰਹੇ ਸੀਐਮ

Also Read : ਕਾਂਗਰਸ ਦੀ ਪੁਨਰ ਸੁਰਜੀਤੀ ਸਾਡੇ ਲੋਕਤੰਤਰ ਲਈ ਜ਼ਰੂਰੀ : ਸੋਨੀਆ ਗਾਂਧੀ

Also Read : ASI And registered an anti-corruption case against the scribe ਏ.ਐਸ.ਆਈ. ਅਤੇ ਮੁਨਸ਼ੀ ਖਿਲਾਫ਼ ਭ੍ਰਿਸ਼ਟਾਚਾਰ ਵਿਰੋਧੀ ਮਾਮਲਾ ਦਰਜ

Connect With Us : Twitter Facebook youtube

SHARE