ਡੇਰਾਬੱਸੀ ਪੁਲਿਸ ਵੱਲੋਂ ਕਾਬੂ ਕੀਤੇ ਗਏ ਨਸ਼ਾ ਤਸਕਰ।
India News (ਇੰਡੀਆ ਨਿਊਜ਼), Drug Traffickers Arrested, ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਨਸ਼ਾ ਤਸਕਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਤਹਿਤ ਡੇਰਾਬੱਸੀ ਪੁਲਿਸ ਨੇ ਵੱਡੀ ਸਫਲਤਾ ਹਾਸਿਲ ਕੀਤੀ ਹੈ। ਡੇਰਾਬੱਸੀ ਪੁਲਿਸ ਨੇ ਇੱਕ ਅੰਤਰਰਾਸ਼ਟਰੀ ਨਸ਼ਾ ਤਸਕਰ ਗਿਰੋਹ ਦਾ ਪਰਦਾਫਾਸ਼ ਕੀਤਾ ਹੈ ਅਤੇ ਇਸ ਮਾਮਲੇ ਵਿੱਚ ਤਿੰਨ ਵਿਅਕਤੀਆਂ ਨੂੰ ਨਾਮਜ਼ਦ ਕੀਤਾ ਹੈ। ਜਾਣਕਾਰੀ ਦਿੰਦਿਆਂ ਆਈ.ਪੀ.ਐਸ ਸਹਾਇਕ ਕਪਤਾਨ ਪੁਲਿਸ ਸਬ-ਡਵੀਜ਼ਨ ਡੇਰਾਬੱਸੀ ਵੈਭਵ ਚੌਧਰੀ ਨੇ ਦੱਸਿਆ ਕਿ ਥਾਣਾ ਮੁੱਖੀ ਡੇਰਾਬੱਸੀ ਦੀ ਅਗਵਾਈ ਹੇਠ ਮੁਬਾਰਕਪੁਰ ਪੁਲਿਸ ਚੌਕੀ ਦੇ ਇੰਚਾਰਜ ਏ.ਐਸ.ਆਈ ਸਤਨਾਮ ਸਿੰਘ ਵੱਲੋਂ ਪੁਲਿਸ ਨਾਕੇ ਦੌਰਾਨ ਇੱਕ ਵਾਹਨ ਨੰਬਰ ਐਚ 36 ਏ 4091 ਬਰੇਜ਼ਾ ਨੂੰ ਰੋਕ ਕੇ ਤਲਾਸ਼ੀ ਲਈ ਗਈ।
ਗੱਡੀ ਦੇ ਡਰਾਈਵਰ ਨੇ ਆਪਣੀ ਪਛਾਣ ਰਾਜਨ ਵਾਸੀ ਕਰਤਾਰ ਨਗਰ ਖੰਨਾ ਅਤੇ ਉਸ ਦੇ ਸਾਥੀ ਸਚਿਨ ਸ਼ਰਮਾ ਵਾਸੀ ਨਵਾਂਗਾਓਂ ਜ਼ਿਲ੍ਹਾ ਮੁਹਾਲੀ ਵਜੋਂ ਦੱਸੀ ਹੈ। ਚੈਕਿੰਗ ਦੌਰਾਨ ਪੁਲਸ ਨੇ 204 ਗ੍ਰਾਮ ਹੈਰੋਇਨ ਬਰਾਮਦ ਕੀਤੀ ਅਤੇ ਦੋਵਾਂ ਵਿਅਕਤੀਆਂ ਖਿਲਾਫ ਥਾਣਾ ਡੇਰਾਬੱਸੀ ਵਿਖੇ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।
ਪ੍ਰੈਸ ਕਾਨਫਰੰਸ ਦੌਰਾਨ ਪੁਲੀਸ ਨੇ ਦਾਅਵਾ ਕੀਤਾ ਕਿ ਫੜੇ ਗਏ ਨਸ਼ਾ ਤਸਕਰਾਂ ਤੋਂ ਉਨ੍ਹਾਂ ਨੂੰ ਸੂਚਨਾ ਮਿਲੀ ਹੈ ਕਿ ਦਿੱਲੀ ਦੇ ਨਾਈਜੀਰੀਅਨ ਮੂਲ ਦੇ ਵਿਅਕਤੀ ਤੋਂ 3.50 ਲੱਖ ਰੁਪਏ ਵਿੱਚ ਨਸ਼ੀਲੇ ਪਦਾਰਥ ਖਰੀਦੇ ਹਨ। ਅਦਾਲਤ ਤੋਂ ਦੋਵਾਂ ਵਿਅਕਤੀਆਂ ਦਾ 3 ਦਿਨ ਦਾ ਪੁਲੀਸ ਰਿਮਾਂਡ ਹਾਸਲ ਕਰ ਲਿਆ ਗਿਆ ਹੈ।
ਇਹ ਵੀ ਪੜ੍ਹੋ :For The Home Garden : ਘਰੇਲੂ ਬਗੀਚੀ ਨੂੰ ਪ੍ਰਫੁੱਲਤ ਕਰਨ ਲਈ ਗਰਮ ਰੁੱਤ ਦੀਆਂ 1200 ਸਬਜ਼ੀ ਬੀਜ ਕਿੱਟਾਂ ਵੰਡੀਆਂ ਜਾਣਗੀਆਂ
Get Current Updates on, India News, India News sports, India News Health along with India News Entertainment, and Headlines from India and around the world.