Drug Trend In Punjab
India News (ਇੰਡੀਆ ਨਿਊਜ਼), ਚੰਡੀਗੜ੍ਹ : ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਦੇ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਬੰਗਾ ਅਤੇ ਗੜ੍ਹਸ਼ੰਕਰ ਵਿੱਚ ਕੀਤੀਆਂ ਸਿਆਸੀ ਮੀਟਿੰਗਾਂ ਵਿੱਚ ਆਪਣੀ ਹਾਜ਼ਰੀ ਦਰਜ ਕਰਵਾਈ। ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਭਾਜਪਾ ਆਗੂ ਡਾ: ਸੁਭਾਸ਼ ਸ਼ਰਮਾ ਨੇ ਪੰਜਾਬ ‘ਚ ਵੱਧ ਰਹੇ ਨਸ਼ੇ ਲਈ ਮਾਨ ਸਰਕਾਰ ‘ਤੇ ਨਿਸ਼ਾਨਾ ਸਾਧਿਆ ਡਾ: ਸ਼ਰਮਾ ਨੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਸ਼ਰਾਬ ਦੇ ਸ਼ੌਕੀਨ ਮਾਨ ਦਾ ਕਦੇ ਵੀ ਪੰਜਾਬ ‘ਚੋਂ ਨਸ਼ਾ ਖਤਮ ਕਰਨ ਦਾ ਕੋਈ ਇਰਾਦਾ ਨਹੀਂ ਸੀ। Drug Trend In Punjab
ਉਨ੍ਹਾਂ ਕਿਹਾ ਕਿ ਪਹਿਲਾਂ ਨਸ਼ੇ ਸੂਬੇ ਵਿੱਚ ਲੁਕ-ਛਿਪ ਕੇ ਵਿ।ਕਦੇ ਸਨ ਪਰ ਅੱਜ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਕਮਜ਼ੋਰੀ ਕਾਰਨ ਉਹੀ ਨਸ਼ਾ ਹਰ ਗਲੀ ਵਿੱਚ ਪਹੁੰਚ ਗਿਆ ਹੈ। ਅੱਜ ਪੰਜਾਬ ਦਾ ਕੋਈ ਵੀ ਸ਼ਹਿਰ ਜਾਂ ਪਿੰਡ ਅਜਿਹਾ ਨਹੀਂ ਬਚਿਆ ਜਿੱਥੇ ਨਸ਼ੇ ਦੇ ਸੌਦਾਗਰ ਨਾ ਹੋਣ ਅਤੇ ਇਹ ਲੋਕ ਸਰਕਾਰਾਂ ਦੀ ਸ਼ਹਿ ਨਾਲ ਸਾਡੀ ਨੌਜਵਾਨ ਪੀੜ੍ਹੀ ਨੂੰ ਬਰਬਾਦ ਕਰ ਰਹੇ ਹਨ। ਦੋ ਸਾਲ ਪਹਿਲਾਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਭਗਵੰਤ ਮਾਨ ਹੀ ਨਹੀਂ, ਸਗੋਂ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਨੇ ਵੀ ਸੂਬੇ ਦੇ ਲੋਕਾਂ ਨੂੰ ਨਸ਼ਾ ਖਤਮ ਕਰਨ ਦੀ ਗਾਰੰਟੀ ਦਿੱਤੀ ਸੀ।
ਕੇਂਦਰ ਦੀ ਭਾਜਪਾ ਸਰਕਾਰ ਦਾ 10 ਸਾਲਾਂ ਦਾ ਕਾਰਜਕਾਲ
ਸ਼ਰਮਾ ਨੇ ਨਸ਼ਿਆਂ ਦੇ ਮੁੱਦੇ ‘ਤੇ ਕਾਂਗਰਸ ਅਤੇ ਅਕਾਲੀਆਂ ਨੂੰ ਗੱਦਾਰ ਕਰਾਰ ਦਿੰਦਿਆਂ ਕਿਹਾ ਕਿ ਦੋਵਾਂ ਪਾਰਟੀਆਂ ਦੇ ਆਗੂਆਂ ਨੇ ਇਸ ਮੁੱਦੇ ‘ਤੇ ਸਿਆਸਤ ਕਰਨ ਤੋਂ ਇਲਾਵਾ ਕੁਝ ਨਹੀਂ ਕੀਤਾ। ਦੂਜੇ ਪਾਸੇ ਭਾਰਤੀ ਜਨਤਾ ਪਾਰਟੀ ਨੇ ਅਯੁੱਧਿਆ ਵਿੱਚ ਸ਼੍ਰੀ ਰਾਮ ਮੰਦਰ, ਜੰਮੂ-ਕਸ਼ਮੀਰ ਵਿੱਚ ਧਾਰਾ 370 ਨੂੰ ਖਤਮ ਕਰਨ, ਤਿਨ ਤਲਾਕ, ਗਰੀਬੀ ਨੂੰ ਖਤਮ ਕਰਨ ਦੇ ਅਜਿਹੇ ਵਾਅਦੇ ਦੇਸ਼ ਵਾਸੀਆਂ ਨਾਲ ਪੂਰੇ ਕੀਤੇ, ਜੋ ਹੁਣ ਤੱਕ ਭਾਰਤੀ ਰਾਜਨੀਤੀ ਵਿੱਚ ਅਸੰਭਵ ਮੰਨੇ ਜਾਂਦੇ ਸਨ।
ਕੇਂਦਰ ਦੀ ਭਾਜਪਾ ਸਰਕਾਰ ਦਾ 10 ਸਾਲਾਂ ਦਾ ਕਾਰਜਕਾਲ ਇਸ ਗੱਲ ਦਾ ਗਵਾਹ ਹੈ ਕਿ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਸਰਕਾਰ ਨੇ ਅਸੰਭਵ ਨੂੰ ਸੰਭਵ ਕਰ ਦਿੱਤਾ ਹੈ। ਦੁਨੀਆ ਨੂੰ ਅੱਖਾਂ ਦਿਖਾਉਣ ਵਾਲੇ ਚੀਨ ਅਤੇ ਅੱਤਵਾਦ ਦੇ ਜ਼ਰੀਏ ਭਾਰਤ ਨੂੰ ਵਾਰ-ਵਾਰ ਪਰੇਸ਼ਾਨ ਕਰਨ ਵਾਲੇ ਪਾਕਿਸਤਾਨ ਦਾ ਢੁੱਕਵਾਂ ਇਲਾਜ ਕਿੱਤਾ ਹੈ । ਅੱਜ ਦੋਵੇਂ ਦੇਸ਼ ਭਾਰਤ ਦੇ ਸਾਹਮਣੇ ਬੇਵੱਸ ਨਜ਼ਰ ਆ ਰਹੇ ਹਨ। ਭਾਜਪਾ ਪੰਜਾਬ ਵਿੱਚ ਨਸ਼ਿਆਂ ਨੂੰ ਦੇਸ਼ ਵਿਰੁੱਧ ਜੰਗ ਵਜੋਂ ਲਵੇਗੀ ਅਤੇ ਇਸੇ ਤਰਜ਼ ’ਤੇ ਇਹ ਮੁਹਿੰਮ ਚਲਾਈ ਜਾਵੇਗੀ।
ਮੋਹਾਲੀ ਤੋਂ ਅਮਰੀਕਾ, ਕੈਨੇਡਾ ਅਤੇ ਆਸਟ੍ਰੇਲੀਆ ਲਈ ਉਡਾਣਾਂ ਸ਼ੁਰੂ ਕਰਾਵਾਂਗਾਂ
ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਦੇ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਕਿਹਾ ਕਿ ਜੇਕਰ ਉਹ ਐਮ.ਪੀ ਬਣਦੇ ਹਨ ਤਾਂ ਉਹ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਅਤੇ ਮੋਦੀ ਸਰਕਾਰ ਨਾਲ ਗੱਲ ਕਰਨਗੇ ਅਤੇ ਮੋਹਾਲੀ ਹਵਾਈ ਅੱਡੇ ਤੋਂ ਕੈਨੇਡਾ, ਅਮਰੀਕਾ, ਇੰਗਲੈਂਡ, ਆਸਟ੍ਰੇਲੀਆ ਆਦਿ ਦੇਸ਼ਾਂ ਲਈ ਸਿੱਧੀਆਂ ਉਡਾਣਾਂ ਸ਼ੁਰੂ ਕਰਵਾਉਣਗੇ। ਤਾਂ ਜੋ ਪੰਜਾਬੀਆਂ ਨੂੰ ਦਿੱਲੀ ਨਾ ਜਾਣਾ ਪਵੇ। ਉਡਾਣਾਂ ਸ਼ੁਰੂ ਹੋਣ ਨਾਲ ਹਰ ਕਿਸੇ ਦੇ ਪੈਸੇ ਅਤੇ ਸਮੇਂ ਦੀ ਬੱਚਤ ਹੋਵੇਗੀ।
ਇਸ ਨਾਲ ਮੁਹਾਲੀ ਨੂੰ ਫਾਇਦਾ ਹੋਵੇਗਾ ਅਤੇ ਸਾਡੇ ਪ੍ਰਵਾਸੀ ਭਾਰਤੀ ਵੀਰਾਂ-ਭੈਣਾਂ ਨੂੰ ਵੀ ਸ੍ਰੀ ਆਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ਦੇ ਦਰਸ਼ਨਾਂ ਲਈ ਆਸਾਨੀ ਹੋਵੇਗੀ। Drug Trend In Punjab
ਇਹ ਵੀ ਪੜ੍ਹੋ :Derabassi Road Accident : ਡੇਰਾਬਸੀ ਹਾਈਵੇ ਤੇ ਦਰਦਨਾਕ ਸੜਕ ਹਾਦਸਾ ਪਿਓ ਧੀ ਦੀ ਮੌਤ