Duty To Prevent Illegal Mining : ਗੈਰ-ਕਾਨੂੰਨੀ ਮਾਈਨਿੰਗ ਰੋਕਣ ਲਈ ਅਤੇ ਸਟੋਨ ਕਰੱਸ਼ਰਾਂ/ਸਕਰੀਨਿੰਗ ਪਲਾਂਟਾਂ ਦੀ ਚੈਕਿੰਗ ਕਰਨ ਲਈ ਅਧਿਕਾਰੀਆਂ ਦੀ ਡਿਊਟੀ ਲਾਈ ਗਈ

0
83
Duty To Prevent Illegal Mining

Duty To Prevent Illegal Mining

India News (ਇੰਡੀਆ ਨਿਊਜ਼), ਚੰਡੀਗੜ੍ਹ : ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਗੈਰ-ਕਾਨੂੰਨੀ ਮਾਈਨਿੰਗ ਰੋਕਣ ਲਈ ਅਤੇ ਸਟੋਨ ਕਰੱਸ਼ਰਾਂ/ਸਕਰੀਨਿੰਗ ਪਲਾਂਟਾਂ ਦੀ ਚੈਕਿੰਗ ਕਰਨ ਲਈ ਜ਼ਿਲ੍ਹੇ ’ਚ ਸਬ-ਡਵੀਜ਼ਨ ਪੱਧਰ ’ਤੇ ਟੀਮਾਂ ਦਾ ਗਠਨ ਕੀਤਾ ਗਿਆ ਹੈ। ਇਹ ਟੀਮਾਂ ਜੋ ਕਿ ਮਈ 2024 ਤੋਂ ਮਈ ਅਗਸਤ 2024 ਤੱਕ ਰੋਸਟਰ ਵਾਰ ਕੰਮ ਕਰਨਗੀਆਂ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ (ਜ) ਵਿਰਾਜ ਐਸ ਤਿੜਕੇ ਵੱਲੋਂ ਹੁਕਮ ਜਾਰੀ ਕੀਤੇ ਗਏ ਹਨ।

ਚੈਕਿੰਗ ਦੀ ਰੋਜ਼ਾਨਾ ਰਿਪੋਰਟ

ਜਾਰੀ ਹੁਕਮਾਂ ਅਨੁਸਾਰ ਪ੍ਰਮੁੱਖ ਸੱਕਤਰ, ਮਾਈਨਜ਼ ਅਤੇ ਜਿਓਲੋਜੀ ਵਿਭਾਗ ਪੰਜਾਬ ਵਲੋਂ ਜਾਰੀ ਨੰ. 1300 ਜੀਐਜੀ/2022 ਮਿਤੀ 07.10.2022 ਰਾਹੀਂ ਗੈਰ-ਕਾਨੂੰਨੀ ਮਾਈਨਿੰਗ ਅਤੇ ਸਟੋਨ ਕਰੱਸ਼ਰਾਂ/ਸਕਰੀਨਿੰਗ ਪਲਾਂਟਾਂ ਦੀ ਚੈਕਿੰਗ ਕੀਤੀ ਜਾਣੀ ਹੈ। ਆਦੇਸ਼ਾਂ ਦੀ ਪਾਲਣਾ ਹਿੱਤ ਇਹ ਟੀਮਾਂ ਰੇਤੇ, ਬਜਰੀ, ਸਟੋਨ ਕਰੱਸ਼ਰਾਂ ਅਤੇ ਗੈਰ ਕਾਨੂੰਨੀ ਮਾਈਨਿੰਗ ਦੀ ਕੀਤੀ ਜਾਂਦੀ ਚੈਕਿੰਗ ਦੀ ਰੋਜ਼ਾਨਾ ਰਿਪੋਰਟ ਭੇਜੀ ਜਾਣੀ ਯਕੀਨੀ ਬਣਾਉਣਗੀਆਂ। ਤਾਂ ਜੋ ਗੈਰ ਕਾਨੂੰਨੀ ਮਾਈਨਿੰਗ ਨੂੰ ਰੋਕਿਆ ਜਾ ਸਕੇ।

ਨਜਾਇਜ਼ ਮਾਈਨਿੰਗ ਸਬੰਧੀ ਕੇਸ ਦਰਜ

ਉਹਨਾਂ ਕਿਹਾ ਕਿ ਟੀਮਾਂ ਨੂੰ ਇਹ ਵੀ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ ਕਿ ਨਜਾਇਜ਼ ਮਾਈਨਿੰਗ ਸਬੰਧੀ ਕੇਸ ਦਰਜ ਕਰਵਾਉਦੇ ਸਮੇਂ ਗੱਡੀ ਦਾ ਨੰਬਰ, ਉਸਦੇ ਮਾਲਕ ਦਾ ਨਾਮ ਵੀ ਐਫ.ਆਈ.ਆਰ. ਵਿੱਚ ਦਰਜ ਕੀਤਾ ਜਾਵੇ।  ਆਰ.ਟੀ.ਓ ਐਸ.ਏ.ਐਸ ਨਗਰ ਨਾਲ ਤਾਲਮੇਲ ਕਰਕੇ ਵਰਤੇ ਜਾਣ ਵਾਲੇ ਟਿੱਪਰ, ਜੇ.ਸੀ.ਬੀ. ਪੋਕਲੇਨ, ਟਰੈਕਟਰ-ਟਰਾਲੀ ਆਦਿ ਦੇ ਵੇਰਵੇ ਡਾਟਾਬੇਸ ਵਿੱਚ ਲੈ ਲਏ ਜਾਣ। Duty To Prevent Illegal Mining

ਇਹ ਵੀ ਪੜ੍ਹੋ :Checking Of Fertilizer Shops : ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੀਆਂ ਟੀਮਾਂ ਵੱਲੋਂ ਖਾਦ ਅਤੇ ਬੀਜ ਵਿਕਰੀ ਕਰਨ ਵਾਲੀਆਂ ਦੁਕਾਨਾਂ ਦੀ ਚੈਕਿੰਗ ਕੀਤੀ ਗਈ

 

SHARE