ਪੰਜਾਬ ਤੇ ਗੁਆਂਢੀ ਰਾਜਾਂ ਵਿੱਚ ਈ.ਐਨ.ਏ ਦੀ ਤਸਕਰੀ ਕਰਨ ਵਾਲੇ ਅੰਤਰਰਾਜੀ ਗਿਰੋਹ ਦਾ ਪਰਦਾਫਾਸ਼

0
193
E.N.A. Statewide campaign against illegal trade, A tanker filled with 35000 liters of ENA seized, Extra neutral alcohol
E.N.A. Statewide campaign against illegal trade, A tanker filled with 35000 liters of ENA seized, Extra neutral alcohol
  • ਆਬਕਾਰੀ ਵਿਭਾਗ ਤੇ ਪੰਜਾਬ ਪੁਲਿਸ ਦੇ ਸਪੈਸ਼ਲ ਆਪ੍ਰੇਸ਼ਨ ਗਰੁੱਪ ਵੱਲੋਂ 35000 ਲੀਟਰ ਈ.ਐਨ.ਏ ਬਰਾਮਦ
  • ਵਿੱਤ ਮੰਤਰੀ ਵੱਲੋਂ ਮੰਗਲਵਾਰ ਨੂੰ ਆਬਕਾਰੀ ਵਿਭਾਗ ਨੂੰ ਈ.ਐਨ.ਏ ਦੇ ਗੈਰ-ਕਾਨੂੰਨੀ ਧੰਦੇ ਖਿਲਾਫ ਰਾਜਪੰਜਾਬ ਤੇ ਗੁਆਂਢੀ ਰਾਜਾਂ ਵਿੱਚ ਈ.ਐਨ.ਏ ਦੀ ਤਸਕਰੀ ਕਰਨ ਵਾਲੇ ਅੰਤਰਰਾਜੀ ਗਿਰੋਹ ਦਾ ਪਰਦਾਫਾਸ਼ ਵਿਆਪੀ ਮੁਹਿੰਮ ਚਲਾਉਣ ਦੇ ਦਿੱਤੇ ਸਨ ਨਿਰਦੇਸ਼
  • ਚੀਮਾ ਨੇ ਕਿਹਾ ਕਿ ਨਾਜਾਇਜ਼ ਸ਼ਰਾਬ ਦੇ ਕਾਰੋਬਾਰ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ

ਚੰਡੀਗੜ੍ਹ, PUNJAB NEWS (E.N.A. Statewide campaign against illegal trade) : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਵੱਲੋਂ ਐਕਸਟਰਾ ਨਿਊਟ੍ਰਲ ਅਲਕੋਹਲ (ਈ.ਐਨ.ਏ.) ਦੇ ਨਜਾਇਜ਼ ਧੰਦੇ ਵਿਰੁੱਧ ਰਾਜ ਵਿਆਪੀ ਮੁਹਿੰਮ ਸ਼ੁਰੂ ਕਰਨ ਲਈ ਜਾਰੀ ਕੀਤੀਆਂ ਹਦਾਇਤਾਂ ‘ਤੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਆਬਕਾਰੀ ਵਿਭਾਗ ਅਤੇ ਜ਼ਿਲ੍ਹਾ ਪੁਲਿਸ ਪਟਿਆਲਾ ਨੇ ਸਾਂਝੇ ਤੌਰ ‘ਤੇ ਕਾਰਵਾਈ ਕਰਦੇ ਹੋਏ ਪੰਜਾਬ ਅਤੇ ਗੁਆਂਢੀ ਰਾਜਾਂ ਵਿੱਚ ਐਕਸਟਰਾ ਨਿਊਟ੍ਰਲ ਅਲਕੋਹਲ (ਈ.ਐਨ.ਏ) ਦੀ ਤਸਕਰੀ ਅਤੇ ਗੈਰ-ਕਾਨੂੰਨੀ ਵਿਕਰੀ ਵਿੱਚ ਸ਼ਾਮਲ ਇੱਕ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਇਸ ਗਿਰੋਹ ਤੋਂ 35000 ਲੀਟਰ ਈਐਨਏ ਭਰਿਆ ਇੱਕ ਟੈਂਕਰ ਜ਼ਬਤ ਕੀਤਾ ਗਿਆ।

 

ਆਬਕਾਰੀ ਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਇਸ ਪ੍ਰਾਪਤੀ ਉਪਰੰਤ ਆਬਕਾਰੀ ਵਿਭਾਗ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਇਸ ਮਾਮਲੇ ਨਾਲ ਸਬੰਧਤ ਸਾਰੀਆਂ ਕੜੀਆਂ ਦੀ ਡੂੰਘਾਈ ਨਾਲ ਜਾਂਚ ਕਰਨ ਤਾਂ ਜੋ ਈਐਨਏ ਦੇ ਸਪਲਾਇਰਾਂ ਅਤੇ ਪ੍ਰਾਪਤਕਰਤਾਵਾਂ ਦਾ ਮੁਕੰਮਲ ਪਰਦਾਫਾਸ਼ ਕੀਤਾ ਜਾ ਸਕੇ।

 

ਨਾਜਾਇਜ਼ ਸ਼ਰਾਬ ਤਿਆਰ ਹੁੰਦੀ ਸੀ

 

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸ਼ਰਾਬ ਦੀ ਤਸਕਰੀ ਜਾਂ ਆਬਕਾਰੀ ਨਾਲ ਸਬੰਧਤ ਕਿਸੇ ਵੀ ਗੈਰ-ਕਾਨੂੰਨੀ ਗਤੀਵਿਧੀ ਵਿਰੁੱਧ ਜ਼ੀਰੋ ਟਾਲਰੈਂਸ ਦੀ ਨੀਤੀ ਅਪਣਾਈ ਹੈ ਅਤੇ ਅਜਿਹੀਆਂ ਗਤੀਵਿਧੀਆਂ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ।

 

E.N.A. Statewide campaign against illegal trade, A tanker filled with 35000 liters of ENA seized, Extra neutral alcohol
E.N.A. Statewide campaign against illegal trade, A tanker filled with 35000 liters of ENA seized, Extra neutral alcohol

ਸਾਂਝੀਆਂ ਟੀਮਾਂ ਦਾ ਗਠਨ ਕਰਕੇ 24 ਘੰਟੇ ਨਿਗਰਾਨੀ ਨੂੰ ਯਕੀਨੀ ਬਣਾਇਆ

ਇਹ ਜਾਣਕਾਰੀ ਦਿੰਦਿਆਂ ਆਬਕਾਰੀ ਵਿਭਾਗ ਦੇ ਇਕ ਸਰਕਾਰੀ ਬੁਲਾਰੇ ਨੇ ਅੱਜ ਇਥੇ ਦੱਸਿਆ ਕਿ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵਿਭਾਗ ਦੀ ਬੀਤੇ ਮੰਗਲਵਾਰ ਨੂੰ ਹੋਈ ਸਮੀਖਿਆ ਮੀਟਿੰਗ ਦੌਰਾਨ ਜਾਰੀ ਕੀਤੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਆਬਕਾਰੀ ਵਿਭਾਗ ਅਤੇ ਜ਼ਿਲ੍ਹਾ ਪੁਲਿਸ ਪਟਿਆਲਾ ਦੇ ਸਪੈਸ਼ਲ ਆਪ੍ਰੇਸ਼ਨ ਗਰੁੱਪ (ਐਸ.ਓ.ਜੀ.) ਦੀਆਂ ਸਾਂਝੀਆਂ ਟੀਮਾਂ ਦਾ ਗਠਨ ਕਰਕੇ 24 ਘੰਟੇ ਨਿਗਰਾਨੀ ਨੂੰ ਯਕੀਨੀ ਬਣਾਇਆ ਗਿਆ ਸੀ।

ਇਨ੍ਹਾਂ ਟੀਮਾਂ ਨੇ ਬੀਤੇ ਦਿਨ ਇਹ ਸੂਚਨਾ ਮਿਲਣ ‘ਤੇ ਕਿ ਇੱਕ ਸੰਗਠਿਤ ਗਿਰੋਹ ਈ.ਐਨ.ਏ ਦੀ ਗੈਰ-ਕਾਨੂੰਨੀ ਵਿਕਰੀ ਅਤੇ ਤਸਕਰੀ ਵਿੱਚ ਸ਼ਾਮਲ ਹੈ, ਤੇ ਕਾਰਵਾਈ ਕਰਦਿਆਂ ਲਗਭਗ 35000 ਲੀਟਰ ਈਐਨਏ ਜਿਸ ਦੀ ਕੀਮਤ ਲਗਭਗ 3.5 ਕਰੋੜ ਰੁਪਏ ਬਣਦੀ ਹੈ, ਲੈ ਕੇ ਜਾ ਰਹੇ ਇੱਕ ਟੈਂਕਰ ਨੂੰ ਜ਼ਬਤ ਕੀਤਾ।

 

ਇਸ ਅਪ੍ਰੇਸ਼ਨ ਬਾਰੇ ਹੋਰ ਖੁਲਾਸਾ ਕਰਦਿਆਂ ਬੁਲਾਰੇ ਨੇ ਦੱਸਿਆ ਕਿ ਇਸ ਕਾਰਵਾਈ ਦੌਰਾਨ ਟੀਮਾਂ ਨੇ ਦੇਖਿਆ ਕਿ ਇੱਕ ਟੈਂਕਰ ਨੇ ਰਾਜਪੁਰਾ ਪਹੁੰਚਣ ਤੋਂ ਬਾਅਦ ਆਪਣਾ ਰੂਟ ਮੋੜ ਕੇ ਰਾਜਪੁਰਾ-ਚੰਡੀਗੜ੍ਹ ਰੋਡ ਵੱਲ ਕਰ ਲਿਆ। ਟੀਮਾਂ ਨੇ ਬਨੂੜ ਨੇੜੇ ਟੈਂਕਰ ਨੂੰ ਰੋਕਣ ਤੇ ਪਾਇਆ ਕਿ ਟੈਂਕਰ ਦਾ ਟਰਾਂਸਪੋਰਟਰ ਉਹ ਈਐਨਏ ਜੋ ਕਿ ਗੋਆ ਰਾਜ ਵਿੱਚ ਲਿਜਾਣ ਲਈ ਸੀ, ਵਿੱਚੋਂ ਕੁਝ ਈ.ਐਨ.ਏ ਰਾਜਪੁਰਾ ਵਿਖੇ ਚੋਰੀ ਵੇਚਦਾ ਸੀ ਅਤੇ ਬਾਕੀ ਦੀ ਖੇਪ ਇੱਕ ਵਿਚੋਲੇ ਰਾਹੀਂ, ਜੋ ਕਿ ਪਹਿਲਾਂ ਚੰਡੀਗੜ੍ਹ ਵਿਖੇ ਸ਼ਰਾਬ ਦਾ ਠੇਕੇਦਾਰ ਸੀ, ਰਾਹੀਂ ਚੰਡੀਗੜ੍ਹ ਦੇ ਬੌਟਲਿੰਗ ਪਲਾਂਟਾਂ ਨੂੰ ਵੇਚਦਾ ਸੀ।

 

ਬੁਲਾਰੇ ਨੇ ਦੱਸਿਆ ਕਿ 2000 ਲੀਟਰ ਈਐਨਏ ਦੀ ਖੇਪ ਜੋ ਕਿ 22 ਅਗਸਤ ਨੂੰ ਖੰਨਾ ਵਿਖੇ ਜ਼ਬਤ ਕੀਤੀ ਗਈ ਸੀ, ਇਸੇ ਗਿਰੋਹ ਵੱਲੋਂ ਹੀ ਅੰਮ੍ਰਿਤਸਰ ਦੀ ਇੱਕ ਪਾਰਟੀ ਨੂੰ ਵੇਚੀ ਗਈ ਸੀ ਜੋ ਕਿ ਅੱਗੇ ਇਸ ਤੋਂ ਨਾਜਾਇਜ਼ ਸ਼ਰਾਬ ਤਿਆਰ ਕਰਦੀ ਸੀ। ਇਹ ਗਿਰੋਹ ਪੰਜਾਬ ਵਿੱਚ ਹੋਰ ਵੀ ਕਈ ਗੈਰ-ਸਮਾਜੀ ਤੱਤਾਂ ਨੂੰ ਚੋਰੀ ਈ.ਐਨ.ਏ. ਵੇਚਣ ਵਿੱਚ ਸ਼ਾਮਿਲ ਸੀ। ਉਨ੍ਹਾਂ ਦੱਸਿਆ ਕਿ ਮੁਲਜ਼ਮ ਟਰਾਂਸਪੋਰਟਰ ਜਵਾਹਰ ਸਿੰਘ, ਉਸਦੇ ਸਾਥੀ ਸੰਜੀਵ ਕੁਮਾਰ, ਨਿਸ਼ਾਂਤ, ਵਰਿੰਦਰ ਚੌਹਾਨ ਅਤੇ ਗੁਰਚਰਨ ਸਿੰਘ ਖਿਲਾਫ ਪਟਿਆਲਾ ਜ਼ਿਲੇ ਦੇ ਬਨੂੜ ਪੁਲਸ ਸਟੇਸ਼ਨ ‘ਚ ਐੱਫ.ਆਈ.ਆਰ. ਦਰ਼ਜ਼ ਕਰ ਲਈ ਗਈ ਹੈ।

 

ਇਸ ਦੌਰਾਨ ਆਬਕਾਰੀ ਕਮਿਸ਼ਨਰ ਵਰੁਣ ਰੂਜ਼ਮ ਨੇ ਦੱਸਿਆ ਕਿ ਵਿਭਾਗ ਵੱਲੋਂ ਸੂਬੇ ਭਰ ਵਿੱਚ ਨਾਜਾਇਜ਼ ਸ਼ਰਾਬ ਦੇ ਕਾਰੋਬਾਰ ਵਿਰੁੱਧ ਚੌਕਸੀ ਤੇਜ਼ ਕਰ ਦਿੱਤੀ ਗਈ ਹੈ ਅਤੇ ਅੰਤਰਰਾਜੀ ਸਰਹੱਦਾਂ ਅਤੇ ਤਸਕਰੀ ਵਾਲੇ ਇਲਾਕਿਆਂ ਵਿੱਚ ਵਿਸ਼ੇਸ਼ ਗਸ਼ਤ ਅਤੇ ਨਾਕਾਬੰਦੀ ਕੀਤੀ ਜਾ ਰਹੀ ਹੈ।

 

ਇਹ ਵੀ ਪੜ੍ਹੋ: ਪਟਿਆਲ਼ਾ ਦੀ ਵੱਡੀ ਨਦੀ ਅਤੇ ਛੋਟੀ ਨਦੀ ਦਾ 165 ਕਰੋੜ ਦੀ ਲਾਗਤ ਨਾਲ ਕੀਤਾ ਜਾਵੇਗਾ ਸੁੰਦਰੀਕਰਨ: ਡਾ. ਨਿੱਜਰ

ਇਹ ਵੀ ਪੜ੍ਹੋ:  ਨਰਮੇਂ ‘ਤੇ ਆੜਤ 1 ਫੀਸਦ ਕੀਤੀ ਜਾਵੇਗੀ : ਧਾਲੀਵਾਲ

ਇਹ ਵੀ ਪੜ੍ਹੋ: ਸੜਕੀ ਆਵਾਜਾਈ ਨੂੰ ਸੁਰੱਖਿਅਤ ਬਣਾਉਣ ਦੀ ਦਿਸ਼ਾ ਵਿੱਚ ਕੰਮ ਕਰਨ ਦੇ ਨਿਰਦੇਸ਼

ਸਾਡੇ ਨਾਲ ਜੁੜੋ :  Twitter Facebook youtube

SHARE