ECI made preparations for Assembly election ਅੰਤਿਮ ਵੋਟਰ ਸੂਚੀ ਦੀ ਪ੍ਰਕਾਸਨਾ 5 ਜਨਵਰੀ ਨੂੰ

0
210
ECI made preparations for Assembly election
ECI made preparations for Assembly election
ਇੰਡੀਆ ਨਿਊਜ਼, ਚੰਡੀਗੜ:
ECI made preparations for Assembly election ਪੰਜਾਬ ਦੇ ਮੁੱਖ ਚੋਣ ਅਫਸਰ ਡਾ. ਐਸ ਕਰੁਣਾ ਰਾਜੂ ਨੇ ਵਿਧਾਨ ਸਭਾ ਚੋਣਾਂ-2022 ਲਈ ਅੰਤਿਮ ਪ੍ਰਕਾਸਤਿ ਵੋਟਰ ਸੂਚੀਆਂ ਡੀਵੀਡੀਜ਼ ਦੇ ਰੂਪ ਵਿੱਚ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਸੌਂਪੀਆਂ।
ਹੋਰ ਜਾਣਕਾਰੀ ਦਿੰਦਿਆਂ ਡਾ. ਰਾਜੂ ਨੇ ਦੱਸਿਆ ਕਿ ਭਾਰਤੀ ਚੋਣ ਕਮਿਸਨ (ਈਸੀਆਈ) ਵੱਲੋਂ 1 ਜਨਵਰੀ, 2022 ਨੂੰ ਜਾਰੀ ਕੀਤੀ ਗਈ ਵਿਸੇਸ ਸਮਰੀ ਰੀਵਿਜਨ ਸਡਿਊਲ ਅਨੁਸਾਰ ਫੋਟੋ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸਨਾ ਦੀ ਪ੍ਰਕਿਰਿਆ 5 ਜਨਵਰੀ, 2022 ਨੂੰ ਸਮਾਪਤ ਹੋ ਗਈ ਹੈ। ਇਸ ਸਬੰਧੀ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਨਾਲ ਮੁੱਖ ਚੋਣ ਅਫਸਰ, ਪੰਜਾਬ ਦੇ ਦਫਤਰ ਵਿਖੇ ਮੀਟਿੰਗ ਸੱਦੀ ਗਈ, ਜਿਸ ਵਿੱਚ ਉਨਾਂ ਨੂੰ ਵੋਟਰ ਸੂਚੀਆਂ (ਬਿਨਾਂ ਫੋਟੋਆਂ) ਦੀਆਂ ਡੀਵੀਡੀਜ਼ ਸੌਂਪੀਆਂ ਗਈਆਂ।

ਮੀਟਿੰਗ ਵਿੱਚ ਇਨ੍ਹਾਂ ਪਾਰਟੀਆਂ ਦੇ ਨੁਮਾਇੰਦੇ ਮੌਜੂਦ ਸਨ (ECI made preparations for Assembly election)

ECI made preparations for Assembly election

ਮੀਟਿੰਗ ਵਿੱਚ ਆਲ ਇੰਡੀਆ ਤਿ੍ਰਣਮੂਲ ਕਾਂਗਰਸ, ਬਹੁਜਨ ਸਮਾਜ ਪਾਰਟੀ, ਭਾਰਤੀ ਜਨਤਾ ਪਾਰਟੀ, ਭਾਰਤੀ ਕਮਿਊਨਿਸਟ ਪਾਰਟੀ, ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ), ਇੰਡੀਅਨ ਨੈਸਨਲ ਕਾਂਗਰਸ, ਨੈਸਨਲਿਸਟ ਕਾਂਗਰਸ ਪਾਰਟੀ, ਸ੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਦੇ ਨੁਮਾਇੰਦੇ ਹਾਜਰ ਸਨ।

ਕੋਵਿਡ-19 ਦਿਸਾ-ਨਿਰਦੇਸਾਂ ਬਾਰੇ ਜਾਗਰੂਕ ਕੀਤਾ (ECI made preparations for Assembly election)

ਕੋਵਿਡ-19 ਦੇ ਓਮਿਕਰੋਨ ਵੇਰੀਐਂਟ ਦੇ ਮੱਦੇਨਜਰ, ਸੀਈਓ ਡਾ. ਰਾਜੂ ਨੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕੋਵਿਡ-19 ਦਿਸਾ-ਨਿਰਦੇਸਾਂ ਬਾਰੇ ਜਾਗਰੂਕ ਕੀਤਾ ਅਤੇ ਚੋਣਾਂ ਦੌਰਾਨ ਕਰਨ ਵਾਲੀਆਂ ਅਤੇ ਨਾ ਕਰਨ ਵਾਲੀਆਂ ਗੱਲਾਂ ਬਾਰੇ ਵਿਆਪਕ ਤੌਰ ‘ਤੇ ਚਰਚਾ ਕੀਤੀ ਗਈ।
ਸੀਈਓ ਦਫਤਰ ਨੇ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਅਤੇ ਪੰਜਾਬ ਦੇ ਸਿਹਤ ਅਤੇ ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ ਵੱਲੋਂ ਜਾਰੀ ਕੋਵਿਡ-19 ਦਿਸਾ-ਨਿਰਦੇਸਾਂ ਦੀਆਂ ਕਾਪੀਆਂ ਪ੍ਰਦਾਨ ਕਰਨ ਤੋਂ ਇਲਾਵਾ ਆਫਤ ਪ੍ਰਬੰਧਨ ਐਕਟ, 2005, ਭਾਰਤੀ ਦੰਡਾਵਲੀ ਅਤੇ ਮਹਾਂਮਾਰੀ ਰੋਗ ਐਕਟ ਦੀਆਂ ਸਬੰਧਤ ਧਾਰਾਵਾਂ ਦੀਆਂ ਕਾਪੀਆਂ ਵੀ ਸੌਂਪੀਆਂ। ਈਸੀਆਈ ਵੱਲੋਂ “ਕੋਵਿਡ-19 ਦੌਰਾਨ ਆਮ ਚੋਣਾਂ/ਉਪ-ਚੋਣਾਂ ਸਬੰਧੀ ਵਿਆਪਕ ਦਿਸਾ-ਨਿਰਦੇਸਾਂ“ ਬਾਰੇ ਜਾਰੀ ਮੈਨੂਅਲ ਵੀ ਸਿਆਸੀ ਪਾਰਟੀਆਂ ਨੂੰ ਸੌਂਪਿਆ ਗਿਆ।
SHARE