ECI on Punjab election ਫਾਰਮ ਨੰਬਰ 26 ਬਾਰੇ ਜਾਣਕਾਰੀ ਨੂੰ ਹੋਰ ਸਪੱਸ਼ਟ ਕੀਤਾ

0
269
ECI on Punjab election
ECI on Punjab election
ਇੰਡੀਆ ਨਿਊਜ਼, ਚੰਡੀਗੜ੍ਹ :
ECI on Punjab election ਭਾਰਤੀ ਚੋਣ ਕਮਿਸਨ ਵੱਲੋਂ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਅਨੁਸਾਰ ਨਾਮਜਦਗੀ ਪੱਤਰ ਦੇ ਹਿੱਸੇ ਫਾਰਮ ਨੰਬਰ 26 ਵਿੱਚ ਸੋਧ ਕਰ ਦਿੱਤੀ ਗਈ ਹੈ ਅਤੇ ਵਿਧਾਨ ਸਭਾ ਜਾਂ ਲੋਕ ਸਭਾ ਚੋਣ ਲੜਨ ਵਾਲੇ ਉਮੀਦਵਾਰਾਂ ਲਈ ਇਹ ਲਾਜ਼ਮੀ ਕਰ ਦਿੱਤਾ ਗਿਆ ਹੈ ਕਿ ਉਹ ਆਪਣੇ ਵਿਰੁਧ ਚਲ ਰਹੇ ਅਪਰਾਧਿਕ ਮਾਮਲਿਆਂ ਬਾਰੇ ਜਾਂ ਜਿਹਨਾਂ ਵਿੱਚ ਉਹਨਾਂ ਨੂੰ ਦੋਸ਼ੀ ਠਹਿਰਾਇਆ ਗਿਆ ਹੈ, ਬਾਰੇ ਪੂਰੀ ਜਾਣਕਾਰੀ ਆਪਣੀ ਪਾਰਟੀ ਅਤੇ ਆਮ ਲੋਕਾਂ ਨੂੰ ਅਖਬਾਰ ਅਤੇ ਬਿਜਲਈ ਮੀਡੀਆ ਰਾਹੀਂ ਦੇਣ।
ਇਸ ਸਬੰਧੀ ਚੋਣ ਲੜਨ ਦੇ ਇਛੁੱਕ ਅਤੇ ਰਾਜਨੀਤਕ ਪਾਰਟੀਆਂ ਦੀ ਇਸ ਸਬੰਧੀ ਸ਼ੰਕਿਆਂ ਨੁੰ ਦੂਰ ਕਰਨ ਲਈ ਇਸ ਸਬੰਧੀ ਆਮ ਤੌਰ ਤੇ ਪੁੱਛੇ ਜਾਂਦੇ ਪ੍ਰਸ਼ਨਾਂ ਦੇ ਉਤਰ ਜਾਰੀ ਕੀਤੇ ਹਨ ਜੋ ਕਿ ਕਮਿਸ਼ਨ ਦੀ ਵੈਬਸਾਈਟ ’ਤੇ ਉਪਲੱਬਧ ਹਨ।

ECI on Punjab election ਇਹ ਜਾਣਕਾਰੀ ਦਿੱਤੀ

ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫ਼ਸਰ, ਪੰਜਾਬ ਡਾ. ਐਸ ਕਰੁਣਾ ਰਾਜੂ ਨੇ ਦੱਸਿਆ ਕਿ ਸਬੰਧਤ ਰਾਜਨੀਤਿਕ ਪਾਰਟੀ ਲਈ ਇਹ ਜ਼ਰੂਰੀ ਹੈ ਕਿ ਉਹ ਜੇਕਰ ਉਸ ਵੱਲੋਂ ਐਲਾਨੇ ਗਏ ਕਿਸੇ ਉਮੀਦਵਾਰ ਖਿਲਾਫ ਅਪਰਾਧਿਕ ਮਾਮਲੇ ਸੁਣਵਾਈ ਅਧੀਨ ਜਾਂ ਉਸ ਨੂੰ ਅਪਰਾਧਿਕ ਮਾਮਲੇ ਵਿੱਚ ਸਜਾ ਸੁਣਾਈ ਜਾ ਚੁੱਕੀ ਹੈ ਤਾਂ ਇਸ ਸਬੰਧੀ ਜਾਣਕਾਰੀ ਆਪਣੀ ਵੈਬਸਾਈਟ ਰਾਹੀਂ ਲੋਕਾਂ ਨੂੰ ਦੇਣ।
ਉਹਨਾਂ ਕਿਹਾ ਕਿ ਇਹ ਕੌਮੀ ਅਤੇ ਰਾਜ ਪੱਧਰੀ ਦੋਨਾਂ ਤਰਾਂ ਦੀਆਂ ਰਾਜਨੀਤਿਕ ਪਾਰਟੀਆਂ ਲਈ ਲਾਜ਼ਮੀ ਕੀਤਾ ਗਿਆ ਹੈ ਕਿ ਉਹ ਪਾਰਟੀ ਵੱਲੋਂ ਚੋਣ ਲੜਨ ਲਈ ਚੁਣੇ ਗਏ ਅਪਰਾਧਿਕ ਪਿਛੋਕੜ ਵਾਲੇ ਉਮੀਦਵਾਰ ਵਿਰੁੱਧ ਕਿੰਨੇ ਅਪਰਾਧਿਕ ਕੇਸ ਲੰਬਿਤ ਹਨ।  ਇਸ ਦੇ ਨਾਲ ਹੀ ਰਾਜਨੀਤਿਕ ਪਾਰਟੀ ਨੂੰ ਇਹ ਵੀ ਸਪੱਸ਼ਟ ਕਰਨ ਹੋਵੇਗਾ ਕਿ ਸਾਫ ਸੁਥਰੀ ਦਿੱਖ ਵਾਲਾ ਉਮੀਦਵਾਰ ਚੁਣਨ ਦੀ ਥਾਂ ਅਪਰਾਧਿਕ ਪਿਛੋਕੜ ਵਾਲਾ ਉਮੀਦਵਾਰ ਕਿਉਂ ਚੁਣਿਆ ਗਿਆ ਅਤੇ ਇਹ ਵੀ ਸਪੱਸ਼ਟ ਕਰਨਾ ਹੋਵੇਗਾ ਕਿ ਚੁਣੇ ਗਏ ਉਮੀਦਵਾਰ ਦੀ ਵਿਦਿਅਕ ਯੋਗਤਾ ਅਤੇ ਮੈਰਿਟ ਕੀ ਸੀ ਜਿਸ ਕਾਰਨ ਉਸ ਨੂੰ ਚੋਣਾਂ ਵਿੱਚ ਉਤਾਰਿਆ ਗਿਆ ਹੈ ਨਾ ਕਿ ਸਿਰਫ ਇਹੀ ਦਰਸਾਇਆ ਜਾਵੇ ਕਿ ਇਹ ਜਿੱਤਣਯੋਗ ਸੀ।
SHARE