ECI on Punjab Election ਉਮੀਦਵਾਰ ਅਪਰਾਧਿਕ ਪਿਛੋਕੜ ਸਬੰਧੀ ਜਾਣਕਾਰੀ ਪ੍ਰਕਾਸ਼ਤ ਕਰਵਾਉਣ: ਡਾ. ਰਾਜੂ

0
274
ECI on Punjab Election
ECI on Punjab Election
ਇੰਡੀਆ ਨਿਊਜ਼, ਚੰਡੀਗੜ:
ECI on Punjab Election ਪੰਜਾਬ ਦੇ ਮੁੱਖ ਚੋਣ ਅਫ਼ਸਰ (CEO) ਡਾ. ਐਸ. ਕਰੁਣਾ ਰਾਜੂ ਨੇ ਇਕ ਵਾਰ ਫਿਰ ਦੁਹਰਾਇਆ ਕਿ ਰਾਜਨੀਤਿਕ ਪਾਰਟੀਆਂ ਅਤੇ ਚੋਣ ਲੜ ਰਹੇ ਉਮੀਦਵਾਰਾਂ ਨੂੰ ਅਪਰਾਧਿਕ ਪਿਛੋਕੜ ਸਬੰਧੀ ਜਾਣਕਾਰੀ ਭਾਰਤੀ ਚੋਣ ਕਮਿਸ਼ਨ ਵੱਲੋਂ ਨਿਰਧਾਰਤ ਅਖਬਾਰਾਂ ਅਤੇ ਇਲੈਕਟ੍ਰਾਨਿਕ ਮੀਡੀਆ ਵਿੱਚ ਪ੍ਰਕਾਸ਼ਤ ਕਰਾਉਣ ਲਈ ਨਿਰਧਾਰਤ ਸਮੇਂ ਤੋਂ ਖੁੱਝਣਾ ਨਹੀਂ ਚਾਹੀਦਾ।
ਉਨਾਂ ਦੱਸਿਆ ਕਿ ਅਖਬਾਰਾਂ ਅਤੇ ਟੈਲੀਵਿਜ਼ਨ ਵਿੱਚ ਚੋਣ ਲੜ ਰਹੇ ਉਮੀਦਵਾਰਾਂ ਦੇ ਅਪਰਾਧਿਕ ਪਿਛੋਕੜ ਦਾ ਐਲਾਨ ਕਰਨ ਲਈ ਪਹਿਲਾ ਇਸ਼ਤਿਹਾਰ ਪ੍ਰਕਾਸ਼ਤ ਕਰਨ ਦੀ ਅੰਤਿਮ ਮਿਤੀ 8 ਫਰਵਰੀ, 2022 ਨੂੰ ਸਮਾਪਤ ਹੋ ਗਈ ਹੈ।

ਇਹ ਹੈ ਨਿਯਮ  ECI on Punjab Election

ਭਾਰਤੀ ਚੋਣ ਦੀਆਂ ਹਦਾਇਤਾਂ ਅਨੁਸਾਰ ਚੋਣ ਲੜਨ ਵਾਲੇ ਉਮੀਦਵਾਰ ਅਤੇ ਸਬੰਧਤ ਸਿਆਸੀ ਪਾਰਟੀ ਲਈ ਤਿੰਨ ਵਾਰ ਅਖਬਾਰਾਂ ਅਤੇ ਟੈਲੀਵਿਜ਼ਨਾਂ ਵਿੱਚ ਉਮੀਦਵਾਰ ਦੇ ਅਪਰਾਧਿਕ ਪਿਛੋਕੜ ਦਾ ਐਲਾਨ ਕਰਨਾ ਲਾਜ਼ਮੀ ਹੈ ਅਤੇ ਨਾਮਜ਼ਦਗੀ ਵਾਪਸ ਲੈਣ ਦੇ ਪਹਿਲੇ ਚਾਰ ਦਿਨਾਂ ਦੇ ਅੰਦਰ ਪਹਿਲਾ ਇਸ਼ਤਿਹਾਰ ਪ੍ਰਕਾਸ਼ਤ ਕਰਨਾ ਹੋਵੇਗਾ। ਡਾ: ਰਾਜੂ ਨੇ ਅੱਗੇ ਦੱਸਿਆ ਕਿ ਸ਼ਡਿਊਲ ਅਨੁਸਾਰ ਦੂਸਰਾ ਇਸ਼ਤਿਹਾਰ ਨਾਮਜ਼ਦਗੀ ਵਾਪਸ ਲੈਣ ਦੇ 5ਵੇਂ ਤੋਂ 8ਵੇਂ ਦਿਨ ਦੇ ਵਿਚਕਾਰ ਦਿੱਤਾ ਜਾ ਸਕਦਾ ਹੈ। ਜਦੋਂ ਕਿ, ਤੀਜਾ ਇਸ਼ਤਿਹਾਰ 9ਵੇਂ ਦਿਨ ਤੋਂ ਪ੍ਰਚਾਰ ਦੇ ਆਖਰੀ ਦਿਨ (ਚੋਣਾਂ ਦੀ ਮਿਤੀ ਤੋਂ ਇੱਕ ਦਿਨ ਪਹਿਲਾਂ ) ਤੱਕ ਦਿੱਤਾ ਜਾ ਸਕਦਾ ਹੈ।

ਇਸ ਤਰਾਂ ਛਪਵਾਉਣਾ ਹੋਵੇਗਾ ECI on Punjab Election

ਮੁੱਖ ਚੋਣ ਅਧਿਕਾਰੀ ਨੇ ਦੱਸਿਆ ਕਿ ਸਬੰਧਤ ਰਾਜਨੀਤਕ ਪਾਰਟੀ ਅਤੇ ਉਮੀਦਵਾਰਾਂ ਨੂੰ ਇਹ ਘੋਸ਼ਣਾ ਪੱਤਰ ਕਿਸੇ ਖੇਤਰੀ ਅਖਬਾਰ ਵਿੱਚ 12 ਫੌਂਟ ਸਾਈਜ਼ ਵਿੱਚ ਤਿੰਨ ਵਾਰ ਢੁਕਵੀਂ ਥਾਂ ’ਤੇ ਛਪਵਾਉਣਾ ਹੋਵੇਗਾ। ਉਨਾਂ ਕਿਹਾ ਕਿ ਡੀਏਵੀਪੀ/ਆਡਿਟ ਬਿਊਰੋ ਆਫ਼ ਸਰਕੂਲੇਸ਼ਨ ਦੁਆਰਾ ਦੱਸੇ ਰਿਕਾਰਡ ਮੁਤਾਬਕ  ਇਸ਼ਤਿਹਾਰ 75000 ਤੋਂ ਵੱਧ ਸਰਕੂਲੇਸ਼ਨ ਵਾਲੇ ਘੱਟੋ-ਘੱਟ ਇੱਕ ਰਾਸ਼ਟਰੀ ਰੋਜ਼ਾਨਾ ਅਖਬਾਰ ਵਿੱਚ ਅਤੇ ਘੱਟੋ-ਘੱਟ 25000 ਦੇ ਸਰਕੂਲੇਸ਼ਨ ਵਾਲੇ ਰਾਜ/ਕੇਂਦਰ ਸ਼ਾਸਤ ਪ੍ਰਦੇਸ਼ ਦੇ ਖੇਤਰੀ ਵਰਨਾਕੂਲਰ ਰੋਜ਼ਾਨਾ ਅਖਬਾਰ ਵਿੱਚ ਖੇਤਰੀ ਭਾਸ਼ਾ ਵਿੱਚ ਪ੍ਰਕਾਸ਼ਤ ਹੋਣਾ ਚਾਹੀਦਾ ਹੈ।
SHARE