ਚੰਡੀਗੜ ਯੂਨੀਵਰਸਿਟੀ ਮਾਮਲੇ ਦੀ ਤੇਜ਼ੀ ਨਾਲ ਜਾਂਚ ਕਰਨ ਲਈ ਤਿੰਨ ਮੈਂਬਰੀ ਆਲ ਵੁਮੈਨ ਐਸ.ਆਈ.ਟੀ. ਦਾ ਗਠਨ

0
178
On directions of Chief Minister Punjab Bhagwant Mann, Director General of Police (DGP) Punjab Gaurav Yadav on Monday constituted a three-member all-woman Special Investigation Team (SIT) under the overall supervision of ADGP Community Affairs Division and Women Affairs Gurpreet Kaur Deo, to ensure the effective and speedy investigation into Chandigarh University case.
On directions of Chief Minister Punjab Bhagwant Mann, Director General of Police (DGP) Punjab Gaurav Yadav on Monday constituted a three-member all-woman Special Investigation Team (SIT) under the overall supervision of ADGP Community Affairs Division and Women Affairs Gurpreet Kaur Deo, to ensure the effective and speedy investigation into Chandigarh University case.
  • ਚੰਡੀਗੜ ਯੂਨੀਵਰਸਿਟੀ ਮਾਮਲੇ ਦੀ ਤੇਜ਼ੀ ਨਾਲ ਜਾਂਚ ਕਰਨ ਲਈ ਤਿੰਨ ਮੈਂਬਰੀ ਆਲ ਵੁਮੈਨ ਐਸ.ਆਈ.ਟੀ. ਦਾ ਗਠਨ
  • ਏਡੀਜੀਪੀ ਮਹਿਲਾ ਮਾਮਲੇ ਗੁਰਪ੍ਰੀਤ ਕੌਰ ਦਿਓ ਦੀ ਪੂਰਨ ਨਿਗਰਾਨੀ ਵਿੱਚ ਗਠਿਤ ਕੀਤੀ ਗਈ ਐਸ.ਆਈ.ਟੀ. 
  • ਮਾਮਲੇ ਦੀ ਪੂਰੀ ਤਹਿ ਤੱਕ ਜਾਂਚ ਕਰੇਗੀ ਵਿਸ਼ੇਸ਼ ਜਾਂਚ ਟੀਮ, ਕਿਸੇ ਵੀ ਦੋਸ਼ੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ: ਡੀਜੀਪੀ ਗੌਰਵ ਯਾਦਵ
  • ਡੀਜੀਪੀ ਪੰਜਾਬ ਵੱਲੋਂ ਵਿਦਿਆਰਥੀਆਂ, ਮਾਪਿਆਂ ਅਤੇ ਭਾਈਚਾਰੇ ਨੂੰ ਅਮਨ ਤੇ ਸ਼ਾਂਤੀ ਬਣਾਈ ਰੱਖਣ ਦੀ ਅਪੀਲ
ਚੰਡੀਗੜ, PUNJAB NEWS (A three-member all-women special investigation team) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ‘ਤੇ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਸੋਮਵਾਰ ਨੂੰ ਏ.ਡੀ.ਜੀ.ਪੀ. ਕਮਿਊਨਿਟੀ ਅਫੇਅਰਜ਼ ਡਿਵੀਜਨ ਅਤੇ ਮਹਿਲਾ ਮਾਮਲੇ ਗੁਰਪ੍ਰੀਤ ਕੌਰ ਦਿਓ ਦੀ ਨਿਗਰਾਨੀ ਹੇਠ ਤਿੰਨ ਮੈਂਬਰੀ ਆਲ ਵੂਮੈਨ ਸਪੈਸ਼ਲ ਇਨਵੈਸਟੀਗੇਸ਼ਨ ਟੀਮ (ਐਸ.ਆਈ.ਟੀ.) ਦਾ ਗਠਨ ਕੀਤਾ ਹੈ ਤਾਂ ਜੋ ਚੰਡੀਗੜ ਯੂਨੀਵਰਸਿਟੀ ਮਾਮਲੇ ਦੀ ਪ੍ਰਭਾਵੀ ਅਤੇ ਫੌਰੀ ਜਾਂਚ ਨੂੰ ਯਕੀਨੀ ਬਣਾਇਆ ਜਾ ਸਕੇ। 

 

ਇਸ ਵਿਸ਼ੇਸ਼ ਜਾਂਚ ਟੀਮ ਵਿੱਚ ਐਸ.ਪੀ. ਕਾਊਂਟਰ ਇੰਟੈਲੀਜੈਂਸ ਲੁਧਿਆਣਾ ਰੁਪਿੰਦਰ ਕੌਰ ਭੱਟੀ ਬਤੌਰ ਇੰਚਾਰਜ ਅਤੇ ਦੋ ਮੈਂਬਰਾਂ  ਡੀ.ਐਸ.ਪੀ. ਖਰੜ-1 ਰੁਪਿੰਦਰ ਕੌਰ ਅਤੇ ਡੀ.ਐਸ.ਪੀ. ਏ.ਜੀ.ਟੀ.ਐਫ. ਦੀਪਿਕਾ ਸਿੰਘ ਮੈਂਬਰਾਂ ਵਜੋਂ ਸ਼ਾਮਲ ਹਨ। ਇਹ ਐਸ.ਆਈ.ਟੀ. ਡੀਆਈਜੀ ਰੂਪਨਗਰ ਰੇਂਜ ਗੁਰਪ੍ਰੀਤ ਸਿੰਘ ਭੁੱਲਰ ਅਤੇ ਐਸ.ਐਸ.ਪੀ. ਐਸ.ਏ.ਐਸ. ਨਗਰ ਵਿਵੇਕ ਸ਼ੀਲ ਸੋਨੀ ਦੀ ਨਿਗਰਾਨੀ ਹੇਠ ਕੰਮ ਕਰੇਗੀ, ਅਤੇ ਕੰਮ ਦੀ ਲੋੜ ਅਨੁਸਾਰ ਕਿਸੇ ਹੋਰ ਮੈਂਬਰ ਦੀ ਚੋਣ ਕਰ ਸਕਦੀ ਹੈ।

 

Effective and prompt investigation of the Chandigarh University case, A three-member all-women special investigation team, The accused will not be spared: DGP Gaurav
Effective and prompt investigation of the Chandigarh University case, A three-member all-women special investigation team, The accused will not be spared: DGP Gaurav

ਇਹ ਕਾਰਵਾਈ  ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮਾਮਲੇ ਦੀ ਉੱਚ ਪੱਧਰੀ ਜਾਂਚ ਦੇ ਹੁਕਮ ਦਿੱਤੇ ਜਾਣ ਤੋਂ ਇਕ ਦਿਨ ਬਾਅਦ ਸਾਹਮਣੇ ਆਈ ਹੈ।

 

ਵਿਦਿਆਰਥੀ ਅਤੇ ਹਿਮਾਚਲ ਪ੍ਰਦੇਸ਼ ਦੇ ਦੋ ਹੋਰ ਵਿਅਕਤੀਆਂ ਸਮੇਤ ਕੁੱਲ ਤਿੰਨ ਗ੍ਰਿਫਤਾਰੀਆਂ

ਚੰਡੀਗੜ ਯੂਨੀਵਰਸਿਟੀ ਵਿਖੇ ਵਾਪਰੀ ਘਟਨਾ ਨੂੰ ਮੰਦਭਾਗਾ ਕਰਾਰ ਦਿੰਦਿਆਂ ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਇਸ ਮਾਮਲੇ ਦੀ ਜਾਂਚ ਪੂਰੀ ਸਰਗਰਮੀ ਨਾਲ ਚੱਲ ਰਹੀ ਹੈ ਅਤੇ ਪੁਲਿਸ ਨੇ ਐਤਵਾਰ ਦੇਰ ਸ਼ਾਮ ਉਸ ਵਿਦਿਆਰਥੀ ਅਤੇ ਹਿਮਾਚਲ ਪ੍ਰਦੇਸ਼ ਦੇ ਦੋ ਹੋਰ ਵਿਅਕਤੀਆਂ ਸਮੇਤ ਕੁੱਲ ਤਿੰਨ ਗ੍ਰਿਫਤਾਰੀਆਂ ਕੀਤੀਆਂ ਹਨ ਅਤੇ ਦੋਸ਼ੀਆਂ ਕੋਲੋਂ ਕੁਝ ਇਲੈਕਟ੍ਰਾਨਿਕ ਯੰਤਰ ਵੀ ਜ਼ਬਤ ਕੀਤੇ ਹਨ। ਉਨਾਂ ਪੰਜਾਬ ਪੁਲਿਸ ਨੂੰ ਹਰ ਤਰਾਂ ਦਾ ਸਹਿਯੋਗ ਦੇਣ ਲਈ ਡੀਜੀਪੀ ਹਿਮਾਚਲ ਪ੍ਰਦੇਸ਼ ਅਤੇ ਹਿਮਾਚਲ ਪ੍ਰਦੇਸ਼ ਪੁਲਿਸ ਦਾ ਵੀ ਧੰਨਵਾਦ ਕੀਤਾ।

ਜੋ ਵੀ ਦੋਸ਼ੀ ਪਾਇਆ ਗਿਆ ਉਸ ਨੂੰ ਬਖ਼ਸ਼ਿਆ ਨਹੀਂ ਜਾਵੇਗਾ

ਉਨਾਂ ਭਰੋਸਾ ਦਿੰਦਿਆਂ ਕਿਹਾ ਕਿ ਐਸ.ਆਈ.ਟੀ. ਇਸ ਮਾਮਲੇ ਦੀ ਤਹਿ ਤੱਕ ਜਾਂਚ ਕਰੇਗੀ ਅਤੇ  ਜੋ ਵੀ ਦੋਸ਼ੀ ਪਾਇਆ ਗਿਆ ਉਸ ਨੂੰ ਬਖ਼ਸ਼ਿਆ ਨਹੀਂ ਜਾਵੇਗਾ।

 

ਵਿਦਿਆਰਥੀਆਂ, ਮਾਪਿਆਂ ਅਤੇ ਸਮੂਹ ਭਾਈਚਾਰੇ ਨੂੰ ਅਮਨ-ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕਰਦੇ ਹੋਏ, ਡੀਜੀਪੀ ਨੇ ਉਨਾਂ ਨੂੰ ਸਾਰੇ ਸਬੰਧਤ ਵਿਦਿਆਰਥੀਆਂ ਦੀ ਨਿੱਜਤਾ ਅਤੇ ਸਨਮਾਨ ਦੀ ਰੱਖਿਆ ਕਰਨ ਦਾ ਭਰੋਸਾ ਦਿੱਤਾ। ਉਨਾਂ ਨੇ ਲੋਕਾਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਜਾਣਕਾਰੀ ਲਈ ਸਿਰਫ ਪ੍ਰਮਾਣਿਕ ਚੈਨਲਾਂ ‘ਤੇ ਭਰੋਸਾ ਕਰਨ ਅਤੇ ਵੱਖ-ਵੱਖ ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਫੈਲਾਈਆਂ ਜਾ ਰਹੀਆਂ ਅਫਵਾਹਾਂ, ਜੋ ਕਿ ਕਈ ਵਾਰ ਅਣ-ਪ੍ਰਮਾਣਿਤ ਹੁੰਦੀਆਂ ਹਨ, ਤੋਂ ਗੁਰੇਜ਼ ਕੀਤਾ ਜਾਵੇ।

 

 

 

Also Read : ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਭਾਜਪਾ’ ਚ ਸ਼ਾਮਿਲ ਹੋਣਗੇ

Also Read : ਨਗਰ ਨਿਗਮ ਚੋਣਾਂ ਲਈ ਲੋਕ ਇਨਸਾਫ ਪਾਰਟੀ ਤਿਆਰ : ਬੈਂਸ

Connect With Us : Twitter Facebook

SHARE