Election Commission Bans Exit Poll ਚੋਣਾਂ ਤੋਂ 48 ਘੰਟੇ ਪਹਿਲਾਂ ਵੀ ਕਿਸੇ ਵੀ ਸਰਵੇਖਣ ਜਾਂ ਓਪੀਨੀਅਨ ਪੋਲ ਤੇ ਪਾਬੰਦੀ

0
246
Election Commission Bans Exit Poll

Election Commission Bans Exit Poll

ਇੰਡੀਆ ਨਿਊਜ਼, ਚੰਡੀਗੜ:

Election Commission Bans Exit Poll ਭਾਰਤੀ ਚੋਣ ਕਮਿਸ਼ਨ ਨੇ ਮਿਤੀ 10 ਫਰਵਰੀ, 2022 ਤੋਂ 7 ਮਾਰਚ, 2022 ਤੱਕ ਦੇਸ਼ ਭਰ ਵਿੱਚ ਐਗਜ਼ਿਟ ਪੋਲ ’ਤੇ ਪਾਬੰਦੀ ਲਾਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫ਼ਸਰ, ਪੰਜਾਬ ਡਾ. ਐਸ ਕਰੁਣਾ ਰਾਜੂ ਨੇ ਦੱਸਿਆ ਕਿ ਲੋਕ ਪ੍ਰਤੀਨਿਧ ਕਾਨੂੰਨ 1951 ਦੀ ਧਾਰਾ 126 ਏ ਅਨੁਸਾਰ ਮਿਤੀ 10 ਫਰਵਰੀ, 2022 ਨੂੰ ਸਵੇਰੇ 7 ਵਜੇ ਤੋਂ ਲੈ ਕੇ 7 ਮਾਰਚ, 2022 ਸ਼ਾਮ 6:30 ਵਜੇ ਤੱਕ ਕੋਈ ਵੀ ਐਗਜ਼ਿਟ ਪੋਲ ਨਹੀਂ ਕੀਤਾ ਜਾ ਸਕਦਾ ਅਤੇ ਨਾ ਹੀ ਕੋਈ ਪਿ੍ਰੰਟ ਜਾਂ ਇਲੈਕਟ੍ਰਾਨਿਕ ਮੀਡੀਆ ਅਤੇ ਹੋਰ ਕਿਸੇ ਵੀ ਸੰਚਾਰ ਸਾਧਨ ਉਪਰ ਐਗਜ਼ਿਟ ਪੋਲ ਨੂੰ ਦਿਖਾਇਆ ਨਹੀਂ ਜਾ ਸਕਦਾ ਹੈ।

Election Commission Bans Exit Poll 28 ਜਨਵਰੀ ਨੂੰ ਜਾਰੀ ਕੀਤਾ ਨੋਟੀਫਿਕੇਸਨ

ਬੁਲਾਰੇ ਨੇ ਹੋਰ ਸਪੱਸ਼ਟੀਕਰਨ ਦਿੰਦਿਆਂ ਦੱਸਿਆ  ਚੋਣ ਕਮਿਸਨ ਭਾਰਤ ਵਲੋਂ ਮਿਤੀ 28 ਜਨਵਰੀ 2022 ਨੂੰ ਜਾਰੀ ਨੋਟੀਫਿਕੇਸਨ ਅਨੁਸਾਰ ਚੋਣਾਂ ਵਾਲੇ ਖੇਤਰਾਂ ਵਿੱਚ ਚੋਣਾਂ ਤੋਂ 48 ਘੰਟੇ ਪਹਿਲਾਂ ਕੋਈ ਵੀ ਇਲੈਕਟ੍ਰਾਨਿਕ ਮੀਡੀਆ ਕਿਸੇ ਵੀ ਐਗਜ਼ਿਟ ਪੋਲ ਦੇ ਨਤੀਜੇ ਜਾਂ ਸਰਵੇਖਣ ਨੂੰ ਨਹੀਂ ਦਿਖਾ ਸਕੇਗਾ।

310.89 ਕਰੋੜ ਰੁਪਏ ਦੀਆਂ ਵਸਤਾਂ ਜਬਤ

ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜਰ ਸੂਬੇ ਵਿੱਚ ਆਦਰਸ ਚੋਣ ਜਾਬਤਾ ਲਾਗੂ ਹੋਣ ਉਪਰੰਤ ਵੱਖ-ਵੱਖ ਇਨਫੋਰਸਮੈਂਟ ਟੀਮਾਂ ਵੱਲੋਂ ਸੂਬੇ ਵਿੱਚੋਂ 31 ਜਨਵਰੀ, 2022 ਤੱਕ ਜਾਬਤੇ ਦੀ ਉਲੰਘਣਾ ਦੇ ਸਬੰਧ ਵਿੱਚ 310.89  ਕਰੋੜ ਰੁਪਏ ਦੀ ਕੀਮਤ ਦੀਆਂ ਵਸਤਾਂ ਜਬਤ ਕੀਤੀਆਂ ਗਈਆਂ ਹਨ।

ਇਹ ਵੀ ਪੜ੍ਹੋ : Big relief to Majithia 23 ਫਰਵਰੀ ਤਕ ਗਿਰਫਤਾਰੀ ਤੇ ਰੋਕ

ਇਹ ਵੀ ਪੜ੍ਹੋ : What is Punjab drug case ਛੇ ਹਜ਼ਾਰ ਕਰੋੜ ਰੁਪਏ ਦੇ ਡ੍ਰੱਗ ਕੇਸ ਵਿਚ ਫਸੇ ਮਜੀਠੀਆ

Connect With Us : Twitter Facebook

 

SHARE