ਇੰਡੀਆ ਨਿਊਜ਼, ਚੰਡੀਗੜ੍ਹ: ਕੇਂਦਰ ਸਰਕਾਰ ਵੱਲੋਂ ਸੰਸਦ ਵਿੱਚ ਪੇਸ਼ ਕੀਤੇ ਗਏ ਨਵੇਂ ਬਿਜਲੀ ਸੋਧ ਬਿੱਲ 2022 ਦਾ ਪੰਜਾਬ ਦੀਆਂ ਸਾਰੀਆਂ ਪਾਰਟੀਆਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕੇ ਕਿਹਾ ਕਿ ਕੇਂਦਰ ਸਰਕਾਰ ਦਾ ਬਿਜਲੀ ਸੋਧ ਬਿੱਲ 2022 ਸੂਬਿਆਂ ਦੇ ਅਧਿਕਾਰਾਂ ‘ਤੇ ਸਿੱਧਾ ਹਮਲਾ ਹੈ, ਮਾਨ ਨੇ ਕਿਹਾ ਕਿ ਉਹ ਇਸ ਬਿੱਲ ਦਾ ਵਿਰੋਧ ਕਰਦੇ ਹਨ।
ਰਾਜਾਂ ਦੇ ਅਧਿਕਾਰਾਂ ਤੇ ਇੱਕ ਹੋਰ ਹਮਲਾ…ਬਿਜਲੀ ਸੋਧ ਬਿਲ 2022… ਇਸ ਬਿਲ ਨੂੰ ਪਾਰਲੀਮੈਂਟ ਵਿੱਚ ਪੇਸ਼ ਕਰਨ ਦਾ ਸਖ਼ਤ ਵਿਰੋਧ ਕਰਦੇ ਹਾਂ …ਕੇੰਦਰ ਸਰਕਾਰ ਰਾਜਾਂ ਨੂੰ ਕਠਪੁਤਲੀ ਨਾ ਸਮਝੇ ਅਸੀਂ ਆਪਣੇ ਅਧਿਕਾਰਾਂ ਦੀ ਲੜਾਈ ਲੜਾਂਗੇ ..ਸੜਕ ਤੋਂ ਸੰਸਦ ਤੱਕ ..
— Bhagwant Mann (@BhagwantMann) August 8, 2022
ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਸੂਬਿਆਂ ਨੂੰ ਆਪਣੀ ਕਠਪੁਤਲੀ ਨਹੀਂ ਸਮਝਣਾ ਚਾਹੀਦਾ। ਮਾਨ ਨੇ ਕਿਹਾ ਕਿ ਅਸੀਂ ਸੜਕ ਤੋਂ ਪਾਰਲੀਮੈਂਟ ਤੱਕ ਆਪਣੇ ਹੱਕਾਂ ਲਈ ਲੜਾਂਗੇ।
ਕੇਂਦਰ ਸਰਕਾਰ ਬਿੱਲ ਤੁਰੰਤ ਵਾਪਸ ਲਵੇ: ਸੁਖਬੀਰ ਬਾਦਲ
ਬਿਜਲੀ ਸੋਧ ਬਿੱਲ ‘ਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਉਨ੍ਹਾਂ ਨੇ ਪ੍ਰਧਾਨ ਮੰਤਰੀ ਨੂੰ ਪੱਤਰ ਲਿਖ ਕੇ ਇਸ ਬਿੱਲ ਨੂੰ ਤੁਰੰਤ ਪ੍ਰਭਾਵ ਨਾਲ ਵਾਪਸ ਲੈਣ ਦੀ ਮੰਗ ਕੀਤੀ ਹੈ। ਬਾਦਲ ਨੇ ਕਿਹਾ ਕਿ ਪੰਜਾਬ ਖੇਤੀ ਪ੍ਰਧਾਨ ਸੂਬਾ ਹੈ ਅਤੇ ਖੇਤੀਬਾੜੀ ਲਈ ਬਹੁਤ ਜ਼ਿਆਦਾ ਬਿਜਲੀ ਦੀ ਲੋੜ ਹੁੰਦੀ ਹੈ। ਉਨ੍ਹਾਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਇਸ ਸਬੰਧੀ ਕਿਸਾਨਾਂ, ਕਿਸਾਨ ਜਥੇਬੰਦੀਆਂ ਅਤੇ ਸੂਬਾ ਸਰਕਾਰ ਨਾਲ ਗੱਲਬਾਤ ਕੀਤੀ ਜਾਵੇ।
ਬੀਬੀਐਮਬੀ ਦਾ ਨੋਟੀਫਿਕੇਸ਼ਨ ਰੱਦ ਕੀਤਾ ਜਾਵੇ : ਤਿਵਾਰੀ
ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾਰੀ ਨੇ ਲੋਕ ਸਭਾ ਵਿੱਚ ਮਤਾ ਪੇਸ਼ ਕਰਕੇ ਬੀਬੀਐਮਬੀ ਦੇ ਨੋਟੀਫਿਕੇਸ਼ਨ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ, ਜਿਸਨੂੰ ਉਨ੍ਹਾਂ ਨੇ ਪੰਜਾਬ ਨਾਲ ਪੱਖਪਾਤ ਕਰਾਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਐਮਪੀ ਤਿਵਾਰੀ ਵੱਲੋਂ ਇਸ ਮਾਮਲੇ ਚ ਕੇਂਦਰੀ ਬਿਜਲੀ ਮੰਤਰੀ ਆਰਪੀ ਸਿੰਘ ਨੂੰ ਚਿੱਠੀ ਲਿਖੀ ਗਈ ਸੀ । ਜਿਸ ਨੋਟੀਫਿਕੇਸ਼ਨ ਰਾਹੀਂ ਬੋਰਡ ਦੇ ਮੈਂਬਰਾਂ ਅਤੇ ਚੇਅਰਮੈਨਾਂ ਦੀਆਂ ਯੋਗਤਾਵਾਂ ਵਿੱਚ ਵਾਧਾ ਕਰਨ ਸਮੇਤ ਇੱਕ ਖੋਜ-ਕਮ-ਚੋਣ ਕਮੇਟੀ ਦਾ ਗਠਨ ਵੀ ਕੀਤਾ ਗਿਆ ਹੈ।
ਇਹ ਵੀ ਪੜ੍ਹੋ: ਦਿੱਲੀ ਤੇ ਆਤੰਕੀ ਹਮਲੇ ਦਾ ਖਤਰਾ
ਸਾਡੇ ਨਾਲ ਜੁੜੋ : Twitter Facebook youtube