ਵਿੱਤੀ ਸਹਾਇਤਾ ਹਾਸਲ ਕਰਨ ਦੀਆਂ ਇੱਛੁਕ ਗੈਰ ਸਰਕਾਰੀ ਸੰਸਥਾਵਾਂ ਤੋਂ ਅਰਜ਼ੀਆਂ ਦੀ ਮੰਗ

0
198
Eligible NGO's in Punjab
Dr. Baljit Kaur

ਇੰਡੀਆ ਨਿਊਜ਼,ਚੰਡੀਗੜ੍ਹ (Eligible NGO’s in Punjab) :  ਪੰਜਾਬ ਸਰਕਾਰ ਵੱਲੋਂ “ਪਲਾਨ ਸਕੀਮ ਪੀਐਮ-6 ਅਸਿਸਟੈਂਸ ਟੂ ਐਨਜੀਓ ਅਧੀਨ ਪੰਜਾਬ ਵਿੱਚ ਕੰਮ ਕਰ ਰਹੀਆਂ ਯੋਗ ਗੈਰ-ਸਰਕਾਰੀ ਸੰਸਥਾਵਾਂ (ਰਜਿ) ਤੋਂ ਵਿੱਤੀ ਸਾਲ 2022-23 ਲਈ ਵਿੱਤੀ ਸਹਾਇਤਾ ਪ੍ਰਾਪਤ ਕਰਨ ਲਈ 21 ਨਵੰਬਰ ਤੱਕ ਅਰਜ਼ੀਆਂ ਦੀ ਮੰਗ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਬਾਰੇ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਬੱਚਿਆਂ, ਔਰਤਾਂ, ਦਿਵਿਆਂਗ ਜਨਾਂ, ਬਜ਼ੁਰਗਾਂ ਆਦਿ ਦੀਆਂ ਭਲਾਈ ਸਕੀਮਾਂ ਨੂੰ ਹੋਰ ਬਿਹਤਰ ਢੰਗ ਨਾਲ ਲਾਗੂ ਕਰਨ ਲਈ ਗੈਰ ਸਰਕਾਰੀ ਸੰਸਥਾਵਾਂ (NGO’s) ਤੋਂ ਸਹਾਇਤਾ ਲਈ ਜਾਂਦੀ ਹੈ। ਜਿਸ ਬਦਲੇ ਗੈਰ-ਸਰਕਾਰੀ ਸੰਸਥਾਵਾਂ ਨੂੰ ਸਰਕਾਰ ਵੱਲੋਂ ਵਿੱਤੀ ਸਹਾਇਤਾ ਉਪਲੱਬਧ ਕਰਵਾਈ ਜਾਂਦੀ ਹੈ।

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਲਾਗੂ ਇਸ ਸਕੀਮ ਅਧੀਨ ਜਿਹੜੀਆਂ ਗੈਰ ਸਰਕਾਰੀ ਸੰਸਥਾਵਾਂ(NGO) ਸਹਾਇਤਾਂ ਪ੍ਰਾਪਤ ਕਰਨ ਲਈ ਚਾਹਵਾਨ ਹਨ, ਉਹ ਪਲੈਨਿੰਗ ਵਿਭਾਗ ਦੀ ਸਕੀਮ ਜੋ ਕਿ ਲਿੰਕ https://tinyurl.com/493n4kvs ਅਤੇ ਵਿਭਾਗ ਦੀ ਵੈਬਸਾਈਟ https://sswcd.punjab.gov.in ‘ਤੇ ਉਪਲੱਬਧ ਹੈ, ਅਧੀਨ ਦਰਸਾਏ ਪ੍ਰੋਜੈਕਟਾਂ ਲਈ ਗ੍ਰਾਂਟ ਲਈ ਅਪਲਾਈ ਕਰ ਸਕਦੀਆਂ ਹਨ।

21 ਨਵੰਬਰ 2022 ਤੱਕ ਅਰਜ਼ੀਆਂ ਭੇਜ ਸਕਦੀਆਂ ਹਨ

ਕੈਬਨਿਟ ਮੰਤਰੀ ਨੇ ਦੱਸਿਆ ਕਿ ਚਾਹਵਾਨ ਸੰਸਥਾਵਾਂ ਆਪਣੀਆਂ ਤਜਵੀਜ਼ਾਂ ਹਰ ਪੱਖੋਂ ਮੁਕੰਮਲ ਕਰਕੇ ਡਾਇਰੈਕਟਰ, ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਐਸ.ਸੀ.ਓ. 102-103, ਸੈਕਟਰ 34 ਏ, ਚੰਡੀਗੜ ਦੇ ਦਫ਼ਤਰ ਵਿਖੇ ਅਰਜੀ ਦੀ ਹਾਰਡ ਕਾਪੀ ਦਸਤੀ ਜਾਂ ਰਜਿਸਟਰਡ ਡਾਕ ਅਤੇ ਸਾਫਟ ਕਾਪੀ ਈ-ਮੇਲ ਰਾਹੀਂ ਭੇਜ ਸਕਦੀਆਂ ਹਨ। ਵਿੱਤੀ ਸਾਲ 2022-23 ਲਈ ਸੰਸਥਾਵਾਂ ਵਿੱਤੀ ਸਹਾਇਤਾ ਪ੍ਰਾਪਤ ਕਰਨ ਸਬੰਧੀ  21 ਨਵੰਬਰ 2022 ਤੱਕ ਅਰਜ਼ੀਆਂ ਭੇਜ ਸਕਦੀਆਂ ਹਨ।

ਇਹ ਵੀ ਪੜ੍ਹੋ: ਪੰਜਾਬ ਵਿੱਚ ਅਮਨ-ਕਾਨੂੰਨ ਦੀ ਵਿਵਸਥਾ ਢਹਿ ਗਈ : ਬਾਦਲ

ਇਹ ਵੀ ਪੜ੍ਹੋ:  ਹਰਿਆਣਾ ਅਤੇ ਪੰਜਾਬ ਦੇ ਨੌਜਵਾਨਾਂ ਵਿੱਚ ਕੋਈ ਫਰਕ ਨਹੀਂ : ਅੰਮ੍ਰਿਤਪਾਲ ਸਿੰਘ

ਸਾਡੇ ਨਾਲ ਜੁੜੋ :  Twitter Facebook youtube

SHARE