Emphasis on Creating Law and Order in The State ਰਾਤ ਸਮੇਂ ਪੁਲਿਸ ਗਸ਼ਤ ਵਧਾਉਣ ਦੇ ਸਖਤ ਨਿਰਦੇਸ਼

0
573
Emphasis on creating law and order in the state
ਹਰ ਕਮਿਸ਼ਨਰੇਟ/ਜਿਲੇ ਅੰਦਰ ਘੱਟੋ-ਘੱਟ ਇੱਕ ਤਿਹਾਈ ਗਜਟਿਡ ਅਫਸਰ ਰਾਤ ਸਮੇਂ ਰਹਿਣਗੇ ਤੈਨਾਤ 
ਇੰਡੀਆ ਨਿਊਜ਼, ਚੰਡੀਗੜ:
Emphasis on creating law and order in the state ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਸੂਬੇ ਵਿੱਚ ਅਮਨ-ਕਾਨੂੰਨ ਦੀ ਵਿਵਸਥਾ ਨੂੰ ਹੋਰ ਸੁਚਾਰੂ ਤਰੀਕੇ ਨਾਲ ਲਾਗੂ ਕਰਨ ਲਈ ਰਾਤ ਸਮੇਂ ਪੁਲਿਸ ਨੂੰ ਗਸ਼ਤ ਵਧਾਉਣ ਦੇ ਸਖਤ ਨਿਰਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ ਹਰ ਕਮਿਸ਼ਨਰੇਟ/ਜਿਲੇ ਅੰਦਰ ਘੱਟੋ-ਘੱਟ ਇੱਕ ਤਿਹਾਈ ਗਜਟਿਡ ਅਫਸਰ ਦੀ ਤੈਨਾਤੀ ਰੋਸਟਰ ਅਨੁਸਾਰ ਕਰਨ ਦੇ ਹੁਕਮ ਦਿੱਤੇ ਹਨ ਜਿਸ ਦੀ ਉਹ ਖਦ ਹਰ ਰੋਜ ਵੀਡੀਓ ਕਾਲ ਰਾਹੀਂ ਸਮੀਖਿਆ ਕਰਨਗੇ।

Emphasis on creating law and order in the state ਸਮੂਹ ਕਮਿਸ਼ਨਰ ਅਤੇ ਐਸਐਸਪੀ ਨੂੰ ਨਿਰਦੇਸ਼

ਪ੍ਰੈਸ ਬਿਆਨ ਵਿੱਚ ਰੰਧਾਵਾ, ਜਿਨਾਂ ਕੋਲ ਗ੍ਰਹਿ ਵਿਭਾਗ ਵੀ ਹੈ, ਨੇ ਕਿਹਾ ਕਿ ਉਨਾਂ ਦੇ ਧਿਆਨ ਵਿੱਚ ਆਇਆ ਹੈ ਕਿ ਰਾਤ ਦੇ ਸਮੇਂ ਲੋੜੀਂਦੀ ਪੁਲਿਸ ਗਸ਼ਤ ਨਹੀਂ ਕੀਤੀ ਜਾਂਦੀ। ਉਨਾਂ ਸਮੂਹ ਕਮਿਸ਼ਨਰ ਅਤੇ ਐਸਐਸਪੀ ਨੂੰ ਕਿਹਾ ਹੈ ਕਿ ਆਪੋ-ਆਪਣੇ ਕਮਿਸ਼ਨਰੇਟ/ਜਿਲੇ ਅੰਦਰ ਗਜਟਿਡ ਅਫਸਰਾਂ ਦੀ ਡਿਊਟੀ ਦਾ ਰੋਸਟਰ ਬਣਾਇਆ ਜਾਵੇ। ਹਰ ਰਾਤ ਘੱਟੋ-ਘੱਟ ਇਕ ਤਿਹਾਈ ਅਫਸਰ ਡਿਊਟੀ ’ਤੇ ਤੈਨਾਤ ਰਹਿਣ। ਉਨਾਂ ਕਿਹਾ ਕਿ ਉਹ ਕਿਸੇ ਵੇਲੇ ਵੀ ਰੋਸਟਰ ਵਾਲੇ ਡਿਊਟੀ ਅਫਸਰ ਨੂੰ ਵੀਡੀਓ ਕਾਲ ਕਰਕੇ ਉਸ ਦੀ ਲੋਕੇਸ਼ਨ ਚੈਕ ਕਰ ਸਕਦੇ ਹਨ। ਉਨਾਂ ਕਿਹਾ ਕਿ ਸੂਬੇ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ ਅਤੇ ਲਾਪ੍ਰਵਾਹੀ ਵਰਤਣ ਵਾਲੇ ਅਧਿਕਾਰੀ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।

Emphasis on creating law and order in the state ਇਹ ਹਦਾਇਤ ਵੀ ਕੀਤੀ ਗਈ

ਪ੍ਰਮੁੱਖ ਸਕੱਤਰ ਗ੍ਰਹਿ ਸ੍ਰੀ ਅਨੁਰਾਗ ਵਰਮਾ ਨੇ ਇਸ ਸਬੰਧੀ ਬਾਕਾਇਦਾ ਡੀਜੀਪੀ, ਏਡੀਜੀਪੀ (ਕਾਨੂੰਨ ਤੇ ਵਿਵਸਥਾ), ਕਮਿਸ਼ਨਰਾਂ ਅਤੇ ਐਸਐਸਪੀਜ ਨੂੰ ਪੱਤਰ ਜਾਰੀ ਕਰਕੇ ਉਪ ਮੁੱਖ ਮੰਤਰੀ ਦੇ ਨਿਰਦੇਸ਼ਾਂ ਦੀ ਹੂਬਹੂ ਪਾਲਣਾ ਕਰਨ ਲਈ ਕਿਹਾ ਹੈ। ਉਨਾਂ ਕਿਹਾ ਕਿ ਕਮਿਸ਼ਨਰ ਅਤੇ ਐਸਐਸਪੀਜ ਨੂੰ ਇਹ ਵੀ ਹਦਾਇਤ ਕੀਤੀ ਗਈ ਹੈ ਕਿ ਜੋ ਰੋਸਟਰ ਬਣਾਇਆ ਜਾਵੇਗਾ, ਉਸ ਦੀ ਕਾਪੀ ਏਡੀਜੀਪੀ (ਕਾਨੂੰਨ ਤੇ ਵਿਵਸਥਾ) ਨੂੰ ਭੇਜੀ ਜਾਵੇਗੀ, ਜੋ ਅੱਗੇ ਰੋਸਟਰ ਦੀਆਂ ਕਾਪੀਆਂ ਨੂੰ ਇਕੱਠਾ ਕਰਕੇ ਰੋਜਾਨਾ ਸਾਮ 5 ਵਜੇ ਉਪ ਮੁੱਖ ਮੰਤਰੀ, ਗ੍ਰਹਿ ਸਕੱਤਰ ਅਤੇ ਡੀਜੀਪੀ ਨੂੰ ਭੇਜਣਗੇ।
SHARE