ਲੁਧਿਆਣਾ ਵਿੱਖੇ ਰੋਜ਼ਗਾਰ ਮੇਲਾ ਕੱਲ Employment Fair in Ludhiana

0
283
Employment Fair in Ludhiana

Employment Fair in Ludhiana

5 ਉੱਘੀਆਂ ਕੰਪਨੀਆਂ ਵੱਲੋਂ ਕੀਤੀ ਜਾਵੇਗੀ ਸ਼ਮੂਲੀਅਤ

ਦਿਨੇਸ਼ ਮੌਦਗਿਲ, ਲੁਧਿਆਣਾ:

Employment Fair in Ludhiana ਨੈਸ਼ਨਲ ਕਰੀਅਰ ਸਰਵਿਸ ਸੈਂਟਰ ਲੁਧਿਆਣਾ (ਦਿਵਯਾਂਗ ਲੋਕਾਂ ਲਈ) 13 ਮਈ, 2022 ਨੂੰ ਰੋਜ਼ਗਾਰ ਮੇਲੇ ਦਾ ਆਯੋਜਨ ਕਰਵਾਇਆ ਜਾ ਰਿਹਾ ਹੈ। ਜਿਸ ਵਿੱਚ ਵੱਖ-ਵੱਖ ਨੌਕਰੀਆਂ ਲਈ ਕਰੀਬ 5 ਨਾਮੀ ਕੰਪਨੀਆਂ ਵੱਲੋਂ ਭਾਗੀਦਾਰੀ ਲਈ ਪੁਸ਼ਟੀ ਕੀਤੀ ਗਈ ਹੈ। ਸਹਾਇਕ ਡਾਇਰੈਕਟਰ ਰੋਜ਼ਗਾਰ ਆਸ਼ੀਸ਼ ਕੁੱਲੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰੋਜ਼ਗਾਰ ਮੇਲੇ ਦੌਰਾਨ ਉਪਰੋਕਤ ਕੰਪਨੀਆਂ ਵੱਲੋਂ ਰਿਟੇਲ/ਸੇਲਜ਼ ਲਈ ਕਰੀਬ 150 ਤੋਂ ਵੱਧ ਅਸਾਮੀਆਂ ਭਰੀਆਂ ਜਾਣਗੀਆਂ।

ਇਹ ਲੈ ਸਕਦੇ ਹਨ ਹਿੱਸਾ Employment Fair in Ludhiana

ਕੁੱਲੂ ਨੇ ਅੱਗੇ ਦੱਸਿਆ ਕਿ ਇਸ ਰੋਜ਼ਗਾਰ ਮੇਲੇ ਵਿੱਚ 18-35 ਸਾਲ ਦੇ ਦਸਵੀਂ, ਬਾਰਵੀਂ, ਆਈਟੀਆਈ ਅਤੇ ਪੋਲੀਟੈਕਨਿਕ ਪਾਸ ਦਿਵਯਾਂਗ ਉਮੀਦਵਾਰਾਂ ਦੇ ਨਾਲ-ਨਾਲ ਆਮ ਨੌਜਵਾਨ ਵੀ ਹਿੱਸਾ ਲੈ ਸਕਦੇ ਹਨ। ਉਨ੍ਹਾਂ ਦੱਸਿਆ ਕਿ ਰੋਜ਼ਗਾਰ ਦੇ ਚਾਹਵਾਨ ਉਮੀਦਵਾਰ ਆਪਣੇ ਨਾਲ ਅਸਲ ਯੋਗਤਾ ਸਰਟੀਫਿਕੇਟ ਅਤੇ ਉਨ੍ਹਾਂ ਦੀਆਂ ਫੋਟੋ ਕਾਪੀਆਂ ਦੇ ਨਾਲ ਆਪਣਾ ਬਾਇਓ-ਡਾਟਾ (3 ਸੈਂਟਾਂ ਵਿੱਚ) ਨਾਲ ਲੈ ਕੇ ਰੋਜ਼ਗਾਰ ਮੇਲੇ ਦਾ ਹਿੱਸਾ ਬਣ ਸਕਦੇ ਹਨ।

ਜ਼ਿਕਰਯੋਗ ਹੈ ਕਿ ਨੈਸ਼ਨਲ ਕਰੀਅਰ ਸਰਵਿਸ ਸੈਂਟਰ (ਦਿਵਯਾਂਗ ਲਈ), ਭਾਰਤ ਸਰਕਾਰ ਦੀ ਕਿਰਤ ਤੇ ਰੋਜ਼ਗਾਰ ਮੰਤਰਾਲੇ ਦੁਆਰਾ 1973 ਤੋਂ ਅੰਗਹੀਣ ਵਿਅਕਤੀਆਂ ਦੀ ਸਿਖਲਾਈ ਤੇ ਰੋਜ਼ਗਾਰ ਲਈ ਸਥਾਪਤ ਕੀਤੀ ਗਈ ਇੱਕ ਉੱਘੀ ਸੰਸਥਾ ਹੈ। ਇਹ ਕੇਂਦਰ ਦਿਵਯਾਂਗ ਵਿਅਕਤੀਆਂ ਲਈ ਰੋਜ਼ਗਾਰ ਰਜਿਸ਼ਟ੍ਰੇਸ਼ਨ, ਸਵੈ-ਰੋਜ਼ਗਾਰ, ਹੁਨਰ ਵਿਕਾਸ ਅਤੇ ਕਿੱਤਾਮੁਖੀ ਮਾਰਗਦਰਸ਼ਨ ਦੀਆਂ ਸੇਵਾਵਾਂ ਪ੍ਰਦਾਨ ਕਰਕੇ ਉਨ੍ਹਾਂ ਨੂੰ ਆਪਣੇ ਪੈਰਾਂ ਸਿਰ ਖੜ੍ਹੇ ਹੋਣ ਦਾ ਬੱਲ ਪ੍ਰਦਾਨ ਕਰਦਾ ਹੈ।

Also Read : 31 ਮਈ ਤੱਕ ਪੰਚਾਇਤੀ ਜ਼ਮੀਨਾਂ ਤੋਂ ਕਬਜ਼ਾ ਹਟਾਓ : ਮਾਨ

Connect With Us : Twitter Facebook youtube

SHARE