ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵਿੱਚ 04 ਉਮੀਦਵਾਰਾਂ ਨੂੰ ਦਿੱਤੇ ਨਿਯੁਕਤੀ ਪੱਤਰ

0
186
Employment to the youth according to their ability, Appointment letter given, 4 Data entry operator
Employment to the youth according to their ability, Appointment letter given, 4 Data entry operator
  • ਵੱਖ ਵੱਖ ਮਹਿਕਮਿਆਂ ਵਿਚ ਨੌਕਰੀਆਂ ਲਈ ਹਜ਼ਾਰਾਂ ਇਸ਼ਤਿਹਾਰ ਦਿੱਤੇ

ਚੰਡੀਗੜ੍ਹ, PUNJAB NEWS (Employ youth according to their ability): ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਸੂਬੇ ਦੇ ਨੌਜਵਾਨਾਂ ਨੂੰ ਉਨ੍ਹਾਂ ਦੀ ਯੋਗਤਾ ਅਨੁਸਾਰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਨਿਰੰਤਰ ਯਤਨ ਜਾਰੀ ਹਨ।

 

ਇਸ ਦੇ ਤਹਿਤ ਵੱਖ ਵੱਖ ਮਹਿਕਮਿਆਂ ਵਿਚ ਨੌਕਰੀਆਂ ਲਈ ਹਜ਼ਾਰਾਂ ਇਸ਼ਤਿਹਾਰ ਦਿੱਤੇ ਗਏ ਹਨ ਅਤੇ ਬਹੁਤ ਹੋਰ ਭਰਤੀ ਲਈ ਵੱਖ ਵੱਖ ਪੱਧਰ ‘ਤੇ ਕਾਰਵਾਈ ਚੱਲ ਰਹੀ ਹੈ। ਇਸੇ ਦੇ ਤਹਿਤ ਅੱਜ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ 04 ਨੌਜਵਾਨਾਂ ਨੂੰ ਅੱਜ ਡਾ.ਬਲਜੀਤ ਕੌਰ ਨੇ ਨਿਯੁਕਤੀ ਪੱਤਰ ਦਿੱਤੇ।

ਭਰਤੀ ਲਈ ਵੱਖ ਵੱਖ ਪੱਧਰ ‘ਤੇ ਕਾਰਵਾਈ ਚੱਲ ਰਹੀ

ਇਸ ਮੌਕੇ ਨਵ-ਨਿਯੁਕਤ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਨੇ ਸਮਰਪਣ ਭਾਵਨਾ ਅਤੇ ਇਮਾਨਦਾਰੀ ਨਾਲ ਕੰਮ ਕਰਨ ਦਾ ਸੱਦਾ ਦਿੰਦਿਆਂ ਕਿਹਾ ਕਿ ਇਹ ਵਿਭਾਗ ਸਮਾਜ ਦੇ ਵੱਖ-ਵੱਖ ਵਰਗਾ ਦੇ ਲੋਕਾਂ ਦੀ ਭਲਾਈ ਲਈ ਕੰਮ ਕਰਦਾ ਹੈ।

 

ਇਸ ਲਈ ਮੁਲਾਜ਼ਮਾਂ ਦਾ ਵੀ ਫਰਜ਼ ਬਣਦਾ ਹੈ ਕਿ ਉਹ ਹਮੇਸ਼ਾ ਸੇਵਾ ਭਾਵਾਨਾ ਨਾਲ ਡਿਉਟੀ ਨਿਭਾਉਣ। ਉਨ੍ਹਾਂ ਨਵਨਿਯੁਕਤ ਮੁਲਾਜ਼ਮਾ ਨੂੰ ਅਪੀਲ ਕੀਤੀ ਕਿ ਉਹ ਇਮਾਨਦਾਰੀ ਨੂੰ ਆਪਣੇ ਜੀਵਨ ਦਾ ਅਨਿੱਖੜਵਾ ਅੰਗ ਬਣਾ ਲੈਣ ਜਿਸ ਤੋਂ ਸਮਾਜ ਅਤੇ ਆਉਣ ਵਾਲੀਆਂ ਪੀੜੀਆਂ ਨੂੰ ਵੀ ਨਰੋਆ ਸਮਾਜ ਸਿਰਜਣ ਦੀ ਸੇਧ ਮਿਲਦੀ ਹੈ।

 

ਸਾਰੇ ਕਰਮਚਾਰੀਆਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਤਾਇਨਾਤ ਕੀਤਾ ਗਿਆ

 

ਡਾ.ਬਲਜੀਤ ਕੌਰ ਨੇ ਕਿਹਾ ਕਿ ਇਹ ਸਰਕਾਰ ਇਮਾਨਦਾਰੀ ਦੀ ਬੁਨਿਆਦ ‘ਤੇ ਬਣੀ ਹੈ ਇਸ ਲਈ ਲੋਕਾਂ ਵਿਚ ਵੀ ਇਹ ਸੁਨੇਹਾ ਜਾਣਾ ਜਰੂਰੀ ਹੈ ਕਿ ਵਿਭਾਗ ਦੇ ਮੁਲਾਜ਼ਮ ਅਤੇ ਅਫਸਰ ਇਮਾਨਦਾਰੀ ਨਾਲ ਸਮੇਂ ਸਿਰ ਲੋਕਾਂ ਨੂੰ ਵਧੀਆ ਸੇਵਾਵਾਂ ਪ੍ਰਦਾਨ ਕਰ ਰਹੇ ਹਨ।

 

ਇਸ ਮੌਕੇ ਉਨ੍ਹਾਂ 04 ਡਾਟਾ ਐਂਟਰੀ ਓਪਰੇਟਰਾਂ, ਜਿਨ੍ਹਾ ਵਿੱਚ ਇੱਕ ਅੰਗਹੀਣ ਵੀ ਸ਼ਾਮਿਲ ਹੈ, ਨੂੰ ਨਿਯੁਕਤੀ ਪੱਤਰ ਦਿੱਤੇ। ਮੰਤਰੀ ਦੇ ਨਿਰਦੇਸ਼ਾਂ ‘ਤੇ ਇਹਨਾ ਸਾਰੇ ਕਰਮਚਾਰੀਆਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਤਾਇਨਾਤ ਕੀਤਾ ਗਿਆ ਹੈ। ਇਸ ਮੌਕੇ ਵਿਭਾਗ ਦੇ ਵਿਸ਼ੇਸ਼ ਮੁੱਖ ਸਕੱਤਰ ਕਿਰਪਾ ਸ਼ੰਕਰ ਸਰੋਜ, ਡਾਇਰੈਕਟਰ ਅਰਵਿੰਦ ਪਾਲ ਸਿੰਘ ਸੰਧੂ ਵੀ ਹਾਜ਼ਰ ਸਨ।

 

ਇਹ ਵੀ ਪੜ੍ਹੋ:  ਨਰਮੇਂ ‘ਤੇ ਆੜਤ 1 ਫੀਸਦ ਕੀਤੀ ਜਾਵੇਗੀ : ਧਾਲੀਵਾਲ

ਸਾਡੇ ਨਾਲ ਜੁੜੋ :  Twitter Facebook youtube

SHARE