Encouraged Direct Sowing Of Paddy
ਵਿਧਾਇਕ ਨੇ ਟਰੈਕਟਰ ਤੇ ਚੜ੍ਹ ਕੇ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਲਈ ਕੀਤਾ ਉਤਸ਼ਾਹਿਤ
ਕੁਲਦੀਪ ਸਿੰਘ
ਇੰਡੀਆ ਨਿਊਜ਼ (ਮੋਹਾਲੀ)
ਪੰਜਾਬ ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਦੇ ਵਿਸ਼ੇਸ਼ ਮੁਹਿੰਮ ਨੂੰ ਹੁੰਗਾਰਾ ਦਿੰਦੇ ਹੋਏ ਪਿੰਡ ਕੁਰੜਾ ਵਿੱਚ ਹਲਕਾ ਵਿਧਾਨ ਸਭਾ ਮੁਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਵੱਲੋਂ ਟਰੈਕਟਰ ਤੇ ਡਰਾਈਵਰ ਸੀਟ ਤੇ ਬੈਠ ਕੇ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਵੱਲ ਪ੍ਰੇਰਿਤ ਕੀਤਾ। ਇਸ ਮੌਕੇ ਕਿਸਾਨ ਭਰਾਵਾਂ ਨੂੰ ਸੰਬੋਧਨ ਕਰਦਿਆਂ ਹੋਇਆਂ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਲਈ ਮੁਖਤਿਆਰ ਸਿੰਘ ਵੱਲੋਂ ਪਹਿਲ ਕੀਤੀ ਗਈ ਹੈ ਅਤੇ ਅਜਿਹਾ ਹੀ ਮੇਰੀ ਹੋਰਨਾਂ ਕਿਸਾਨਾਂ ਨੂੰ ਵੀ ਅਪੀਲ ਹੈ ਕਿ ਉਹ ਝੋਨੇ ਦੀ ਸਿੱਧੀ ਬਿਜਾਈ ਲਈ ਅੱਗੇ ਆਉਣ ਤਾਂ ਕਿ ਘੱਟੋ ਘੱਟ 20% ਪਾਣੀ ਦੀ ਬੱਚਤ ਕੀਤੀ ਜਾ ਸਕੇ। Encouraged Direct Sowing Of Paddy
ਪਾਣੀ ਅਜਾਈਂ ਨਾ ਜਾਣ ਦਿੱਤਾ ਜਾਵੇ
ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਇਸ ਗੱਲ ਉੱਤੇ ਚਿੰਤਾ ਪ੍ਰਗਟਾਈ ਕਿ ਪੰਜਾਬ ਵਿਚ ਪਾਣੀ ਦਾ ਪੱਧਰ ਦਿਨ ਪ੍ਰਤੀ ਦਿਨ ਡਿੱਗਦਾ ਜਾ ਰਿਹਾ ਹੈ ਅਤੇ ਇਸ ਦੇ ਲਈ ਸਭਨਾਂ ਨੂੰ ਮਿਲ ਕੇ ਹੰਭਲਾ ਮਾਰਨ ਦੀ ਜ਼ਰੂਰਤ ਹੈ ਕਿ ਪਾਣੀ ਅਜਾਈਂ ਨਾ ਜਾਣ ਦਿੱਤਾ ਜਾਵੇ । ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਵੱਲੋਂ ਪੰਜਾਬ ਭਰ ਵਿੱਚ ਕਿਸਾਨ ਭਰਾਵਾਂ ਦੇ ਹਿੱਤਾਂ ਨੂੰ ਧਿਆਨ ਚ ਰੱਖਦੇ ਹੋਏ ਸਰਕਾਰ ਵੱਲੋਂ ਇਸ ਸਾਲ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾ ਨੂੰ 1500ਰੁਪਏ ਪ੍ਰਤੀ ਏਕੜ ਸਰਕਾਰ ਵੱਲੋਂ ਸਹਾਇਤਾ ਦਿੱਤੀ ਜਾਵੇਗੀ। Encouraged Direct Sowing Of Paddy
ਜ਼ਿਆਦਾ ਝਾੜ ਨਿਕਲਦਾ ਹੈ
ਮੁੱਖ ਖੇਤੀਬਾੜੀ ਅਫਸਰ ਡਾ ਰਜੇਸ਼ ਕੁਮਾਰ ਰਹੇਜਾ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਬਿਨਾਂ ਕੱਦੂ ਕੀਤੇ ਝੋਨੇ ਦੀ ਸਿੱਧੀ ਬਿਜਾਈ ਪਾਣੀ ਦੀ ਬੱਚਤ ਕਰਨ ਵਾਲੀ ਤਕਨੀਕ ਹੈ।ਕੱਦੂ ਕਰਕੇ ਲਾਏ ਝੋਨੇ ਨਾਲੋਂ ਸਿੱਧੀ ਬਿਜਾਈ ਲਈ ਬਹੁਤ ਫ਼ਾਇਦੇ ਹਨ ਜਿਵੇਂ ਕਿ 15-20%ਪਾਣੀ ਦੀ ਬਚਤ,ਜ਼ਮੀਨ ਵਿੱਚ ਪਾਣੀ ਦਾ 10-12% ਜ਼ਿਆਦਾ ਰਿਚਾਰਜ, ਲੇਬਰ ਦੀ ਬੱਚਤ,ਘੱਟ ਬੀਮਾਰੀਆਂ ਅਤੇ ਅਗਲੀ ਕਣਕ ਦੀ ਫਸਲ ਦਾ ਜ਼ਿਆਦਾ ਝਾੜ ਨਿਕਲਦਾ ਹੈ।ਉਨ੍ਹਾਂ ਦੱਸਿਆ ਕਿ ਖੇਤ ਨੂੰ ਤਾਰ ਵੱਤਰ ਕਰਕੇ ਝੋਨੇ ਦੀ ਸਿੱਧੀ ਬਿਜਾਈ ਕਰਨ ਤੋਂ ਪਹਿਲਾਂ ਬੀਜ ਨੂੰ 8-12 ਘੰਟੇ ਲਈ ਪਾਣੀ ਵਿੱਚ ਭਿਉਂ ਕੇ,ਛਾਵੇਂ ਸੁਕਾ ਕੇ,3 ਗ੍ਰਾਮ ਪ੍ਰਤੀ ਕਿਲੋ ਬੀਜ ਸਪ੍ਰਿੰਟ ਦਵਾਈ ਨਾਲ ਸੋਧ ਕੇ ,20 ਸੈਂਟੀਮੀਟਰ ਕਤਾਰ ਤੋਂ ਕਤਾਰ ਵਿੱਚ 3-4ਸੈਂਟੀਮੀਟਰ ਡੂੰਘੀ ਬਿਜਾਈ ਕੀਤੀ ਜਾਵੇ। Encouraged Direct Sowing Of Paddy
ਨਦੀਨਾਂ ਦੀ ਰੋਕਥਾਮ ਲਈ
ਨਦੀਨਾਂ ਦੀ ਰੋਕਥਾਮ ਲਈ ਬਿਜਾਈ ਦੇ ਤੁਰੰਤ ਬਾਅਦ ਇੱਕ ਲਿਟਰ ਪੈਂਡੀਮੈਥਾਲਿਨ 30ਈ ਸੀ 200 ਲਿਟਰ ਪਾਣੀ ਵਿੱਚ ਘੋਲ ਕੇ ਪ੍ਰਤੀ ਏਕੜ ਦੇ ਹਿਸਾਬ ਨਾਲ ਛਿੜਕਾਅ ਕੀਤਾ ਜਾਵੇl ਇਸ ਮੌਕੇ ਖੇਤੀਬਾਡ਼ੀ ਅਫਸਰ ਡਾ ਸੰਦੀਪ ਕੁਮਾਰ ਰਿਣਵਾਂ,ਖੇਤੀਬਾੜੀ ਵਿਸਥਾਰ ਅਫਸਰ ਸੁੱਚਾ ਸਿੰਘ, ਬਲਾਕ ਟੈਕਨਾਲੋਜੀ ਮੈਨੇਜਰ ਜਗਦੀਪ ਸਿੰਘ,ਕਿਸਾਨ ਜਸਵੀਰ ਸਿੰਘ ,ਜਗਦੀਸ਼ ਸਿੰਘ, ਭੁਪਿੰਦਰ ਸਿੰਘ ਫੌਜੀ, ਸਰਪੰਚ ਛੱਜਾ ਸਿੰਘ ਕੁਰੜੀ, ਅਵਤਾਰ ਸਿੰਘ ਮੌਲੀ,ਅਤੇ ਹੋਰ ਵੀ ਕਿਸਾਨ ਹਾਜ਼ਰ ਸਨ। Encouraged Direct Sowing Of Paddy
Also Read :ਤਹਿਸੀਲ ਦਫ਼ਤਰ ਦਾ ਜਾਇਜ਼ਾ ਲੈਣ ਪੁੱਜੇ ਵਿਧਾਇਕ MLA Reviews Tehsil Office
Also Read :ਸਿੱਖਿਆ ਮੰਤਰੀ ਮੀਤ ਹੇਅਰ ਦੀ ਵਿਦਿਆਰਥੀਆਂ ਨੂੰ ਸਲਾਹ ਨੌਕਰੀ ਸਿਰਜਕ ਬਣੋ ਨਾ ਕਿ ਨੌਕਰੀ ਭਾਲਣ ਵਾਲੇ
Also Read :MP ਪ੍ਰਨੀਤ ਕੌਰ Sandhu Farm ਤੇ ਪੁੱਜੇ MP Preneet Kaur
Connect With Us : Twitter Facebook