Enforcement teams in action
ਇੰਡੀਆ ਨਿਊਜ਼, ਚੰਡੀਗੜ੍ਹ :
Enforcement teams in action ਪੰਜਾਬ ਵਿੱਚ ਵਿਧਾਨਸਭਾ ਚੋਣਾਂ ਬਿਲਕੁਲ ਨਜਦੀਕ ਆ ਚੁੱਕਿਆ ਹਨ। ਹਰ ਪਾਰਟੀ ਆਪਣੇ ਪ੍ਰਚਾਰ ਦੇ ਲਈ ਪੂਰਾ ਜ਼ੋਰ ਲਗਾ ਰਹੀ ਹੈ। ਇਸ ਦੌਰਾਨ ਕਈਂ ਉਮੀਦਵਾਰ ਅਜਿਹੇ ਵੀ ਹੁੰਦੇ ਹਨ ਜੋ ਵੋਟਾਂ ਲਈ ਹਰ ਕਾਨੂੰਨੀ ਜਾਂ ਫਿਰ ਗੈਰ ਕਾਨੂੰਨੀ ਰਾਹ ਅਪਣਾਉਂਦੇ ਹਨ। ਅਜਿਹੇ ਲੋਕਾਂ ਤੇ ਕਾਰਵਾਈ ਕਰਨ ਲਈ ਚੋਣ ਆਯੋਗ ਪੂਰੀ ਤਰਾਂ ਤਿਆਰ ਹੈ। ਇਸ ਦੇ ਚਲਦੇ ਹੀ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ, ਵੱਖ-ਵੱਖ ਇਨਫੋਰਸਮੈਂਟ ਟੀਮਾਂ ਨੇ 11 ਫਰਵਰੀ, 2022 ਤੱਕ 414.35 ਕਰੋੜ ਰੁਪਏ ਦੀ ਕੀਮਤ ਦਾ ਸਾਮਾਨ ਜ਼ਬਤ ਕੀਤਾ ਹੈ।
47.13 ਲੱਖ ਲੀਟਰ ਸ਼ਰਾਬ ਜ਼ਬਤ Enforcement teams in action
ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫਸਰ, ਪੰਜਾਬ ਡਾ: ਐਸ ਕਰੁਣਾ ਰਾਜੂ ਨੇ ਅੱਜ ਦੱਸਿਆ ਕਿ ਪੰਜਾਬ ਆਬਕਾਰੀ ਵਿਭਾਗ ਦੀਆਂ ਨਿਗਰਾਨ ਟੀਮਾਂ ਨੇ 28.62 ਕਰੋੜ ਰੁਪਏ ਦੀ 47.13 ਲੱਖ ਲੀਟਰ ਸ਼ਰਾਬ ਜ਼ਬਤ ਕੀਤੀ ਹੈ। ਇਸੇ ਤਰਾਂ, ਇਨਫੋਰਸਮੈਂਟ ਵਿੰਗਾਂ ਨੇ 319.30 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਬਰਾਮਦ ਕੀਤੇ ਹਨ ਅਤੇ 28.62 ਕਰੋੜ ਰੁਪਏ ਦੀ ਬੇਨਾਮੀ ਨਕਦੀ ਵੀ ਜ਼ਬਤ ਕੀਤੀ ਹੈ।
ਉਨਾਂ ਦੱਸਿਆ ਕਿ ਚੈਕਿੰਗ ਦੌਰਾਨ ਰਾਜ ਆਬਕਾਰੀ ਵਿਭਾਗ ਨੇ ਅੰਮਿ੍ਰਤਸਰ ਵਿਖੇ ਮੈਸਰਜ ਚੋਜਰ ਵਾਈਨ ਦੇ ਸ਼ਰਾਬ ਦੇ ਠੇਕਿਆਂ ਤੋਂ ਫੋਸਟਰ, ਹੈਨੀਕੇਨ, ਮਿਲਰ ਸਮੇਤ ਵੱਖ-ਵੱਖ ਬਰਾਂਡਾਂ ਦੀਆਂ ਪੁੱਗ ਚੁੱਕੀ ਮਿਆਦ ਵਾਲੀ ਬੀਅਰ ਦੀਆਂ 2871 ਪੇਟੀਆਂ ਬਰਾਮਦ ਕੀਤੀਆਂ ਹਨ। ਉਨਾਂ ਦੱਸਿਆ ਕਿ ਵਿਭਾਗ ਵੱਲੋਂ ਪੁੱਗ ਚੁੱਕੀ ਮਿਆਦ ਵਾਲੀ ਬੀਅਰ ਦੇ ਸਟਾਕ ਨੂੰ ਤੁਰੰਤ ਆਪਣੇ ਕਬਜ਼ੇ ਵਿੱਚ ਲੈ ਲਿਆ ਗਿਆ ਅਤੇ ਸ਼ਰਾਬ ਵਿਕਰੇਤਾ ਵਿਰੁੱਧ ਆਬਕਾਰੀ ਨਿਯਮਾਂ ਦੀ ਉਲੰਘਣਾ ਕਰਨ ਦਾ ਮਾਮਲਾ ਦਰਜ ਕੀਤਾ ਗਿਆ ਹੈ।
2349 ਵਿਅਕਤੀਆਂ ਨੂੰ ਗਿਰਫ਼ਤਾਰ ਕੀਤਾ Enforcement teams in action
ਮੁੱਖ ਚੋਣ ਅਧਿਕਾਰੀ ਨੇ ਦੱਸਿਆ ਕਿ 1352 ਕਮਜ਼ੋਰ ਖੇਤਰਾਂ ਦੀ ਪਛਾਣ ਕੀਤੀ ਗਈ ਹੈ। ਇਸ ਤੋਂ ਇਲਾਵਾ 4288 ਵਿਅਕਤੀਆਂ ਦੀ ਸ਼ਨਾਖਤ ਗੜਬੜੀ ਕਰਨ ਵਾਲੇ ਸੰਭਾਵੀ ਸਰੋਤਾਂ ਵਜੋਂ ਕੀਤੀ ਗਈ ਹੈ। ਉਨਾਂ ਕਿਹਾ ਕਿ ਇਨਾਂ ਵਿਅਕਤੀਆਂ ਵਿੱਚੋਂ 3701 ਵਿਅਕਤੀਆਂ ਵਿਰੁੱਧ ਪਹਿਲਾਂ ਹੀ ਕਾਰਵਾਈ ਵਿੱਢੀ ਜਾ ਚੁੱਕੀ ਹੈ ਜਦਕਿ ਬਾਕੀਆਂ ਨੂੰ ਵੀ ਕਾਬੂ ਕਰ ਲਿਆ ਜਾਵੇਗਾ। ਉਨਾਂ ਇਹ ਵੀ ਦੱਸਿਆ ਕਿ ਸੁਰੱਖਿਆ ਦੇ ਨਜ਼ਰੀਏ ਤੋਂ 2349 ਵਿਅਕਤੀਆਂ ਨੂੰ ਸੀ.ਆਰ.ਪੀ.ਸੀ. ਐਕਟ ਦੀਆਂ ਰੋਕਥਾਮ ਵਾਲੀਆਂ ਧਾਰਾਵਾਂ ਤਹਿਤ ਗਿ੍ਰਫਤਾਰ ਗਿਆ ਹੈ।
ਇਹ ਵੀ ਪੜ੍ਹੋ : Amit Shah in Ludhiana ਚੰਨੀ ਅਸਫਲ ਮੁੱਖਮੰਤਰੀ : ਸ਼ਾਹ
ਇਹ ਵੀ ਪੜ੍ਹੋ : Big decision of EC ਬੈਂਸ ਅਤੇ ਕਮਲਜੀਤ ਸਿੰਘ ਨੂੰ 24 ਘੰਟੇ ਵੀਡੀਓ ਟੀਮਾਂ ਦੀ ਨਿਗਰਾਨੀ ਵਿੱਚ ਰਹਿਣ ਦੇ ਹੁਕਮ