Excited About The Elections : ਫੈਕਟਰੀ ਵਰਕਰਾਂ ਨੂੰ ਦਿੱਤਾ ਵੋਟ ਪਾਉਣ ਦਾ ਸੁਨੇਹਾ, ਵਰਕਰਾਂ ਵਿੱਚ ਚੋਣਾਂ ਨੂੰ ਲੈ ਕੇ ਭਾਰੀ ਉਤਸ਼ਾਹ

0
473
Excited About The Elections

Excited About The Elections

India News (ਇੰਡੀਆ ਨਿਊਜ਼), ਚੰਡੀਗੜ੍ਹ : ਜ਼ਿਲ੍ਹਾ ਚੋਣ ਦਫ਼ਤਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਆਮ ਜਨਤਾ ਨੂੰ ਲੋਕ ਸਭਾ ਚੋਣਾਂ-2024 ਲਈ ਵੋਟ ਪਾਉਣ ਦੇ ਸੁਨੇਹੇ ਲੈ ਕੇ ਸਵੀਪ ਟੀਮ ਵੱਲੋਂ ਲਗਾਤਾਰ ਕੋਸ਼ਿਸ਼ਾਂ ਜਾਰੀ ਹਨ।

ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੇ ਨਿਰਦੇਸ਼ਾਂ ਮੁਤਾਬਿਕ ਜ਼ਿਲ੍ਹਾ ਨੋਡਲ ਅਫਸਰ ਸਵੀਪ ਪ੍ਰੋ ਗੁਰਬਖਸ਼ੀਸ਼ ਸਿੰਘ ਅਨਟਾਲ ਅਤੇ ਚੋਣ ਤਹਿਸੀਲਦਾਰ ਸੰਜੇ ਕੁਮਾਰ ਵੱਲੋਂ ਇੰਡਸਟਰੀਅਲ ਏਰੀਆ ਸੈਕਟਰ 82 ਦੇ ਫੈਕਟਰੀ ਦੇ ਕਾਮਿਆਂ ਨਾਲ ਮੁਲਾਕਾਤ ਕਰਕੇ 1 ਜੂਨ ਨੂੰ ਵੋਟ ਪਾਉਣ ਲਈ ਪ੍ਰੇਰਿਤ ਕੀਤਾ। Excited About The Elections

ਵੋਟ ਪਾ ਕੇ ਲੋਕਤੰਤਰ ਨੂੰ ਮਜ਼ਬੂਤ ਕਰੀਏ

ਇਸ ਮੌਕੇ ਜ਼ਿਲ੍ਹਾ ਨੋਡਲ ਅਫਸਰ ਸਵੀਪ ਪ੍ਰੋ ਗੁਰਬਖਸ਼ੀਸ਼ ਸਿੰਘ ਅਨਟਾਲ ਨੇ ਕਿਹਾ ਕਿ ਜਿਸ ਤਰ੍ਹਾਂ ਉਦਯੋਗਿਕ ਇਕਾਈਆਂ ਤੁਹਾਡੇ ਯਤਨਾਂ ਨਾਲ ਅੱਗੇ ਵੱਧ ਰਹੀਆਂ ਹਨ। ਆਓ! ਆਪਣੀ ਇੱਕ-ਇੱਕ ਵੋਟ ਪਾ ਕੇ ਲੋਕਤੰਤਰ ਨੂੰ ਮਜ਼ਬੂਤ ਕਰੀਏ।

ਇਸ ਮੌਕੇ ਸਮੂਹ ਕਿਰਤੀਆਂ ਨੇ ਵੋਟ ਪਾਉਣ ਲਈ ਸਹੁੰ ਵੀ ਚੁੱਕੀ। ਚੋਣ ਦਫ਼ਤਰ ਵੱਲੋਂ ਇਸ ਮੌਕੇ ਕਾਮਿਆਂ ਨੂੰ ਟੋਪੀਆਂ ਅਤੇ ਛੱਲੇ ਵੀ ਵੰਡੇ ਗਏ। ਚੋਣ ਕਾਨੂੰਗੋ ਸੁਰਿੰਦਰ ਬੱਤਰਾ ਦੀ ਅਗਵਾਈ ਵਿਚ ਪਿੱਕ-ਅੱਪ ਵੈਨਾਂ ਉਪਰ ਸਟਿੱਕਰ ਵੀ ਚਿਪਕਾਏ ਗਏ। Excited About The Elections

ਇਹ ਵੀ ਪੜ੍ਹੋ :Expenses Of Candidates : ਉਮੀਦਵਾਰਾਂ ਦੇ ਖਰਚੇ ‘ਤੇ ਕਰੜੀ ਨਜ਼ਰ ਰੱਖੀ ਜਾਵੇ, ਖਰਚਾ ਨਿਗਰਾਨ ਪਟਿਆਲਾ ਵੱਲੋਂ ਡੇਰਾਬੱਸੀ ਦੀਆਂ ਟੀਮਾਂ ਨੂੰ ਹਦਾਇਤ

 

SHARE