Extended service centers and Saanjh Kendras ਸੇਵਾ ਕੇਂਦਰਾਂ ਅਤੇ ਸਾਂਝ ਕੇਂਦਰਾਂ ਦਾ ਸਮਾਂ ਵਧਾਇਆ

0
189
Extended service centers and Saanjh Kendras
Extended service centers and Saanjh Kendras

Extended service centers and Saanjh Kendras ਸੇਵਾ ਕੇਂਦਰਾਂ ਅਤੇ ਸਾਂਝ ਕੇਂਦਰਾਂ ਦਾ ਸਮਾਂ ਵਧਾਇਆ

  • ਮੁੱਖ ਮੰਤਰੀ ਦੇ ਹੁਕਮਾਂ ’ਤੇ ਪੰਜਾਬ ਸਰਕਾਰ ਨੇ ਸੇਵਾ ਕੇਂਦਰਾਂ ਅਤੇ ਸਾਂਝ ਕੇਂਦਰਾਂ ਦਾ ਸਮਾਂ ਵਧਾਇਆ, ਹੁਣ ਐਤਵਾਰ ਨੂੰ ਵੀ ਕਾਰਜਸ਼ੀਲ ਰਹਿਣਗੇ ਕੇਂਦਰ
  • 15 ਅਪ੍ਰੈਲ ਤੋਂ ਲਾਗੂ ਹੋਵੇਗਾ ਲੋਕ ਪੱਖੀ ਉਪਰਾਲਾ

ਇੰਡੀਆ ਨਿਊਜ਼ ਚੰਡੀਗੜ੍ਹ,

ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ ’ਤੇ ਪੰਜਾਬ ਸਰਕਾਰ ਨੇ ਸੂਬਾ ਭਰ ਦੇ ਸਾਰੇ 320 ਸੇਵਾ ਕੇਂਦਰਾਂ ਅਤੇ 506 ਸਾਂਝ ਕੇਂਦਰਾਂ ਦਾ ਸਮਾਂ ਵਧਾ ਦਿੱਤਾ ਹੈ ਅਤੇ ਹੁਣ ਇਹ ਕੇਂਦਰ ਐਤਵਾਰ ਨੂੰ ਵੀ ਕਾਰਜਸ਼ੀਲ ਹੋਣਗੇ। ਇਹ ਲੋਕ ਪੱਖੀ ਫੈਸਲਾ 15 ਅਪ੍ਰੈਲ, 2022 ਨੂੰ ਲਾਗੂ ਹੋ ਜਾਵੇਗਾ।
Extended service centers and Saanjh Kendras
Extended service centers and Saanjh Kendras

ਇਸ ਉਪਰਾਲੇ ਨੂੰ ਲੋਕ ਪੱਖੀ ਦੱਸਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਇਹ ਕਦਮ ਲੋਕਾਂ ਨੂੰ ਸੁਚਾਰੂ ਢੰਗ ਨਾਲ ਹੋਰ ਨਾਗਰਿਕ ਕੇਂਦਰਿਤ ਸੇਵਾਵਾਂ ਸਮੇਂ ਸਿਰ ਮੁਹੱਈਆ ਕਰਵਾਉਣ ਵਿਚ ਸਹਾਈ ਹੋਵੇਗਾ।

ਦੱਸਣਯੋਗ ਹੈ ਕਿ ਸਾਰੇ ਜ਼ਿਲ੍ਹਾ ਹੈੱਡਕੁਆਰਟਰਜ਼, ਸਬ-ਡਵੀਜ਼ਨ ਅਤੇ ਪੁਲੀਸ ਥਾਣਿਆਂ ਦੇ ਪੱਧਰ ਉਤੇ ਸਾਂਝ ਕੇਂਦਰ ਹਨ।
Extended service centers and Saanjh Kendras
Punjab Chief Minister Bhagwant Mann addresses a press conference
ਇਕ ਸਰਕਾਰੀ ਬੁਲਾਰੇ ਮੁਤਾਬਕ ਸੂਬੇ ਦੇ ਸੇਵਾ ਕੇਂਦਰਾਂ ਅਤੇ ਸਾਂਝ ਕੇਂਦਰਾਂ ਦਾ ਸਮਾਂ ਸੋਮਵਾਰ ਤੋਂ ਸ਼ੁੱਕਰਵਾਰ ਤੱਕ ਦੋ ਘੰਟੇ ਵਧਾ ਦਿੱਤਾ ਗਿਆ ਅਤੇ ਇਹ ਕੇਂਦਰ ਹੁਣ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ ਖੁੱਲ੍ਹੇ ਰਿਹਾ ਕਰਨਗੇ ਜਦਕਿ ਇਸ ਵੇਲੇ ਇਨ੍ਹਾਂ ਕੇਂਦਰਾਂ ਦਾ ਸਮਾਂ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਹੈ।
ਸੇਵਾ ਕੇਂਦਰ ਅਤੇ ਸਾਂਝ ਕੇਂਦਰ ਹੁਣ ਹਰੇਕ ਐਤਵਾਰ ਨੂੰ ਵੀ ਕਾਰਜਸ਼ੀਲ ਹੋਣਗੇ ਅਤੇ ਸੂਬੇ ਦੇ ਨਾਗਰਿਕ ਸ਼ਨਿਚਰਵਾਰ ਅਤੇ ਐਤਵਾਰ ਨੂੰ ਵੀ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਸੇਵਾਵਾਂ ਹਾਸਲ ਕਰ ਸਕਣਗੇ। Extended service centers and Saanjh Kendras
SHARE