ਇੰਡੀਆ ਨਿਊਜ਼, Baba Farid University Vice Chancellor: ਪੰਜਾਬ ਦੇ ਸਿਹਤ ਮੰਤਰੀ ਚੇਤਨ ਸਿੰਘ ਦੇ ਵਤੀਰੇ ਤੋਂ ਨਿਰਾਸ਼ ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ: ਰਾਜ ਬਹਾਦਰ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤੀ ਹੈ। ਉਨ੍ਹਾਂ ਨੇ ਆਪਣਾ ਅਸਤੀਫਾ ਮੁੱਖ ਮੰਤਰੀ ਭਗਵੰਤ ਮਾਨ ਨੂੰ ਭੇਜਣ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਉਸ ਨੂੰ ਜ਼ਿੰਦਗੀ ਵਿੱਚ ਪਹਿਲੀ ਵਾਰ ਅਜਿਹੇ ਵਿਵਹਾਰ ਦਾ ਸਾਹਮਣਾ ਕਰਨਾ ਪਿਆ ਹੈ।
ਦੱਸ ਦਈਏ ਕਿ ਪੰਜਾਬ ਦੇ ਸਿਹਤ ਮੰਤਰੀ ਚੇਤਨ ਸਿੰਘ ਜੌੜੇਮਾਜਰਾ ਨੇ ਮਾਲਵੇ ਦੇ ਦਸ ਜ਼ਿਲ੍ਹਿਆਂ ਨੂੰ ਸਿਹਤ ਸਹੂਲਤਾਂ ਦੇਣ ਵਾਲੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ ਦਾ ਦੌਰਾ ਕੀਤਾ ਸੀ। ਹਸਪਤਾਲ ਵਿੱਚ ਗੰਦਗੀ ਦੇਖ ਕੇ ਸਿਹਤ ਮੰਤਰੀ ਭੜਕ ਗਏ।
ਉਨ੍ਹਾਂ ਮੌਕੇ ’ਤੇ ਮੌਜੂਦ ਬਾਬਾ ਫਰੀਦ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਰਾਜ ਬਹਾਦਰ ਨੂੰ ਚਮੜੀ ਵਿਭਾਗ ਦੇ ਉਨ੍ਹਾਂ ਗੰਦੇ ਬੈਡਾਂ ’ਤੇ ਲੇਟਣ ਲਈ ਕਿਹਾ, ਜਿੱਥੇ ਮਰੀਜ਼ਾਂ ਨੂੰ ਇਲਾਜ ਲਈ ਲਿਟਾਇਆ ਜਾਂਦਾ ਹੈ।
ਮੰਤਰੀ ਦੇ ਹੁਕਮਾਂ ਮਗਰੋਂ ਵੀਸੀ ਬੈੱਡ ’ਤੇ ਲੇਟ ਗਏ। ਹਸਪਤਾਲ ਦੇ ਅਧਿਕਾਰੀਆਂ ਨੇ ਗੰਦੇ ਬੈੱਡਾਂ ’ਤੇ ਚਿੱਟੀਆਂ ਚਾਦਰਾਂ ਵਿਛਾਈਆਂ ਹੋਈਆਂ ਸਨ, ਜਿਸ ਦੀ ਜਾਣਕਾਰੀ ਪਹਿਲਾਂ ਹੀ ਮੰਤਰੀ ਨੂੰ ਮਿਲ ਗਈ ਸੀ। ਸਿਹਤ ਮੰਤਰੀ ਨੇ ਹਸਪਤਾਲ ਦੇ ਪ੍ਰਬੰਧਾਂ ’ਤੇ ਨਿਰਾਸ਼ਾ ਜ਼ਾਹਿਰ ਕਰਦਿਆਂ ਵੀਸੀ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕੇ।
ਇਹ ਵੀ ਪੜ੍ਹੋ: ਰੋਸ਼ਨੀ ਨਾਦਰ ਮਲਹੋਤਰਾ ਬਣੀ ਭਾਰਤ ਦੀ ਸਭ ਤੋਂ ਅਮੀਰ ਔਰਤ
ਇਹ ਵੀ ਪੜ੍ਹੋ: ਸੂਬਾ ਪ੍ਰਧਾਨ ਦਾ ਫੈਸਲਾ : ਪੰਜਾਬ ‘ਚ ਭਾਜਪਾ ਅਤੇ ਅਕਾਲੀ ਦਲ ਦਾ ਨਹੀਂ ਹੋਵੇਗਾ ਗਠਜੋੜ
ਸਾਡੇ ਨਾਲ ਜੁੜੋ : Twitter Facebook youtube