ਫਰੀਦਕੋਟ ‘ਚ 40 ਗ੍ਰਾਮ ਹੈਰੋਇਨ ਸਮੇਤ ਨਸ਼ਾ ਤਸਕਰ ਗ੍ਰਿਫਤਾਰ

0
120
Faridkot Crime News

Faridkot Crime News : ਪੰਜਾਬ ਦੇ ਫਰੀਦਕੋਟ ਸੀਆਈਏ ਸਟਾਫ਼ ਨੇ ਇੱਕ ਨੌਜਵਾਨ ਨੂੰ ਹੈਰੋਇਨ ਸਮੇਤ ਕਾਬੂ ਕੀਤਾ ਹੈ। ਸੀਆਈਏ ਸਟਾਫ਼ ਦੇ ਏਐਸਆਈ ਵਿਰਾਮ ਸਿੰਘ ਨੇ ਦੱਸਿਆ ਕਿ ਉਹ ਪੁਲੀਸ ਪਾਰਟੀ ਨਾਲ ਭੋਲੂਵਾਲਾ ਰੋਡ ’ਤੇ ਸੇਮਨਾਲੇ ਕੋਲ ਨਾਕਾਬੰਦੀ ਕਰ ਰਹੇ ਸਨ। ਚੈਕਿੰਗ ਦੌਰਾਨ ਇਕ ਨੌਜਵਾਨ ਨੂੰ ਆਉਂਦਾ ਦੇਖਿਆ ਗਿਆ, ਜੋ ਪੁਲਸ ਨੂੰ ਦੇਖ ਕੇ ਪਿੱਛੇ ਮੁੜਨ ਲੱਗਾ। ਸ਼ੱਕ ਪੈਣ ‘ਤੇ ਉਸ ਨੂੰ ਜ਼ਬਰਦਸਤੀ ਰੋਕ ਕੇ ਤਲਾਸ਼ੀ ਲਈ ਗਈ।

ਏ.ਐਸ.ਆਈ ਅਨੁਸਾਰ ਨੌਜਵਾਨ ਕੋਲੋਂ 40 ਗ੍ਰਾਮ ਹੈਰੋਇਨ ਅਤੇ 200 ਰੁਪਏ ਦੀ ਡਰੱਗ ਮਨੀ ਬਰਾਮਦ ਹੋਈ ਹੈ। ਉਸ ਨੂੰ ਗ੍ਰਿਫਤਾਰ ਕਰਕੇ ਥਾਣਾ ਸਿਟੀ-2 ਫਰੀਦਕੋਟ ਵਿਖੇ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਥਾਣਾ ਸਿਟੀ-2 ਦੇ ਏਐਸਆਈ ਧਰਮ ਸਿੰਘ ਨੇ ਦੱਸਿਆ ਕਿ ਮੁਲਜ਼ਮ ਨੂੰ 17 ਜੂਨ ਦੀ ਸ਼ਾਮ ਨੂੰ ਫੜਿਆ ਗਿਆ ਸੀ। ਉਸ ਕੋਲੋਂ ਹੈਰੋਇਨ ਸਪਲਾਈ ਕਰਨ ਵਾਲੇ ਬਾਰੇ ਪੁੱਛਗਿੱਛ ਕੀਤੀ ਜਾ ਰਹੀ ਹੈ। ਮੁਲਜ਼ਮ ਦੀ ਪਛਾਣ ਗੱਬਰ ਸਿੰਘ ਪੁੱਤਰ ਸਮੀਰ ਸਿੰਘ ਵਾਸੀ ਪਿੰਡ ਗੇਮਵਾਲਾ, ਜ਼ਿਲ੍ਹਾ ਫਿਰੋਜ਼ਪੁਰ ਵਜੋਂ ਹੋਈ ਹੈ।

SHARE