India News (ਇੰਡੀਆ ਨਿਊਜ਼), Faridkot News, ਚੰਡੀਗੜ੍ਹ : ਫਰੀਦਕੋਟ ਦੀ ਕੇਂਦਰੀ ਮਾਡਰਨ ਜੇਲ ਦੇ ਵਿੱਚ ਸਮਾਨ ਸੁੱਟਣ ਆਏ ਵਿਅਕਤੀ ਵੱਲੋਂ ਡਿਊਟੀ ਤੇ ਤੈਨਾਤ ਹੋਮ ਗਾਰਡ ਜਵਾਨ ਉੱਤੇ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮੌਕੇ ਤੇ ਮੌਜੂਦ ਪੁਲਿਸ ਕਰਮਚਾਰੀਆਂ ਵੱਲੋਂ ਇੱਕ ਦੋਸ਼ੀ ਨੂੰ ਮੌਕੇ ਤੇ ਕਾਬੂ ਕਰ ਲਿਆ ਗਿਆ ਹੈ ਅਤੇ ਘਟਨਾ ਵਿੱਚ ਸ਼ਾਮਿਲ ਇੱਕ ਆਰੋਪੀ ਮੌਕੇ ਤੋਂ ਫਰਾਰ ਹੋ ਗਿਆ ਹੈ। ਪੁਲਿਸ ਨੇ ਇਸ ਸਬੰਧੀ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।
ਤੇਜ਼ਧਾਰ ਹਥਿਆਰਾਂ ਨਾਲ ਹਮਲਾ
ਫਰੀਦਕੋਟ ਦੀ ਕੇਂਦਰੀ ਮਾਡਰਨ ਜੇਲ ਤੋਂ ਬਾਹਰੀ ਸਮਾਨ ਸੁੱਟਣ ਦੀ ਇੱਕ ਘਟਨਾ ਸਾਹਮਣੇ ਆ ਰਹੀ ਹੈ। ਸਮਾਨ ਸੁੱਟਣ ਆਏ ਦੋਸ਼ੀਆਂ ਨੇ ਡਿਊਟੀ ਤੇ ਤੈਨਾਤ ਇੱਕ ਹੋਮ ਗਾਰਡ ਜਵਾਨ ਉੱਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਹੈ। ਪੁਲਿਸ ਵੱਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਜੇਲ ਵਿੱਚ ਸਮਾਨ ਮੰਗਵਾਉਣ ਵਾਲੇ ਦੋ ਹਵਾਲਾਤੀਆਂ ਸਮੇਤ ਚਾਰ ਲੋਕਾਂ ਦੇ ਖਿਲਾਫ ਕੇਸ ਦਰਜ ਕਰ ਲਿਆ ਗਿਆ ਹੈ।
ਪੈਕਟਾਂ ਦੀ ਜਾਂਚ ਕੀਤੀ ਜਾ ਰਹੀ
ਪੁਲਿਸ ਕਰਮਚਾਰੀਆਂ ਵੱਲੋਂ ਮੌਕੇ ਤੇ ਕਾਬੂ ਕੀਤੇ ਗਏ ਨੌਜਵਾਨ ਦੋਸ਼ੀ ਵੱਲੋਂ ਜੇਲ ਅੰਦਰ ਸੁੱਟੇ ਜਾਣ ਵਾਲੇ ਬੀ ਪੈਕਟ ਬਰਾਮਦ ਕੀਤੇ ਗਏ ਹਨ। ਪੁਲਿਸ ਵੱਲੋਂ ਬਰਾਮਦ ਕੀਤੇ ਗਏ ਪੈਕਟਾਂ ਦੀ ਜਾਂਚ ਕੀਤੀ ਜਾ ਰਹੀ ਹੈ। ਦੱਸਣ ਯੋਗ ਹੈ ਕਿ ਪੰਜਾਬ ਦੀਆਂ ਜੇਲਾਂ ਅੰਦਰ ਗੈਰ ਕਾਨੂੰਨੀ ਤਰੀਕੇ ਦੇ ਨਾਲ ਨਸ਼ਾ ਅਤੇ ਮੋਬਾਇਲ ਫੋਨ ਪਹੁੰਚਾਣ ਅਤੇ ਬਰਾਮਦ ਕੀਤੇ ਜਾਣ ਦੇ ਸਮਾਚਾਰ ਲਗਾਤਾਰ ਸਾਹਮਣੇ ਆਉਂਦੇ ਰਹਿੰਦੇ ਹਨ ਜਦੋਂ ਕਿ ਪੁਲਿਸ ਵੱਲੋਂ ਵੀ ਇਹਨਾਂ ਮਾਮਲਾ ਪ੍ਰਤੀ ਕਾਰਵਾਈ ਕਿੱਤੇ ਜਾਣ ਦੇ ਦਾਅਵੇ ਕੀਤੇ ਜਾਂਦੇ ਹਨ।
ਇਹ ਵੀ ਪੜ੍ਹੋ :Lal Chand Kataruchak : ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਲਈ ਜੰਗਲਾਤ ਵਿਭਾਗ ਦੇ ਅਧਿਕਾਰੀਆਂ ਦੀ ਮੀਟਿੰਗ