ਖਰੀਦ ਦੀ ਤੁਰੰਤ ਬਹਾਲੀ ਨੂੰ ਯਕੀਨੀ ਬਣਾਓ: ਮੁੱਖ ਮੰਤਰੀ Farmers should not face any problem as a result of bad weather
- ਅਧਿਕਾਰੀਆਂ ਨੇ ਐਮਰਜੈਂਸੀ ਮੀਟਿੰਗ ਬੁਲਾਈ
- ਸਾਰੇ ਉਪਲਬਧ ਰਾਜ ਸੰਸਾਧਨਾਂ ਨੂੰ ਕਾਰਵਾਈ ਕਰਨ ਲਈ ਦਬਾਇਆ ਜਾਵੇਗਾ
ਇੰਡੀਆ ਨਿਊਜ਼, ਚੰਡੀਗੜ
ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਰਾਜ ਦੀਆਂ ਖਰੀਦ ਏਜੰਸੀਆਂ ਨੂੰ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਮੀਂਹ ਰੁਕਣ ਦੇ ਕੁਝ ਘੰਟਿਆਂ ਅੰਦਰ ਮੰਡੀਆਂ ਦੇ ਕੰਮਕਾਜ ਨੂੰ ਮੁੜ ਸ਼ੁਰੂ ਕਰਨ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ।
ਇਹ ਪ੍ਰਗਟਾਵਾ ਕਰਦਿਆਂ ਅੱਜ ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਕਿਸਾਨਾਂ ਦੀ ਭਲਾਈ ‘ਤੇ ਜੋਰ ਦਿੱਤਾ ਅਤੇ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਕਿ ਖਰਾਬ ਮੌਸਮ ਦੇ ਨਤੀਜੇ ਵਜੋਂ ਕਿਸਾਨਾਂ ਨੂੰ ਕੋਈ ਦਿੱਕਤ ਨਾ ਆਵੇ।
ਸੂਬੇ ਦੇ ਕਈ ਹਿੱਸਿਆਂ ਵਿੱਚ ਤੇਜ ਹਵਾਵਾਂ ਦੇ ਨਾਲ ਹਲਕੀ ਬਾਰਿਸ਼ Farmers should not face any problem as a result of bad weather
ਗੌਰਤਲਬ ਹੈ ਕਿ ਸੂਬੇ ਦੇ ਕਈ ਹਿੱਸਿਆਂ ਵਿੱਚ ਤੇਜ ਹਵਾਵਾਂ ਦੇ ਨਾਲ ਹਲਕੀ ਬਾਰਿਸ਼ ਹੋਈ ਹੈ, ਜਿਸ ਕਾਰਨ ਭਲਕੇ ਮੰਡੀਆਂ ਦੇ ਕੰਮਕਾਜ ਵਿੱਚ ਅਸਥਾਈ ਵਿਘਨ ਪੈਣ ਦੀ ਸੰਭਾਵਨਾ ਹੈ।
ਇਸੇ ਦੌਰਾਨ ਮੁੱਖ ਮੰਤਰੀ ਦੇ ਦਿਸਾ-ਨਿਰਦੇਸ਼ਾਂ ‘ਤੇ ਕਾਰਵਾਈ ਕਰਦਿਆਂ ਖੁਰਾਕ ਤੇ ਸਿਵਲ ਸਪਲਾਈ ਵਿਭਾਗ, ਮੰਡੀ ਬੋਰਡ, ਮਾਰਕਫੈੱਡ, ਪਨਸਪ, ਐਫ.ਸੀ.ਆਈ ਅਤੇ ਪੰਜਾਬ ਰਾਜ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਸੀਨੀਅਰ ਅਧਿਕਾਰੀਆਂ ਨੇ ਅੱਜ ਦੇਰ ਸਾਮ ਮੀਟਿੰਗ ਕਰਕੇ ਰਾਜ ਦੇ ਬਹੁਤੇ ਹਿੱਸਿਆਂ ਵਿੱਚ ਮੌਜੂਦਾ ਪ੍ਰਤੀਕੂਲ ਮੌਸਮੀ ਸਥਿਤੀਆਂ ਕਾਰਨ ਪੈਦਾ ਹੋਈ ਸਥਿਤੀ ਨਾਲ ਨਜਿੱਠਣ ਲਈ ਵਿਸਤਿ੍ਰਤ ਯੋਜਨਾ ਉਲੀਕੀ।
ਬੁਲਾਰੇ ਨੇ ਖੁਲਾਸਾ ਕੀਤਾ ਕਿ ਅਧਿਕਾਰੀਆਂ ਵਿਚਕਾਰ ਵਿਸਤਿ੍ਰਤ ਵਿਚਾਰ-ਵਟਾਂਦਰੇ ਤੋਂ ਬਾਅਦ, ਇੱਕ ਵਿਸਤਿ੍ਰਤ ਕਾਰਜ ਯੋਜਨਾ ਉਲੀਕੀ ਗਈ ਹੈ ਅਤੇ ਮੰਡੀ ਬੋਰਡ ਨੂੰ ਸੂਬੇ ਵਿੱਚ ਸਾਰੇ ਉਪਲਬਧ ਸਰੋਤਾਂ ਦੀ ਤਾਇਨਾਤੀ ਕਰਨ ਲਈ ਕਿਹਾ ਗਿਆ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਮੰਡੀ ਯਾਰਡ ਦੇ ਅੰਦਰੋਂ ਕੋਈ ਵੀ ਰੁਕਿਆ ਹੋਇਆ ਪਾਣੀ ਮੀਂਹ ਦੇ ਰੁਕਣ ਦੇ ਕੁਝ ਸਮੇਂ ਦੇ ਅੰਦਰ ਅੰਦਰ ਬਾਹਰ ਕੱਢਿਆ ਜਾ ਸਕੇ।
ਉਨਾਂ ਕਿਹਾ ਕਿ ਮੰਡੀ ਬੋਰਡ ਨੂੰ ਇਹ ਵੀ ਕਿਹਾ ਗਿਆ ਹੈ ਕਿ ਉਹ ਮਾਰਕੀਟ ਕਮੇਟੀਆਂ ਜੰਗੀ ਪੱਧਰ ‘ਤੇ ਸਮੱਸਿਆ ਨਾਲ ਨਜਿੱਠਣ ਲਈ ਅਸੀਮਤ ਮੈਨਪਾਵਰ ਅਤੇ ਪੰਪਿੰਗ ਸੈੱਟ ਤਾਇਨਾਤ ਕਰਨ।
ਨਗਰ ਨਿਗਮਾਂ ਅਤੇ ਮਿਉਂਸਪਲ ਕਮੇਟੀਆਂ ਕੋਲ ਉਪਲਬਧ ਪੰਪਿੰਗ ਸੈੱਟਾਂ ਨੂੰ ਵੀ ਇਨਾਂ ਕਾਰਜਾਂ ਵਿੱਚ ਸਹਾਇਤਾ ਲਈ ਸਟੈਂਡਬਾਏ ‘ਤੇ ਰੱਖਣ ਲਈ ਕਿਹਾ ਗਿਆ ਹੈ ਅਤੇ ਰਾਜ ਖਰੀਦ ਏਜੰਸੀਆਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ ਕਿ ਉਨਾਂ ਦੇ ਅਧਿਕਾਰੀ ਸਵੇਰੇ-ਸਵੇਰੇ ਮੰਡੀਆਂ ਦਾ ਦੌਰਾ ਕਰਨ ਅਤੇ ਨਿੱਜੀ ਤੌਰ ‘ਤੇ ਕਿਸਾਨਾਂ ਨੂੰ ਮਿਲਣ ਅਤੇ ਉਨਾਂ ਨੂੰ ਖਰੀਦਦਾਰੀ ਜਲਦੀ ਮੁੜ ਸੁਰੂ ਕਰਨ ਦਾ ਭਰੋਸਾ ਦਿਵਾਉਣ।
ਮੰਡੀਆਂ ਵਿੱਚ ਪਏ ਸਟਾਕ ਦੀ ਸੁਰੱਖਿਆ ਦੇ ਸਬੰਧ ਵਿੱਚ ਬੁਲਾਰੇ ਨੇ ਦੱਸਿਆ ਕਿ ਸਟਾਕ ਨੂੰ ਤਰਪਾਲਾਂ ਨਾਲ ਢੱਕਿਆ ਗਿਆ ਹੈ ਅਤੇ ਡਿਪਟੀ ਕਮਿਸ਼ਨਰਾਂ ਨੂੰ ਹਦਾਇਤ ਕੀਤੀ ਗਈ ਕਿ ਸੈਕਟਰ ਅਫਸਰ ਮੰਡੀਆਂ ਵਿੱਚ ਪਈਆਂ ਸਾਰੀਆਂ ਜਿਣਸਾਂ ਦੀ ਸਰੀਰਕ ਤੌਰ ‘ਤੇ ਜਾਂਚ ਕਰਨ ਅਤੇ ਇਹ ਯਕੀਨੀ ਬਣਾਉਣ ਕਿ ਮੰਡੀਆਂ ਵਿੱਚ ਪਈ ਸਾਰੀ ਜਿਣਸ ਨੂੰ ਢੱਕ ਕੇ ਮੀਂਹ ਅਤੇ ਧੂੜ ਭਰੀਆਂ ਹਵਾਵਾਂ ਤੋਂ ਸੁਰੱਖਿਅਤ ਰੱਖਿਆ ਜਾਵੇ। Farmers should not face any problem as a result of bad weather
Also Read : ਸੰਵਿਧਾਨ ਨੂੰ ਬਚਾਉਣ ਦੀ ਲੋੜ : ਮਾਨ
Connect With Us : Twitter Facebook youtube