ਦਿਨੇਸ਼ ਮੌਦਗਿਲ, ਲੁਧਿਆਣਾ : ਫਿਲੌਰ ਵਿੱਚ ਕਿਸਾਨਾਂ ਦੇ ਧਰਨੇ ਕਾਰਨ ਰੇਲਾਂ ਦੀ ਆਵਾਜਾਈ ਪੂਰੀ ਤਰ੍ਹਾਂ ਠੱਪ ਹੋ ਗਈ। ਦਿੱਲੀ ਅਤੇ ਅੰਮ੍ਰਿਤਸਰ ਵੱਲ ਜਾਣ ਵਾਲੀ ਸ਼ਤਾਬਦੀ ਐਕਸਪ੍ਰੈਸ ਸਮੇਤ ਪੰਜ ਟਰੇਨਾਂ ਨੂੰ ਲੁਧਿਆਣਾ ਰੇਲਵੇ ਸਟੇਸ਼ਨ ‘ਤੇ ਹੀ ਰੋਕ ਲਿਆ ਗਿਆ। ਇਸ ਕਾਰਨ ਯਾਤਰੀਆਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਇਸ ਕਾਰਨ ਰੇਲਵੇ ਨੂੰ ਮਾਲੀਏ ਦਾ ਵੀ ਕਾਫੀ ਨੁਕਸਾਨ ਹੋਇਆ ਹੈ।
ਐਤਵਾਰ ਨੂੰ ਕਿਸਾਨਾਂ ਦੇ ਧਰਨੇ ਨੂੰ ਲੈ ਕੇ ਰੇਲਵੇ ਪੁਲਿਸ ਪਹਿਲਾਂ ਤੋਂ ਹੀ ਚੌਕਸ ਸੀ। ਲੁਧਿਆਣਾ ਰੇਲਵੇ ਸਟੇਸ਼ਨ ਦੇ ਨਾਲ-ਨਾਲ ਸ਼ਹਿਰ ਵਿੱਚ ਸੁਰੱਖਿਆ ਦੇ ਭਾਰੀ ਪ੍ਰਬੰਧ ਕੀਤੇ ਗਏ ਸਨ।
11 ਵਜੇ ਦੇ ਕਰੀਬ ਕਿਸਾਨ ਫਿਲੌਰ ਨੇੜੇ ਧਰਨੇ ’ਤੇ ਬੈਠ ਗਏ
ਅੱਜ ਸਵੇਰੇ 11 ਵਜੇ ਦੇ ਕਰੀਬ ਕਿਸਾਨ ਫਿਲੌਰ ਨੇੜੇ ਧਰਨੇ ’ਤੇ ਬੈਠ ਗਏ। ਕਿਸਾਨਾਂ ਦੇ ਰੋਸ ਦਾ ਪਤਾ ਲੱਗਣ ‘ਤੇ ਰੇਲਵੇ ਨੇ ਸਾਵਧਾਨੀ ਵਜੋਂ ਅੰਮ੍ਰਿਤਸਰ ਜਾਣ ਵਾਲੀ ਸ਼ਤਾਬਦੀ ਐਕਸਪ੍ਰੈਸ ਸਮੇਤ ਪੰਜ ਰੇਲ ਗੱਡੀਆਂ ਨੂੰ ਲੁਧਿਆਣਾ ਰੇਲਵੇ ਸਟੇਸ਼ਨ ‘ਤੇ ਰੋਕ ਦਿੱਤਾ। ਅੰਮ੍ਰਿਤਸਰ ਦਿੱਲੀ ਵੱਲ ਜਾਣ ਵਾਲੇ ਕੁਝ ਯਾਤਰੀਆਂ ਨੇ ਟੈਕਸੀ ਅਤੇ ਹੋਰ ਸਾਧਨਾਂ ਰਾਹੀਂ ਹੀ ਜਾਣਾ ਮੁਨਾਸਿਬ ਸਮਝਿਆ। ਸੰਯੁਕਤ ਪੁਲਿਸ ਕਮਿਸ਼ਨਰ ਡਾ. ਨਰੇਂਦਰ ਭਾਰਗਵ ਨੇ ਯਾਤਰੀਆਂ ਦੀਆਂ ਮੁਸ਼ਕਿਲਾਂ ਨੂੰ ਦੇਖਦੇ ਹੋਏ ਚਾਹ ਨਾਸ਼ਤੇ ਦਾ ਪ੍ਰਬੰਧ ਕੀਤਾ ਅਤੇ ਉਨ੍ਹਾਂ ਨੇ ਖੁਦ ਵੀ ਯਾਤਰੀਆਂ ਦੀ ਸੇਵਾ ਕਰਦੇ ਹੋਏ ਚਾਹ ਨਾਸ਼ਤੇ ਦੀ ਵੰਡ ਕੀਤੀ |
ਸਮਾਜਿਕ ਸੰਸਥਾਵਾਂ ਦੇ ਸਹਿਯੋਗ ਨਾਲ ਯਾਤਰੀਆਂ ਨੂੰ ਸਮਾਨ ਵੰਡਿਆ
ਸਮਾਜਿਕ ਸੰਸਥਾਵਾਂ ਦੇ ਸਹਿਯੋਗ ਨਾਲ ਯਾਤਰੀਆਂ ਨੂੰ ਚਾਹ, ਬਿਸਕੁਟ, ਸਮੋਸੇ ਅਤੇ ਹੋਰ ਸਮਾਨ ਵੰਡਿਆ ਗਿਆ। ਡਾ. ਨਰੇਂਦਰ ਭਾਰਗਵ ਨੇ ਦੱਸਿਆ ਕਿ ਕਈ ਘੰਟਿਆਂ ਤੱਕ ਬੱਚੇ, ਬਜ਼ੁਰਗ ਅਤੇ ਔਰਤਾਂ ਸਮੇਤ ਯਾਤਰੀ ਟਰੇਨ ਦਾ ਇੰਤਜ਼ਾਰ ਕਰਦੇ ਰਹੇ | ਯਾਤਰੀਆਂ ਦੀਆਂ ਮੁਸ਼ਕਲਾਂ ਦੇ ਮੱਦੇਨਜ਼ਰ ਕੁਝ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਚਾਹ-ਪਾਣੀ ਦਾ ਪ੍ਰਬੰਧ ਕੀਤਾ ਗਿਆ। ਉਨ੍ਹਾਂ ਕਿਹਾ ਕਿ ਅਮਨ ਕਾਨੂੰਨ ਦੀ ਸਥਿਤੀ ਪੂਰੀ ਤਰ੍ਹਾਂ ਕਾਬੂ ਹੇਠ ਹੈ। ਟਰੇਨਾਂ ਦੀ ਆਵਾਜਾਈ ਸ਼ਾਮ 4:00 ਵਜੇ ਸ਼ੁਰੂ ਹੋਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ: ਇਨਸਾਫ਼ ਲਈ ਅੱਜ ਫਿਰ ਸੜਕਾਂ ‘ਤੇ ਕਿਸਾਨ
ਇਹ ਵੀ ਪੜ੍ਹੋ: ਅਮਿਤ ਸ਼ਾਹ ਨੇ ਚੰਡੀਗੜ੍ਹ ਸ਼ਹਿਰ ਨੂੰ ਦਿੱਤਾ ਕਰੋੜਾਂ ਦਾ ਤੋਹਫਾ
ਸਾਡੇ ਨਾਲ ਜੁੜੋ : Twitter Facebook youtube