Fazilka Breaking News : ਪੰਜਾਬ ਦੇ ਫਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਚੱਕ ਪੱਖੀ ਵਿੱਚ ਰੇਲ ਇੰਜਣ ਦੀ ਲਪੇਟ ਵਿੱਚ ਆਉਣ ਨਾਲ ਇੱਕ ਨੌਜਵਾਨ ਦੀ ਮੌਤ ਹੋ ਗਈ ਹੈ। ਹਰਪ੍ਰੀਤ ਸਿੰਘ ਵਾਸੀ ਚਿਮਨੇਵਾਲਾ ਨੇ ਦੱਸਿਆ ਕਿ ਬੁੱਧਵਾਰ ਸਵੇਰੇ 8.30 ਵਜੇ ਦੇ ਕਰੀਬ ਇਕ ਲੜਕਾ ਰੇਲਵੇ ਲਾਈਨ ਦੇ ਕਿਨਾਰੇ ਰੇਲਵੇ ਸਟੇਸ਼ਨ ‘ਤੇ ਪਲੇਟਫਾਰਮ ਦੇ ਹੇਠਾਂ ਜਾ ਰਿਹਾ ਸੀ ਕਿ ਉਸ ਨੂੰ ਬਠਿੰਡਾ ਤੋਂ ਆ ਰਹੇ ਇਕ ਇੰਜਣ ਨੇ ਟੱਕਰ ਮਾਰ ਦਿੱਤੀ।
ਇਸ ਦੇ ਨਾਲ ਹੀ ਰੇਲਵੇ ਜੀਆਰਪੀ ਦੇ ਏਐਸਆਈ ਭਜਨ ਲਾਲ ਨੇ ਦੱਸਿਆ ਕਿ ਲੜਕੇ ਦੀ ਮੌਤ ਹੋ ਗਈ ਹੈ। ਉਨ੍ਹਾਂ ਨੂੰ ਬੁੱਧਵਾਰ ਸਵੇਰੇ ਕਰੀਬ 8:30 ਵਜੇ ਹਾਦਸੇ ਦੀ ਸੂਚਨਾ ਮਿਲੀ। ਮੌਕੇ ‘ਤੇ ਪਹੁੰਚ ਕੇ ਉਨ੍ਹਾਂ ਨੇ ਲਾਸ਼ ਨੂੰ ਆਪਣੇ ਕਬਜ਼ੇ ‘ਚ ਲੈ ਲਿਆ। ਲੜਕੇ ਦੀ ਜੇਬ ‘ਚੋਂ ਮਿਲੇ ਆਧਾਰ ਕਾਰਡ ਤੋਂ ਉਸ ਦੀ ਪਛਾਣ ਹੋਈ। ਮ੍ਰਿਤਕ ਦਾ ਨਾਂ ਆਸ਼ੂ ਕੰਬੋਜ ਦੱਸਿਆ ਗਿਆ, ਜਿਸ ਦੀ ਉਮਰ ਕਰੀਬ 17 ਸਾਲ ਸੀ। ਉਹ 12ਵੀਂ ਜਮਾਤ ਦਾ ਵਿਦਿਆਰਥੀ ਸੀ।
ਮ੍ਰਿਤਕ ਨੇ ਹੈੱਡਫੋਨ ਲਗਾਇਆ ਹੋਇਆ ਸੀ ਅਤੇ ਸ਼ਾਇਦ ਸਕੂਲ ਜਾਂ ਕੋਚਿੰਗ ਲਈ ਰਵਾਨਾ ਹੋਇਆ ਸੀ। ਟਰੇਨ ਦੇ ਇੰਜਣ ਦੀ ਆਵਾਜ਼ ਸੁਣਾਈ ਨਾ ਦੇਣ ਕਾਰਨ ਹਾਦਸਾ ਵਾਪਰਿਆ ਹੋਣ ਦਾ ਸ਼ੱਕ ਹੈ।
Also Read : ਭ੍ਰਿਸ਼ਟਾਚਾਰ ਦੇ ਦੋਸ਼ਾਂ ‘ਚ ਘਿਰੇ 48 ਤਹਿਸੀਲਦਾਰਾਂ ਦੀ ਸੂਚੀ ਮੁੱਖ ਮੰਤਰੀ ਤੱਕ ਪਹੁੰਚੀ
Also Read : ਆਈਏਐਸ ਸੰਜੇ ਪੋਪਲੀ ਨੂੰ ਹਾਈ ਕੋਰਟ ਤੋਂ ਅੰਤਰਿਮ ਜ਼ਮਾਨਤ ਦਿਤੀ
Also Read : ਖਾਲਿਸਤਾਨੀ ਅੱਤਵਾਦੀ ਹਰਦੀਪ ਸਿੰਘ ਨਿੱਝਰ ਦੀ ਕੈਨੇਡਾ ‘ਚ ਗੋਲੀ ਮਾਰ ਕੇ ਹੱਤਿਆ, ਹਰਦੀਪ SFJ ਮੁਖੀ ਪੰਨੂ ਦਾ ਵੀ ਕਰੀਬੀ ਸੀ