Fazilka News : ਸ਼ਰਾਬ ਪੀ ਕੇ ਗੁਰਦੁਆਰੇ ‘ਚ ਬੇਅਦਬੀ, ਦੋਸ਼ੀ ਕਾਬੂ ਪੁਲਿਸ ਨੇ ਕੀਤਾ ਪਰਚਾ ਦਰਜ

0
168
Fazilka News

India News (ਇੰਡੀਆ ਨਿਊਜ਼), Fazilka News, ਚੰਡੀਗੜ੍ਹ : ਪੰਜਾਬ ਚ ਗੁਰਦੁਆਰਾ ਸਾਹਿਬ ਚ ਬੇਅਦਬੀ ਦੀਆਂ ਘਟਨਾਵਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ। ਗੁਰਦੁਆਰਾ ਸਾਹਿਬ ਚ ਬੇਅਦਬੀ ਦਾ ਤਾਜ਼ਾ ਮਾਮਲਾ ਜ਼ਿਲਾ ਫਾਜਲਿਕਾ ਦੇ ਪਿੰਡ ਘੰਟਿਆਂਵਾਲੀ ਬੋਦਲਾ ਦਾ ਸਾਹਮਣੇ ਆਇਆ ਹੈ।

ਪੁਲਿਸ ਨੇ ਇਸ ਸਬੰਧੀ ਕਾਰਵਾਈ ਕਰਦੇ ਹੋਏ ਦੋਸ਼ੀ ਨੂੰ ਗਿਰਫਤਾਰ ਕਰਕੇ ਦੋਸ਼ੀ ਖਿਲਾਫ ਪਰਚਾ ਦਰਜ ਕਰ ਲਿਆ ਹੈ, ਅਤੇ ਪੁਲਿਸ ਮਾਮਲੇ ਸਬੰਧੀ ਅਗਲੇਰੀ ਕਾਰਵਾਈ ਕਰ ਰਹੀ ਹੈ। ਪਿੰਡ ਦੇ ਗੁਰਦੁਆਰਾ ਸਾਹਿਬ ਚ ਬੇਅਦਬੀ ਦੀ ਘਟਨਾ ਹੋਣ ਨਾਲ ਪਿੰਡ ਦੇ ਲੋਕਾਂ ਵਿੱਚ ਕਾਫੀ ਰੋਸ਼ ਦਾ ਮਾਹੌਲ ਬਣਿਆ ਹੋਇਆ ਹੈ।

ਸ਼ਰਾਬੀ ਹਾਲਤ ਦੇ ਵਿੱਚ ਗੁਰਦੁਆਰਾ ਸਾਹਿਬ’ ਚ ਬੇਅਦਬੀ

ਗ੍ਰੰਥੀ ਜੋਗਿੰਦਰ ਸਿੰਘ ਵਾਸੀ ਘਟਿਆਂਵਾਲੀ ਬੋਦਲਾ ਨੇ ਸਿ਼ਕਾਇਤ ਦਰਜ ਕਰਵਾਈ ਸੀ ਕਿ ਪਿੰਡ ਘਟਿਆਂਵਾਲੀ ਬੋਦਲਾ ਦੇ ਰਹਿਣ ਵਾਲੇ ਜਰਨੈਲ ਸਿੰਘ ਨੇ ਸ਼ਰਾਬੀ ਹਾਲਤ ਵਿੱਚ ਗੁਰਦੁਆਰਾ ਸਾਹਿਬ ਵਿੱਚ ਦਾਖ਼ਲ ਹੋ ਕੇ ਬੇਅਦਬੀ ਕੀਤੀ ਹੈ। ਜਦੋਂ ਉਸ ਨੂੰ ਅਜਿਹਾ ਕਰਨ ਤੋਂ ਰੋਕਿਆ ਤਾਂ ਉਸ ਨੇ ਧਮਕੀਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ।

ਜਿਸ ‘ਤੇ ਪਿੰਡ ਵਾਸੀਆਂ ‘ਚ ਰੋਸ ਕਾਰਨ ਲੋਕ ਇਕੱਠੇ ਹੋ ਗਏ ਹਨ। ਪਿੰਡ ਵਾਸੀਆਂ ਨੇ ਬੇਅਦਬੀ ਦੇ ਦੋਸ਼ੀ ਦੇ ਖਿਲਾਫ ਪੁਲਿਸ ਤੋਂ ਸਖਤ ਕਾਰਵਾਈ ਦੀ ਮੰਗ ਕੀਤੀ ਹੈ।

ਪੁਲਿਸ ਵੱਲੋਂ ਮਾਮਲਾ ਦਰਜ

ਸ਼ਰਾਬ ਪੀ ਕੇ ਗੁਰਦੁਆਰਾ ਸਾਹਿਬ ‘ਚ ਬੇਅਦਬੀ ਕਰਨ ਵਾਲੇ ਆਰੋਪੀ ਖਿਲਾਫ ਥਾਣਾ ਅਰਨੀਵਾਲਾ ਪੁਲਿਸ ਨੇ ਪਰਚਾ ਦਰਜ ਕੀਤਾ ਹੈ। ਜਾਂਚ ਅਧਿਕਾਰੀ SI ਦਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਗ੍ਰੰਥੀ ਜੋਗਿੰਦਰ ਸਿੰਘ ਵਾਸੀ ਘਟਿਆਂਵਾਲੀ ਬੋਦਲਾ ਨੇ ਸਿ਼ਕਾਇਤ ਦਰਜ ਕਰਵਾਈ ਸੀ ਕਿ ਉਨ੍ਹਾਂ ਦੇ ਪਿੰਡ ਘਟਿਆਂਵਾਲੀ ਬੋਦਲਾ ਦੇ ਰਹਿਣ ਵਾਲੇ ਜਰਨੈਲ ਸਿੰਘ ਨੇ ਸ਼ਰਾਬੀ ਹਾਲਤ ਵਿੱਚ ਗੁਰਦੁਆਰਾ ਸਾਹਿਬ ਵਿੱਚ ਦਾਖ਼ਲ ਹੋ ਕੇ ਬੇਅਦਬੀ ਕੀਤੀ ਹੈ।

ਜਾਂਚ ਅਧਿਕਾਰੀ ਨੇ ਦੱਸਿਆ ਕਿ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਗੁਰਦੁਆਰਾ ਕੋਤਵਾਲੀ ਸਾਹਿਬ ‘ਚ ਬੇਅਦਬੀ

ਇਸ ਤੋਂ ਪਹਿਲਾਂ ਮੋਰਿੰਡਾ ਦੇ ਗੁਰਦੁਆਰਾ ਕੋਤਵਾਲੀ ਸਾਹਿਬ ‘ਚ ਬੇਅਦਬੀ ਦੀ ਕੋਸ਼ਿਸ਼ ਦਾ ਮਾਮਲਾ ਸਾਹਮਣੇ ਆਇਆ ਸੀ। ਇਥੇ ਇਕ ਨੌਜਵਾਨ ਗੁਰੂ ਘਰ ਅੰਦਰ ਦਾਖਲ ਹੋ ਗਿਆ ਤੇ ਪਾਠ ਕਰ ਰਹੇ ਗ੍ਰੰਥੀ ਸਿੰਘਾਂ ਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ ਸੀ। ਨੌਜਵਾਨ ਨੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕੀਤੀ ਤੇ ਗ੍ਰੰਥੀ ਸਿੰਘ ਦੀ ਵੀ ਕੁੱਟਮਾਰ ਕੀਤੀ ਸੀ।

ਇਸ ਤੋਂ ਬਾਅਦ ਸੰਗਤ ਨੇ ਉਸ ਨੂੰ ਕਾਬੂ ਕਰ ਲਿਆ। ਬਾਅਦ ਵਿਚ ਪੁਲਿਸ ਨੇ ਮੁਲਜ਼ਮ ਨੂੰ ਹਿਰਾਸਤ ਵਿਚ ਲਿਆ।

ਇਹ ਵੀ ਪੜ੍ਹੋ :Bhai Mardana Ji : ਭਾਈ ਮਰਦਾਨਾ ਜੀ ਦਾ ਅੱਜ ਅਕਾਲ ਚਲਾਨਾ ਦਿਵਸ – ਜਥੇਦਾਰ ਗਿਆਨੀ ਹਰਪ੍ਰੀਤ ਸਿੰਘ

ਇਹ ਵੀ ਪੜ੍ਹੋ :CM PunjabTirth Yatra Yojana : ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ AAP ਸਰਕਾਰ ਵੱਲੋਂ ਤੀਰਥ ਯਾਤਰਾ ਯੋਜਨਾ ਤੇ ਘਰ ਘਰ ਰਾਸ਼ਨ ਸਕੀਮ ਦਾ ਆਗਾਜ

 

SHARE