ਸੜਕ ਹਾਦਸੇ ‘ਚ ਗਰਭਵਤੀ ਔਰਤ ਦੀ ਮੌਤ

0
104
Ferozepur Accident News

Ferozepur Accident News : ਫ਼ਿਰੋਜ਼ਪੁਰ ਦੇ ਪਿੰਡ ਕੁਲਗੜ੍ਹੀ ਦੇ ਇਲਾਕੇ ਵਿੱਚ ਵਾਪਰੇ ਸੜਕ ਹਾਦਸੇ ਵਿੱਚ ਜ਼ਖ਼ਮੀ ਹੋਈ ਗਰਭਵਤੀ ਲੜਕੀ ਦੀ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਫ਼ਰੀਦਕੋਟ ਵਿਖੇ ਇਲਾਜ ਦੌਰਾਨ ਮੌਤ ਹੋ ਗਈ ਅਤੇ ਥਾਣਾ ਕੁਲਗੜ੍ਹੀ ਦੀ ਪੁਲੀਸ ਨੇ ਇਸ ਘਟਨਾ ਸਬੰਧੀ ਬਲਜੀਤ ਸਿੰਘ ਪੁੱਤਰ ਬਗੀਚਾ ਸਿੰਘ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਹੈ।

ਉਪਰੋਕਤ ਜਾਣਕਾਰੀ ਦਿੰਦੇ ਹੋਏ ਏ.ਐਸ.ਆਈ ਕੁਲਵੰਤ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਦਿੱਤੇ ਬਿਆਨਾਂ ‘ਚ ਸ਼ਿਕਾਇਤਕਰਤਾ ਸਾਧੂ ਸਿੰਘ ਵਾਸੀ ਪਿੰਡ ਡੋਡ ਨੇ ਦੱਸਿਆ ਹੈ ਕਿ ਉਹ ਆਪਣੇ ਪਰਿਵਾਰ ਸਮੇਤ ਸਰਬਜੀਤ ਬੱਸ ‘ਤੇ ਸ੍ਰੀ ਅੰਮਿ੍ਤਸਰ ਸਾਹਿਬ ਦੇ ਦਰਸ਼ਨਾਂ ਲਈ ਗਿਆ ਹੋਇਆ ਸੀ ਅਤੇ ਬੱਸ ਦੇ ਡਰਾਈਵਰ ਸ. ਬੱਸ ਨਾਲ ਜਾ ਰਹੀ ਸੀ, ਜਿਸ ਨੇ ਬੱਸ ਅੱਗੇ ਜਾ ਰਹੀ ਇਕ ਟਰੈਕਟਰ ਟਰਾਲੀ ਆਈਸ਼ਰ ਨਾਲ ਜਾ ਟਕਰਾਈ।

ਇਸ ਹਾਦਸੇ ‘ਚ ਉਸ ਦੀ ਨੂੰਹ ਸਿਮਰਜੀਤ ਕੌਰ (25 ਸਾਲ) ਪਤਨੀ ਜਸਵੀਰ ਸਿੰਘ ਜੋ ਕਿ ਕਰੀਬ 6 ਮਹੀਨਿਆਂ ਦੀ ਗਰਭਵਤੀ ਸੀ, ਸੱਟ ਲੱਗਣ ਕਾਰਨ ਗੰਭੀਰ ਰੂਪ ‘ਚ ਜ਼ਖਮੀ ਹੋ ਗਈ, ਜਿਸ ਨੂੰ ਇਲਾਜ ਲਈ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ‘ਚ ਦਾਖਲ ਕਰਵਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ |

Also Read : SGPC ਦੇ ਇਤਰਾਜ਼ ਤੋਂ ਬਾਅਦ 12ਵੀਂ ਜਮਾਤ ਦੇ ਸਿਲੇਬਸ ‘ਚ ਬਦਲਾਅ, ਰਾਜਨੀਤੀ ਸ਼ਾਸਤਰ ਦੀ ਕਿਤਾਬ ‘ਚੋਂ ਹਟਾਇਆ ਗਿਆ ‘ਖਾਲਿਸਤਾਨ’

Also Read : SGPC ਚੋਣਾਂ ਦੀਆਂ ਤਿਆਰੀਆਂ ਸ਼ੁਰੂ, ਗੁਰਦੁਆਰਾ ਚੋਣ ਕਮਿਸ਼ਨ ਨੇ 12 ਸਾਲਾਂ ਬਾਅਦ ਵੋਟਰ ਸੂਚੀ ਨੂੰ ਅਪਡੇਟ ਕਰਨ ਦੇ ਦਿੱਤੇ ਨਿਰਦੇਸ਼

Also Read : ਮੁੱਖ ਮੰਤਰੀ ਭਗਵੰਤ ਮਾਨ ਨੇ Z+ ਸੁਰੱਖਿਆ ਲੈਣ ਤੋਂ ਕੀਤਾ ਇਨਕਾਰ, ਜਾਣੋ ਕਾਰਨ

Connect With Us : Twitter Facebook
SHARE