Fire In Army Truck : ਜੰਮੂ-ਕਸ਼ਮੀਰ ਦੇ ਪੁੰਛ ਜ਼ਿਲੇ ‘ਚ ਹਾਈਵੇਅ ‘ਤੇ ਫੌਜ ਦੀ ਗੱਡੀ ਨੂੰ ਅੱਗ ਲੱਗਣ ਦੀ ਖਬਰ ਸਾਹਮਣੇ ਆ ਰਹੀ ਹੈ। ਇਸ ਹਾਦਸੇ ‘ਚ ਫੌਜ ਦੇ ਚਾਰ ਜਵਾਨ ਸ਼ਹੀਦ ਹੋ ਗਏ ਹਨ। ਫੌਜ ਦੇ ਅਧਿਕਾਰਤ ਬਿਆਨ ਦਾ ਅਜੇ ਇੰਤਜ਼ਾਰ ਹੈ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਸੂਤਰਾਂ ਨੇ ਸ਼ੁਰੂਆਤੀ ਰਿਪੋਰਟਾਂ ਦੇ ਹਵਾਲੇ ਨਾਲ ਦੱਸਿਆ ਕਿ ਧਮਾਕਾ ਬਿਜਲੀ ਡਿੱਗਣ ਕਾਰਨ ਹੋਇਆ। ਉਨ੍ਹਾਂ ਦੱਸਿਆ ਕਿ 5 ਜਵਾਨ ਸ਼ਹੀਦ ਹੋ ਗਏ। ਉਨ੍ਹਾਂ ਦੱਸਿਆ ਕਿ ਮੌਕੇ ‘ਤੇ ਫੌਜ ਦੇ ਜਵਾਨ ਅਤੇ ਪੁਲਸ ਕਰਮਚਾਰੀ ਪਹੁੰਚ ਗਏ ਹਨ। ਘਟਨਾ ਸਥਾਨ ਪੁੰਛ ਤੋਂ 90 ਕਿਲੋਮੀਟਰ ਦੂਰ ਹੈ।
ਜਿਸ ਇਲਾਕੇ ‘ਚ ਇਹ ਹਾਦਸਾ ਹੋਇਆ ਹੈ, ਉਹ ਪੁੰਛ ਤੋਂ 90 ਕਿਲੋਮੀਟਰ ਦੂਰ ਹੈ। ਫੌਜ ਦੇ ਟਰੱਕ ਨੂੰ ਅੱਗ ਲੱਗਣ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਲੋਕਾਂ ਨੇ ਮੌਕੇ ‘ਤੇ ਪਹੁੰਚ ਕੇ ਅੱਗ ‘ਤੇ ਕਾਬੂ ਪਾਇਆ।
Also Read : Dam administration ਨੇ 10 ‘ਚੋਂ ਕੰਮ ਕਰਦੇ 32 ਮੁਲਾਜ਼ਮਾਂ ਨੂੰ ਨੌਕਰੀ ਤੋਂ ਕੱਢ ਦਿੱਤਾ ਹੈ
Also Read : Punjab Latest News : ਨਵਜੋਤ ਸਿੰਘ ਸਿੱਧੂ ਦੀ ਪਤਨੀ ਨੇ ਦਾਨ ਕੀਤੇ ਵਾਲ, ਸੋਸ਼ਲ ਮੀਡੀਆ ‘ਤੇ ਲਿਖਿਆ ਇਹ ਭਾਵੁਕ ਸੰਦੇਸ਼
Also Read : ਹਾਈਡਰਾ ‘ਤੇ ਲਟਕ ਕੇ ਲਗਾਈਆਂ ਜਾ ਰਹੀਆਂ ਸਟਰੀਟ ਲਾਈਟਾਂ Street Lights