Fire In Bank : ਫਿਰੋਜ਼ਪੁਰ ਰੋਡ ‘ਤੇ ਸਥਿਤ ਇਕ ਬਿਲਡਿੰਗ ‘ਚ ਸਥਿਤ ਸੈਂਟਰਲ ਬੈਂਕ ‘ਚ ਭਿਆਨਕ ਅੱਗ ਲੱਗ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ ਹਨ, ਜੋ ਅੱਗ ਬੁਝਾਉਣ ‘ਚ ਜੁਟੀਆਂ ਹੋਈਆਂ ਹਨ।
ਅੱਗ ਕਾਰਨ ਨਿਕਲ ਰਹੇ ਧੂੰਏਂ ਕਾਰਨ ਲੋਕਾਂ ਨੂੰ ਸਾਹ ਲੈਣ ‘ਚ ਦਿੱਕਤ ਆ ਰਹੀ ਹੈ, ਜਿਸ ਤੋਂ ਬਾਅਦ ਇਮਾਰਤ ਨੂੰ ਵੀ ਖਾਲੀ ਕਰਵਾ ਲਿਆ ਗਿਆ ਹੈ। ਧੂੰਆਂ ਬਾਹਰ ਕੱਢਣ ਲਈ ਖਿੜਕੀਆਂ ਤੋੜ ਦਿੱਤੀਆਂ ਗਈਆਂ ਹਨ। ਅੱਗ ਬੁਝਾਉਣ ਲਈ ਫਾਇਰ ਵਿਭਾਗ ਦੇ ਮੁਲਾਜ਼ਮਾਂ ਨੂੰ ਕਾਫੀ ਜੱਦੋ-ਜਹਿਦ ਕਰਨੀ ਪਈ।
ਫਿਲਹਾਲ ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ। ਫਾਇਰ ਕਰਮੀਆਂ ਦਾ ਕਹਿਣਾ ਹੈ ਕਿ ਅੰਦਰ ਧੂੰਆਂ ਬਹੁਤ ਹੈ, ਇਸ ਨੂੰ ਬਾਹਰ ਕੱਢਣ ਲਈ ਸ਼ੀਸ਼ੇ ਟੁੱਟੇ ਹੋਏ ਹਨ, ਜਿਸ ਕਾਰਨ ਅੱਗ ਬੁਝਾਉਣ ਵਿੱਚ ਦਿੱਕਤ ਆ ਰਹੀ ਹੈ।
Also Read : ਪੰਜਾਬ ‘ਚ ਡੇਂਗੂ ਤੋਂ ਇਲਾਵਾ ਮਲੇਰੀਆ ਦੇ ਵੀ ਮਾਮਲੇ ਆਉਣ ਲੱਗੇ, ਸਿਹਤ ਵਿਭਾਗ ਅਲਰਟ
Also Read : CMS ਕੰਪਨੀ ਦਾ ਡਰਾਈਵਰ ਨਿਕਲਿਆ ਮਾਸਟਰਮਾਈਂਡ, ਲੁਧਿਆਣਾ ‘ਚ 8 ਕਰੋੜ ਦੀ ਲੁੱਟ ਦੀ ਗੁੱਥੀ ਸੁਲਝੀ
Also Read : ਲੁਧਿਆਣਾ 7 ਕਰੋੜ ਦੀ ਲੁੱਟ ਦੇ ਮਾਮਲੇ ‘ਚ 3 ਸ਼ੱਕੀ ਹਿਰਾਸਤ ‘ਚ