Fish farming in Punjab ਨਵੇਂ ਚੁਣੇ ਗਏ 14 ਮੱਛੀ ਪਾਲਣ ਅਫਸਰਾਂ ਨੂੰ ਨਿਯਕੁਤੀ ਪੱਤਰ ਸੌਂਪੇ

0
266
Fish farming in Punjab
Fish farming in Punjab
ਇੰਡੀਆ ਨਿਊਜ਼, ਚੰਡੀਗੜ੍ਹ :
Fish farming in Punjab ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਪਸ਼ੂ ਪਾਲਣ, ਮੱਛੀ ਪਾਲਣ ਤੇ ਡੇਅਰੀ ਵਿਕਾਸ ਵਿਭਾਗ, ਪੰਜਾਬ ਨੇ ਨਵੇਂ ਚੁਣੇ ਗਏ 14 ਮੱਛੀ ਪਾਲਣ ਅਫਸਰਾਂ ਨੂੰ ਨਿਯਕੁਤੀ ਪੱਤਰ ਸੌਂਪੇ। ਇਸ ਮੌਕੇ ਉਨ੍ਹਾਂ ਨੇ ਨਵੇਂ ਮੱਛੀ ਪਾਲਣ ਅਫਸਰਾਂ ਨੂੰ ਤਨਦੇਹੀ ਤੇ ਮਿਹਨਤ ਨਾਲ ਵਿਭਾਗ ਵਿੱਚ ਆਪਣੀਆਂ ਸੇਵਾਵਾਂ ਨਿਭਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਨੋਜਵਾਨਾਂ ਨੂੰ ਰੋਜ਼ਗਾਰ ਪ੍ਰਦਾਨ ਕਰਨ ਲਈ ਵਿਸ਼ੇਸ ਉਪਰਾਲੇ ਕੀਤੇ ਜਾ ਰਹੇ ਹਨ।

ਮੱਛੀ ਪਾਲਣ ਵਿਭਾਗ ਬਹੁਤ ਵਧੀਆ ਕੰਮ ਕਰ ਰਿਹਾ (Fish farming in Punjab)

ਮੰਤਰੀ ਨੇ  ਦੱਸਿਆ ਕਿ ਮੱਛੀ ਪਾਲਣ ਵਿਭਾਗ ਕਿਸਾਨਾਂ ਦੀ ਭਲਾਈ ਲਈ ਬਹੁਤ ਵਧੀਆ ਕੰਮ ਕਰ ਰਿਹਾ ਹੈ। ਪਿਛਲੇ ਪੰਜ ਸਾਲਾਂ ਦੌਰਾਨ ਸੇਮ ਅਤੇ ਖਾਰੇ ਪਾਣੀ ਨਾਲ ਪ੍ਰਭਾਵਿਤ ਇਲਾਕਿਆ ਵਿੱਚ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਕਾਫੀ ਉੱਧਮ ਕੀਤਾ ਜਾ ਰਿਹਾ ਹੈ। ਇਨ੍ਹਾਂ ਇਲਾਕਿਆ ਵਿੱਚ ਝੀਂਗਾ ਪਾਲਣ ਨੂੰ ਖਾਸ ਤੌਰ ਤੇ ਪ੍ਰਫੁੱਲਿਤ ਕੀਤਾ ਜਾ ਰਿਹਾ ਹੈ। ਜਿਸ ਨਾਲ ਕਿਸਾਨ 1 ਏਕੜ ਰਕਬੇ ਵਿੱਚੋਂ 3 ਲੱਖ ਰਪੁਏ ਦੀ ਸੁੱਧ ਆਮਦਨੀ ਪ੍ਰਾਪਤ ਕਰ ਰਹੇ ਹਨ।

ਇਸ ਸਾਲ 850 ਏਕੜ ਝੀਂਗਾ ਪਾਲਣ ਅਧੀਨ ਲਿਆਂਦਾ (Fish farming in Punjab)

ਉਨ੍ਹਾਂ ਦੱਸਿਆ ਕਿ ਇਸ ਸਾਲ 850 ਏਕੜ ਝੀਂਗਾ ਪਾਲਣ ਅਧੀਨ ਲਿਆਂਦਾ ਗਿਆ ਹੈ। ਆਉਣ ਵਾਲੇ 5 ਸਾਲਾਂ ਦੌਰਾਨ ਝੀਂਗਾ ਪਾਲਣ ਨੂੰ 5000 ਏਕੜ ਰਕਬੇ ਵਿੱਚ ਪ੍ਰਫੁੱਲਿਤ ਕੀਤਾ ਜਾਵੇਗਾ। ਝੀਂਗਾ ਪਾਲਣ ਦੇ ਵਿਕਾਸ ਲਈ ਸਰਕਾਰ ਵੱਲੋਂ ਪਿੰਡ ਈਨਾਖੇੜਾ, ਬਲਾਕ ਮਲੋਟ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਇੱਕ ਟ੍ਰੇਨਿੰਗ-ਕਮ-ਡੈਮੋਸਟ੍ਰੇਸ਼ਨ ਯੂਨਿਟ ਸਥਾਪਿਤ ਕਰਵਾਇਆ ਗਿਆ ਹੈ।
SHARE