ਨਿੱਜੀ ਸਕੂਲਾਂ ਦੇ ਵਿਦਿਆਰਥੀਆਂ ਦੀਆਂ ਸ਼ਿਕਾਇਤਾਂ ਦਾ ਹਲ ਜਲਦ ਹੋਵੇਗਾ : ਸੁਰਭੀ ਮਲਿਕ

0
177
Formation of District Level Regulatory Body
Formation of District Level Regulatory Body
  • ਨਿੱਜੀ ਸਕੂਲਾਂ ਦੇ ਵੱਖ-ਵੱਖ ਮੁੱਦਿਆਂ ਲਈ, ਜ਼ਿਲ੍ਹਾ ਪੱਧਰੀ ਰੈਗੂਲੇਟਰੀ ਬਾਡੀ ਦਾ ਗਠਨ
  • ਮਾਪਿਆਂ ਨੂੰ ਵੀ ਕੀਤੀ ਅਪੀਲ, ਆਪਣੀਆਂ ਸ਼ਿਕਾਇਤਾਂ ਦੇ ਤੁਰੰਤ ਹੱਲ ਲਈ ਕਮੇਟੀ ਨਾਲ ਕੀਤਾ ਜਾਵੇ ਰਾਬਤਾ

ਦਿਨੇਸ਼ ਮੌਦਗਿਲ, Ludhiana News : ਡਿਪਟੀ ਕਮਿਸ਼ਨਰ ਲੁਧਿਆਣਾ ਸੁਰਭੀ ਮਲਿਕ ਵੱਲੋਂ ਵਧੀਕ ਡਿਪਟੀ ਕਮਿਸ਼ਨਰ (ਖੰਨਾ) ਅਮਰਜੀਤ ਬੈਂਸ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪੱਧਰੀ ਰੈਗੂਲੇਟਰੀ ਬਾਡੀ ਦਾ ਗਠਨ ਕੀਤਾ ਗਿਆ ਹੈ ਤਾਂ ਜੋ ਨਿੱਜੀ ਸਕੂਲਾਂ ਵੱਲੋਂ ਪੰਜਾਬ ਰੈਗੂਲੇਸ਼ਨ ਆਫ ਫੀਸ ਆਫ ਅਨਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨ (ਸੋਧ) ਐਕਟ, 2019 ਦੀ ਉਲੰਘਣਾ ਨਾ ਕੀਤੀ ਜਾਵੇ। ਜਿਸ ਵਿੱਚ ਸਕੂਲ ਫੀਸਾਂ ਦੇ ਵਾਧੇ, ਕਿਤਾਬਾਂ ਅਤੇ ਆਵਾਜਾਈ ਦੇ ਖਰਚਿਆਂ ਸਬੰਧੀ ਮਾਪਿਆਂ ਅਤੇ ਵਿਦਿਆਰਥੀਆਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਆਦਿ ਸ਼ਾਮਲ ਹਨ।

ਇਹ ਅਧਿਕਾਰੀ ਕੀਤੇ ਸ਼ਾਮਿਲ

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਬਾਡੀ ਵਿੱਚ ਸੱਤ ਮੈਂਬਰ ਹਨ ਜਿਨ੍ਹਾਂ ਵਿੱਚ ਚੇਅਰਮੈਨ ਵਧੀਕ ਡਿਪਟੀ ਕਮਿਸ਼ਨਰ (ਖੰਨਾ), ਮੈਂਬਰ ਸਕੱਤਰ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਅਤੇ ਪੰਜ ਮੈਂਬਰ ਸਹਾਇਕ ਕਮਿਸ਼ਨਰ (ਸ਼ਿਕਾਇਤਾਂ), ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ), ਸੇਵਾਮੁਕਤ ਡੀਈਓ ਸਵਰਨਜੀਤ ਕੌਰ, ਸੇਵਾਮੁਕਤ ਪ੍ਰਿੰਸੀਪਲ ਅਨੂਪ ਕੁਮਾਰ ਪਾਸੀ ਅਤੇ ਸੁਪਰਡੈਂਟ ਗ੍ਰੇਡ-1 ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਕਮੇਟੀ ਨੂੰ ਹਦਾਇਤ ਕੀਤੀ ਗਈ ਹੈ ਕਿ ਇਸ ਐਕਟ ਦੀਆਂ ਧਾਰਾਵਾਂ ਨੂੰ ਪੂਰੀ ਤਰ੍ਹਾਂ ਲਾਗੂ ਕੀਤਾ ਜਾਵੇ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਗੈਰ-ਸਹਾਇਤਾ ਪ੍ਰਾਪਤ ਸਕੂਲਾਂ ਵੱਲੋਂ ਫੀਸਾਂ ਵਿੱਚ ਵਾਧੇ ਨੂੰ ਲੈ ਕੇ ਮਾਪਿਆਂ ਨੂੰ ਕਿਸੇ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ।

ਹਰ ਸ਼ਿਕਾਇਤ ਦਾ ਜਲਦ ਨਿਪਟਾਰਾ ਯਕੀਨੀ ਬਣਾਏਗੀ ਕਮੇਟੀ

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਕਮੇਟੀ ਦੇ ਚੇਅਰਮੈਨ-ਕਮ-ਵਧੀਕ ਡਿਪਟੀ ਕਮਿਸ਼ਨਰ (ਖੰਨਾ) ਅਮਰਜੀਤ ਬੈਂਸ ਨੇ ਕਿਹਾ ਕਿ ਪੰਜਾਬ ਰੈਗੂਲੇਸ਼ਨ ਆਫ ਫੀਸ ਆਫ ਅਨਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ (ਸੋਧ) ਬਿੱਲ ਦੀਆਂ ਵਿਵਸਥਾਵਾਂ ਨੂੰ ਜ਼ਿਲ੍ਹੇ ਵਿੱਚ ਲਾਗੂ ਕਰਵਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਫੀਸਾਂ ਵਿੱਚ ਵਾਧਾ, ਕਿਤਾਬਾਂ, ਵਰਦੀ ਦੀ ਵਿਕਰੀ, ਸਕੂਲ ਬੱਸਾਂ ਦੀ ਆਵਾਜਾਈ ਦੇ ਖਰਚੇ ਜਾਂ ਕੋਈ ਹੋਰ ਮਸਲਾ ਹੋਵੇ, ਮਾਪੇ ਕਮੇਟੀ ਨਾਲ ਰਾਬਤਾ ਕਰਨ ਅਤੇ ਸਕੂਲ ਵਿਰੁੱਧ ਆਪਣੀਆਂ ਸ਼ਿਕਾਇਤਾਂ ਦਰਜ਼ ਕਰਵਾਉਣ। ਉਨ੍ਹਾਂ ਕਿਹਾ ਕਿ ਕਮੇਟੀ ਇਹ ਯਕੀਨੀ ਬਣਾਏਗੀ ਕਿ ਹਰ ਸ਼ਿਕਾਇਤ ਦਾ ਜਲਦ ਨਿਪਟਾਰਾ ਕੀਤਾ ਜਾਵੇ।

ਇਹ ਵੀ ਪੜ੍ਹੋ: ਜ਼ੀਰਕਪੁਰ ‘ਚ ਮੀਂਹ ਕਾਰਨ ਬੱਚਿਆਂ ਨਾਲ ਭਰੀ ਸਕੂਲੀ ਬੱਸ ਟੋਏ ਵਿੱਚ ਡਿੱਗੀ

ਸਾਡੇ ਨਾਲ ਜੁੜੋ : Twitter Facebook youtube

SHARE