Former Minister Manpreet Badal : ਸਾਬਕਾ ਖਜ਼ਾਨਾ ਮੰਤਰੀ ਮਨਪ੍ਰੀਤ ਬਾਦਲ ਨੂੰ ਜਾਰੀ ਹੋਏ ਸਮਨ,ਅੱਜ ਵਿਜੀਲੈਂਸ ਸਾਹਮਣੇ ਹੋ ਸਕਦੇ ਹਨ ਪੇਸ਼ 

0
131
Former Minister Manpreet Badal

India News (ਇੰਡੀਆ ਨਿਊਜ਼), Former Minister Manpreet Badal, ਚੰਡੀਗੜ੍ਹ : ਸਾਬਕਾ ਖਜ਼ਾਨਾ ਮੰਤਰੀ ਮਨਪ੍ਰੀਤ ਬਾਦਲ ਦੀਆਂ ਮੁਸ਼ਕਿਲਾਂ ਘਟਦੀਆਂ ਨਜ਼ਰ ਨਹੀਂ ਆ ਰਹੀਆਂ। ਵਿਜਲੈਂਸ ਵੱਲੋਂ ਮਨਪ੍ਰੀਤ ਬਾਦਲ ਨੂੰ ਇੱਕ ਵਾਰ ਫੇਰ ਦਫਤਰ ਹਾਜ਼ਰ ਹੋਣ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਮਨਪ੍ਰੀਤ ਬਾਦਲ ਨੂੰ ਬਠਿੰਡਾ ਵਿਜੀਲੈਂਸ ਵੱਲੋਂ ਸੰਮਨ ਜਾਰੀ ਕੀਤੇ ਗਏ ਹਨ।

ਪਲਾਟ ਖਰੀਦੋ ਫਰੋਖਤ ਮਾਮਲਾ

ਸਾਬਕਾ ਖਜ਼ਾਨਾ ਮੰਤਰੀ ਮਨਪ੍ਰੀਤ ਬਾਦਲ ਤੇ ਵਿਜੀਲੈਂਸ ਕਾਰਵਾਈ ਕਰ ਰਹੀ ਹੈ। ਮਨਪ੍ਰੀਤ ਬਾਦਲ ਤੇ ਦੋਸ਼ ਹੈ ਕਿ ਵਿੱਤ ਮੰਤਰੀ ਰਹਿੰਦੇ ਹੋਏ ਆਪਣੇ ਪ੍ਰਭਾਵ ਨਾਲ ਪਲਾਟਾਂ ਦੀ ਖਰੀਦੋ ਫਰੋਖਤ ਕੀਤੀ ਸੀ। ਇਹਨਾਂ ਪਲਾਟਾਂ ਦੀ ਖ੍ਰੀਦ ਫਰੋਖਤ ਨਾਲ ਪੰਜਾਬ ਸਰਕਾਰ ਦੇ ਖਜ਼ਾਨੇ ਨੂੰ ਚੂਨਾ ਲਗਾਇਆ ਸੀ ਜਿਸ ਤੋਂ ਬਾਅਦ ਮਨਪ੍ਰੀਤ ਬਾਦਲ ਦੇ ਖਿਲਾਫ ਵਿਜੀਲੈਂਸ ਵੱਲੋਂ ਵੱਖ-ਵੱਖ ਧਾਰਾਵਾਂ ਹੇਠ ਮਾਮਲਾ ਦਰਜ ਕੀਤਾ ਗਿਆ ਸੀ।

20 ਨਵੰਬਰ ਨੂੰ ਪੁੱਛਗਿੱਛ ਲਈ ਬੁਲਾਇਆ

ਬਠਿੰਡਾ ਦੇ ਪਾਸ਼ ਇਲਾਕੇ ਵਿੱਚ ਜ਼ਮੀਨ ਅਲਾਟਮੈਂਟ ਮਾਮਲੇ ਵਿੱਚ ਫਸੇ ਸਾਬਕਾ ਵਿੱਤ ਮੰਤਰੀ ਤੇ ਭਾਜਪਾ ਆਗੂ ਮਨਪ੍ਰੀਤ ਸਿੰਘ ਬਾਦਲ ਅੱਜ ਵਿਜੀਲੈਂਸ ਸਾਹਮਣੇ ਪੇਸ਼ ਹੋ ਸਕਦੇ ਹਨ। ਵਿਜੀਲੈਂਸ ਨੇ ਉਸ ਨੂੰ ਸਮਨ ਜਾਰੀ ਕਰਕੇ 20 ਨਵੰਬਰ ਨੂੰ ਪੁੱਛਗਿੱਛ ਲਈ ਬੁਲਾਇਆ ਸੀ। ਅੱਜ ਉਹ ਬਠਿੰਡਾ ਵਿਜੀਲੈਂਸ ਦਫ਼ਤਰ ਪੁੱਜਣਗੇ। ਵਿਜੀਲੈਂਸ ਦਫਤਰ ਵਿੱਚ ਅਧਿਕਾਰੀ ਮਨਪ੍ਰੀਤ ਸਿੰਘ ਬਾਦਲ ਤੋਂ ਪੁੱਛਗਿੱਛ ਕਰਨਗੇ।

ਦੱਸ ਦੇਈਏ ਕਿ ਇਸੇ ਕੇਸ ਵਿੱਚ ਨਾਮਜ਼ਦ ਸ਼ਰਾਬ ਕਾਰੋਬਾਰੀ ਜਸਵਿੰਦਰ ਸਿੰਘ ਉਰਫ ਜੁਗਨੂੰ ਅਤੇ ਸੀਏ ਸੰਜੀਵ ਕੁਮਾਰ ਨੂੰ ਪਹਿਲਾਂ ਇਸ ਕੇਸ ਵਿੱਚ ਨਾਮਜ਼ਦ ਕੀਤਾ ਗਿਆ ਸੀ ਪਰ ਫਿਰ ਉਨ੍ਹਾਂ ਨੂੰ ਵੀ ਅਦਾਲਤ ਤੋਂ ਜ਼ਮਾਨਤ ਮਿਲ ਗਈ ਸੀ। ਸਥਾਨਕ ਅਦਾਲਤ ‘ਚ ਸਿਰਫ ਜੁਗਨੂੰ ਅਤੇ ਸੰਜੀਵ ਨੂੰ ਜ਼ਮਾਨਤ ਮਿਲੀ, ਬਾਕੀ ਸਾਰਿਆਂ ਨੂੰ ਹਾਈਕੋਰਟ ਦਾ ਰੁਖ ਕਰਨਾ ਪਿਆ।

ਇਹ ਵੀ ਪੜ੍ਹੋ :Three Boys Missing : ਝਾੜੀ ਵਾਲਾ ਪਿੰਡ ਦੇ ਰਹਿਣ ਵਾਲੇ ਤਿੰਨ ਲੜਕੇ ਲਾਪਤਾ

 

SHARE