ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਖਿਲਾਫ਼ ਚਾਰਜਸ਼ੀਟ ਪੇਸ਼

0
168
Former minister Sunder Sham Arora
Former minister Sunder Sham Arora

ਇੰਡੀਆ ਨਿਊਜ਼, ਚੰਡੀਗੜ੍ਹ (Former minister Sunder Sham Arora): ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਰਿਸ਼ਵਤਖੋਰੀ ਦੇ ਕੇਸ ਵਿੱਚ ਅੰਸ਼ਕ ਜਾਂਚ ਪੂਰੀ ਕਰਨ ਉਪਰੰਤ ਮੁਲਜ਼ਮ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਖਿਲਾਫ਼ ਐਸਏਐਸ ਨਗਰ ਦੀ ਸਮਰੱਥ ਅਦਾਲਤ ਵਿੱਚ ਚਾਰਜਸ਼ੀਟ (ਚਲਾਣ) ਦਾਖਲ ਕਰ ਦਿੱਤਾ ਹੈ। ਇਸ ਕੇਸ ਦਾ ਸਪਲੀਮੈਂਟਰੀ ਚਲਾਣ ਬਾਅਦ ਵਿੱਚ ਸਿਰ ਪੇਸ਼ ਕਰ ਦਿੱਤਾ ਜਾਵੇਗਾ ਕਿਉਂਕਿ ਇਸ ਮਾਮਲੇ ਵਿੱਚ ਹਾਲੇ ਅਗਲੇਰੀ ਜਾਂਚ ਜਾਰੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸਹਾਇਕ ਇੰਸਪੈਕਟਰ ਜਨਰਲ (AIG) ਆਫ਼ ਪੁਲਿਸ ਵਜੋਂ ਵਿਜੀਲੈਂਸ ਬਿਊਰੋ, ਦੇ ਫਲਾਇੰਗ ਸਕੁਐਡ-1, ਐਸਏਐਸ ਨਗਰ ਵਿਖੇ ਤਾਇਨਾਤ ਮਨਮੋਹਨ ਕੁਮਾਰ ਦੀ ਸ਼ਿਕਾਇਤ ‘ਤੇ ਪੰਜਾਬ ਦੇ ਸਾਬਕਾ ਮੰਤਰੀ ਵਿਰੁੱਧ ਰਿਸ਼ਵਤਖੋਰੀ ਦਾ ਮਾਮਲਾ ਦਰਜ ਕੀਤਾ ਗਿਆ ਸੀ। ਉਹਨਾਂ ਦੱਸਿਆ ਕਿ ਸਾਬਕਾ ਮੰਤਰੀ ਨੇ ਉਕਤ ਏਆਈਜੀ ਨੂੰ ਰਿਸ਼ਵਤ ਦੀ ਪੇਸ਼ਕਸ਼ ਕਰਦੇ ਹੋਏ ਗ੍ਰਿਫ਼ਤਾਰ ਕੀਤਾ ਸੀ ਅਤੇ ਇਸ ਸਬੰਧੀ ਐਫਆਈਆਰ ਨੰ. 19 ਮਿਤੀ 15-10-2022 ਨੂੰ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 8 ਅਧੀਨ ਵਿਜੀਲੈਂਸ ਬਿਊਰੋ ਦੇ ਥਾਣਾ, ਫਲਾਇੰਗ ਸਕੁਐਡ-1, ਪੰਜਾਬ ਐਸਏਐਸ ਨਗਰ ਵਿਖੇ ਮਾਮਲਾ ਦਰਜ ਕੀਤਾ ਗਿਆ ਸੀ।

ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਏਆਈਜੀ ਮਨਮੋਹਨ ਕੁਮਾਰ ਵੱਲੋਂ ਚੀਫ਼ ਡਾਇਰੈਕਟਰ, ਵਿਜੀਲੈਂਸ ਬਿਊਰੋ, ਪੰਜਾਬ ਨੂੰ ਸ਼ਿਕਾਇਤ ਦਿੱਤੀ ਗਈ ਸੀ, ਜਿਸ ਵਿੱਚ ਦੱਸਿਆ ਗਿਆ ਸੀ ਕਿ 14-10-2022 ਨੂੰ ਉਨ੍ਹਾਂ ਨੂੰ ਸੁੰਦਰ ਸ਼ਾਮ ਅਰੋੜਾ ਦੀ ਵਟਸਐਪ ਕਾਲ ਆਈ ਸੀ। ਉਸਨੇ ਆਪਣੇ ਆਪ ਨੂੰ ਸ਼ਿਕਾਇਤਕਰਤਾ ਦਾ ਪੁਰਾਣਾ ਜਾਣਕਾਰ ਦੱਸਿਆ ਅਤੇ ਅੱਗੇ ਆਪਣੀ ਪਤਨੀ ਦੇ ਦੇਹਾਂਤ ਬਾਰੇ ਵੀ ਦੱਸਿਆ। ਇਸ ਉਪਰੰਤ ਅਰੋੜਾ ਨੇ ਸ਼ਿਕਾਇਤਕਰਤਾ ਨੂੰ ਬੇਨਤੀ ਕੀਤੀ ਕਿ ਉਹ ਉਨ੍ਹਾਂ ਦੇ ਘਰ ਆ ਕੇ ਦੁੱਖ-ਸੁੱਖ ਸਾਂਝਾ ਕਰਨਾ ਚਾਹੁੰਦਾ ਹੈ।

ਇਸ ਉਪਰੰਤ ਦੋਸ਼ੀ ਸਾਬਕਾ ਮੰਤਰੀ ਸ਼ਿਕਾਇਤਕਰਤਾ ਦੇ ਘਰ ਪਹੁੰਚਿਆ ਅਤੇ ਉਸ ਨੇ ਵਿਜੀਲੈਂਸ ਬਿਊਰੋ ਵਿੱਚ ਆਪਣੇ ਖਿਲਾਫ਼ ਚੱਲ ਰਹੇ ਮਾਮਲੇ ਬਾਰੇ ਗੱਲਬਾਤ ਸ਼ੁਰੂ ਕਰ ਦਿੱਤੀ। ਇਸ ਮਾਮਲੇ ਵਿੱਚ ਮੱਦਦ ਕਰਨ ਲਈ ਉਸ ਨੇ 1,00,00,000 ਰੁਪਏ (ਇੱਕ ਕਰੋੜ ਰੁਪਏ) ਰਿਸ਼ਵਤ ਦੀ ਪੇਸ਼ਕਸ਼ ਕੀਤੀ। ਦੋਸ਼ੀ ਨੇ ਸ਼ਿਕਾਇਤਕਰਤਾ ਨੂੰ ਅੱਧੀ ਰਕਮ 50,00,000 (ਪੰਜਾਹ ਲੱਖ ਰੁਪਏ) ਅਗਲੇ ਦਿਨ ਭਾਵ 15-10-2022 ਨੂੰ ਪੇਸ਼ਗੀ ਰਿਸ਼ਵਤ ਵਜੋਂ ਦੇਣ ਅਤੇ ਬਾਕੀ ਦੀ ਰਕਮ ਬਾਅਦ ਵਿੱਚ ਅਦਾ ਕਰਨ ਦੀ ਪੇਸ਼ਕਸ਼ ਕੀਤੀ।ਵਿਜੀਲੈਂਸ ਬਿਊਰੋ ਦੀ ਟੀਮ ਨੇ ਮੁਲਜ਼ਮ ਸੁੰਦਰ ਸ਼ਾਮ ਅਰੋੜਾ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਉਦੋਂ ਗ੍ਰਿਫਤਾਰ ਕਰ ਲਿਆ ਜਦੋਂ ਉਹ 50,00,000 ਰੁਪਏ ਰਿਸ਼ਵਤ ਦੀ ਰਕਮ ਵਾਲਾ ਬੈਗ ਸ਼ਿਕਾਇਤਕਰਤਾ ਦੇ ਹਵਾਲੇ ਕਰ ਰਿਹਾ ਸੀ। ਹੁਣ ਉਹ ਨਿਆਂਇਕ ਹਿਰਾਸਤ ਅਧੀਨ ਜੇਲ੍ਹ ਵਿੱਚ ਬੰਦ ਹੈ।

 

ਇਹ ਵੀ ਪੜ੍ਹੋ:  ਪੰਜਾਬ ਵਿੱਚ ਜਲਦ ਹਜਾਰਾਂ ਨੌਜਵਾਨਾਂ ਨੂੰ ਮਿਲੇਗੀ ਨੌਕਰੀ : ਸੀਐਮ

ਇਹ ਵੀ ਪੜ੍ਹੋ:  ਪੰਜਾਬੀ ਬੋਲਣ ਉਤੇ ਜੁਰਮਾਨੇ ਲਗਾਉਣਾ ਗੈਰ-ਵਾਜਬ : ਮੁੱਖ ਮੰਤਰੀ

ਸਾਡੇ ਨਾਲ ਜੁੜੋ :  Twitter Facebook youtube

SHARE