ਡਿਊਟੀ ਵਿੱਚ ਕੁਤਾਹੀ ਲਈ ਚਾਰ ਖੇਤੀਬਾੜੀ ਅਧਿਕਾਰੀ ਮੁਅੱਤਲ

0
144
Four agriculture officers suspended
Four agriculture officers suspended

ਇੰਡੀਆ ਨਿਊਜ਼, ਚੰਡੀਗੜ੍ਹ (Four agriculture officers suspended): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਰਾਲੀ ਸਾੜਨ ਦੀ ਸਮੱਸਿਆ ਨਾਲ ਨਜਿੱਠਣ ਦੀ ਵਚਨਬੱਧਤਾ ਤਹਿਤ ਖੇਤੀਬਾੜੀ ਵਿਭਾਗ ਨੇ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਸਾਹਮਣੇ ਆਉਣ ‘ਤੇ ਅੱਜ ਚਾਰ ਅਧਿਕਾਰੀਆਂ ਨੂੰ ਡਿਊਟੀ ਵਿੱਚ ਕੁਤਾਹੀ ਲਈ ਮੁਅੱਤਲ ਕਰ ਦਿੱਤਾ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੇ ਖੇਤੀਬਾੜੀ ਅਧਿਕਾਰੀਆਂ ਨੂੰ ਜ਼ਮੀਨੀ ਪੱਧਰ ‘ਤੇ ਸੰਜੀਦਗੀ ਨਾਲ ਕੰਮ ਕਰਨ ਅਤੇ ਇਹ ਯਕੀਨੀ ਬਣਾਉਣ ਲਈ ਕਿਹਾ ਹੈ ਕਿ ਉਨ੍ਹਾਂ ਦੇ ਅਧਿਕਾਰ ਖੇਤਰ ਵਿੱਚ ਫਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਈ ਜਾਵੇ, ਪਰ ਇਨ੍ਹਾਂ ਅਧਿਕਾਰੀਆਂ ਵੱਲੋਂ ਸਰਕਾਰ ਦੀਆਂ ਹਦਾਇਤਾਂ ਦੀ ਢੁੱਕਵੀਂ ਪਾਲਣਾ ਨਹੀਂ ਕੀਤੀ ਗਈ।

ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਚਾਰ ਖੇਤੀਬਾੜੀ ਅਧਿਕਾਰੀਆਂ ਨੂੰ ਡਿਊਟੀ ਵਿੱਚ ਕੁਤਾਹੀ ਵਰਤਣ ਦੇ ਦੋਸ਼ ਹੇਠ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ।
ਮੁਅੱਤਲ ਕੀਤੇ ਗਏ ਅਧਿਕਾਰੀਆਂ ਵਿੱਚ ਮੁੱਖ ਖੇਤੀਬਾੜੀ ਅਫ਼ਸਰ ਸੰਗਰੂਰ ਹਰਬੰਸ ਸਿੰਘ, ਖੇਤੀਬਾੜੀ ਅਫ਼ਸਰ ਸਮਾਣਾ ਪਟਿਆਲਾ ਸਤੀਸ਼ ਕੁਮਾਰ, ਖੇਤੀਬਾੜੀ ਅਫ਼ਸਰ ਚੋਹਲਾ ਸਾਹਿਬ ਤਰਨ ਤਾਰਨ ਹਰਪਾਲ ਸਿੰਘ, ਖੇਤੀਬਾੜੀ ਅਫ਼ਸਰ ਪੱਟੀ, ਤਰਨ ਤਾਰਨ ਭੁਪਿੰਦਰ ਸਿੰਘ ਸ਼ਾਮਲ ਹਨ।

ਇਹ ਵੀ ਪੜ੍ਹੋ:  ਝੋਨੇ ਦੀ ਖਰੀਦ 100 ਲੱਖ ਮੀਟਰਿਕ ਟਨ ਤੋਂ ਪਾਰ: ਕਟਾਰੂਚੱਕ

ਇਹ ਵੀ ਪੜ੍ਹੋ:  ਉੱਦਮੀ ਕਿਸਾਨਾਂ ਦਾ ਪੰਜਾਬ ਸਰਕਾਰ ਵੱਲੋਂ ਸਨਮਾਨ

ਸਾਡੇ ਨਾਲ ਜੁੜੋ :  Twitter Facebook youtube

SHARE