Four drug smugglers arrested 13 ਕਰੋੜ ਰੁਪਏ ਦੀ ਹੈਰੋਇਨ ਸਮੇਤ ਚਾਰ ਨਸ਼ਾ ਤਸਕਰ ਗ੍ਰਿਫ਼ਤਾਰ

0
190
Four drug smugglers arrested
Four drug smugglers arrested

Four drug smugglers arrested 13 ਕਰੋੜ ਰੁਪਏ ਦੀ ਹੈਰੋਇਨ ਸਮੇਤ ਚਾਰ ਨਸ਼ਾ ਤਸਕਰ ਗ੍ਰਿਫ਼ਤਾਰ

ਇੰਡੀਆ ਨਿਊਜ਼, ਲੁਧਿਆਣਾ

Four drug smugglers arrested ਸਪੈਸ਼ਲ ਟਾਸਕ ਫੋਰਸ ਦੀ ਟੀਮ ਨੇ ਗੁਪਤ ਸੂਚਨਾ ਦੇ ਆਧਾਰ ‘ਤੇ ਕਾਰਵਾਈ ਕਰਦੇ ਹੋਏ 4 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ ‘ਚੋਂ 2.5 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਮੁਲਜ਼ਮਾਂ ਨੂੰ ਪੁਲੀਸ ਨੇ ਉਸ ਵੇਲੇ ਕਾਬੂ ਕੀਤਾ ਜਦੋਂ ਉਹ ਸੇਵਰਲੇਟ ਕਰੂਜ਼ ਕਾਰ ਵਿੱਚ ਨਸ਼ੇ ਦੀ ਸਪਲਾਈ ਕਰਨ ਜਾ ਰਹੇ ਸਨ। ਮੁਲਜ਼ਮਾਂ ਕੋਲੋਂ ਬਰਾਮਦ ਹੋਈ ਹੈਰੋਇਨ ਦੀ ਅੰਤਰਰਾਸ਼ਟਰੀ ਕੀਮਤ 13 ਕਰੋੜ ਦੇ ਕਰੀਬ ਦੱਸੀ ਜਾ ਰਹੀ ਹੈ।

ਮੁਲਜ਼ਮਾਂ ਖ਼ਿਲਾਫ਼ ਪਹਿਲਾਂ ਵੀ ਨਸ਼ਾ ਤਸਕਰੀ ਦੇ ਕੇਸ Four drug smugglers arrested

ਏਆਈਜੀ ਸਨੇਹਦੀਪ ਸ਼ਰਮਾ ਨੇ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ ਨਸ਼ਾ ਤਸਕਰੀ ਦੇ ਦੋਸ਼ ਹੇਠ ਕੇਸ ਦਰਜ ਕਰ ਲਿਆ ਗਿਆ ਹੈ। ਪੁਲੀਸ ਨੇ ਮੁਲਜ਼ਮਾਂ ਦੀ ਪਛਾਣ ਦੀਪਕ ਕੁਮਾਰ ਉਰਫ ਦੀਪੂ, ਲਵਪ੍ਰੀਤ ਸਿੰਘ ਉਰਫ ਲਵ, ਜਗਜੀਤ ਸਿੰਘ ਅਤੇ ਸਾਹਿਲ ਮਾਹਿਰਾ ਵਜੋਂ ਕੀਤੀ ਹੈ। ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਇੰਸਪੈਕਟਰ ਹਰਬੰਸ ਸਿੰਘ ਦੀ ਟੀਮ ਨੂੰ ਇਤਲਾਹ ਮਿਲੀ ਸੀ ਕਿ ਉਕਤ ਦੋਸ਼ੀ ਗੋਲਡਨ ਸਿਟੀ ਕਲੋਨੀ ਪਿੰਡ ਮਹਿਮੂਦਪੁਰਾ ਨੇੜੇ ਨਸ਼ਾ ਸਪਲਾਈ ਕਰਨ ਲਈ ਆ ਰਹੇ ਹਨ।

ਜਿਸ ‘ਤੇ ਨਾਕਾਬੰਦੀ ਕਰਕੇ ਦੋਸ਼ੀਆਂ ਨੂੰ ਕਾਬੂ ਕਰ ਲਿਆ ਗਿਆ। ਮੁਲਜ਼ਮਾਂ ਖ਼ਿਲਾਫ਼ ਪਹਿਲਾਂ ਵੀ ਨਸ਼ਾ ਤਸਕਰੀ ਦੇ ਕੇਸ ਦਰਜ ਹਨ। ਦੀਪਕ ਨਸ਼ਾ ਨਹੀਂ ਕਰਦਾ ਜਦਕਿ ਦੂਜਾ ਮੁਲਜ਼ਮ ਨਸ਼ੇ ਦਾ ਆਦੀ ਹੈ। ਮੁਲਜ਼ਮਾਂ ਦੇ ਹੋਰ ਨੈੱਟਵਰਕਾਂ ਬਾਰੇ ਵੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। Four drug smugglers arrested

read more : The Shiromani Akali Dal will give its full support to the incoming government ਸ਼੍ਰੋਮਣੀ ਅਕਾਲੀ ਦਲ ਆਉਣ ਵਾਲੀ ਸਰਕਾਰ ਨੂੰ ਪੂਰਾ ਸਹਿਯੋਗ ਦੇਵੇਗਾ

Bhagwant Mann meets Arvind Kejriwal ਮਾਨ ਨੇ ਕੇਜਰੀਵਾਲ ਤੋਂ ਲਿਆ ਆਸ਼ੀਰਵਾਦ

Connect With Us : Twitter Facebook

SHARE