ਚੰਡੀਗੜ ਯੂਨੀਵਰਸਿਟੀ ਮਾਮਲਾ: ਪੰਜਾਬ ਪੁਲਿਸ ਨੇ ਅਰੁਣਾਚਲ ਪ੍ਰਦੇਸ਼ ਤੋਂ ਇੱਕ ਫੌਜੀ ਨੂੰ ਕੀਤਾ ਗ੍ਰਿਫਤਾਰ

0
146
Fourth arrest in Chandigarh University case, An Army jawan posted in Arunachal Pradesh arrested, Suspected of blackmailing the kidnapped student
Fourth arrest in Chandigarh University case, An Army jawan posted in Arunachal Pradesh arrested, Suspected of blackmailing the kidnapped student
  • ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ‘ਤੇ ਮਾਮਲੇ ਦੀ ਤੇਜੀ ਨਾਲ ਜਾਂਚ ਲਈ ਤਿੰਨ ਮੈਂਬਰੀ ਆਲ ਵੁਮੈਨ ਐਸ.ਆਈ.ਟੀ. ਦੇ ਗਠਨ ਤੋਂ ਤੁਰੰਤ ਬਾਅਦ ਹੀ ਅਮਲ ਵਿੱਚ ਲਿਆਂਦੀ ਕਾਰਵਾਈ
  • ਚੰਡੀਗੜ ਯੂਨੀਵਰਸਿਟੀ ਕੇਸ ਵਿੱਚ ਇਹ ਚੌਥੀ ਗਿ੍ਰਫਤਾਰੀ : ਡੀਜੀਪੀ ਪੰਜਾਬ
  • ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਇਸ ਮਾਮਲੇ ਦੀ ਤਹਿ ਤੱਕ ਪਹੁੰਚ ਕੀਤੀ ਜਾਵੇਗੀ, ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ

ਚੰਡੀਗੜ/ਐਸ.ਏ.ਐਸ.ਨਗਰ, PUNJAB NEWS (Fourth arrest in Chandigarh University case): ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਗੌਰਵ ਯਾਦਵ ਨੇ ਇੱਥੇ ਦੱਸਿਆ ਕਿ ਚੰਡੀਗੜ ਯੂਨੀਵਰਸਿਟੀ ਮਾਮਲੇ ਵਿੱਚ ਚੌਥੀ ਗ੍ਰਿਫਤਾਰੀ ਕਰਦੇ ਹੋਏ ਪੰਜਾਬ ਪੁਲਿਸ ਨੇ ਸ਼ਨੀਵਾਰ ਨੂੰ ਅਰੁਣਾਚਲ ਪ੍ਰਦੇਸ਼ ਵਿੱਚ ਤਾਇਨਾਤ ਇੱਕ ਫੌਜੀ ਜਵਾਨ ਨੂੰ ਗ੍ਰਿਫਤਾਰ ਕੀਤਾ ਹੈ।

 

ਗ੍ਰਿਫਤਾਰ ਕੀਤੇ ਗਏ ਮੁਲਜਮ ਦੀ ਪਛਾਣ ਸੰਜੀਵ ਸਿੰਘ ਵਜੋਂ ਹੋਈ ਹੈ, ਜਿਸ ’ਤੇ ਮੁਲਜਮ ਵਿਦਿਆਰਥਣ ਨੂੰ ਬਲੈਕਮੇਲ ਕਰਨ ਦਾ ਸ਼ੱਕ ਹੈ।

 

ਇਹ ਕਾਰਵਾਈ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇਸ ਮਾਮਲੇ ਦੀ ਉੱਚ ਪੱਧਰੀ ਜਾਂਚ ਲਈ, ਏਡੀਜੀਪੀ ਕਮਿਊਨਿਟੀ ਅਫੇਅਰਜ ਡਿਵੀਜਨ ਅਤੇ ਮਹਿਲਾ ਮਾਮਲਿਆਂ ਬਾਰੇ ਗੁਰਪ੍ਰੀਤ ਕੌਰ ਦਿਓ ਦੀ ਸਮੁੱਚੀ ਨਿਗਰਾਨੀ ਹੇਠ ਤਿੰਨ ਮੈਂਬਰੀ ਆਲ ਵੂਮੈਨ ਸਪੈਸ਼ਲ ਇਨਵੈਸਟੀਗੇਸ਼ਨ ਟੀਮ (ਐਸ.ਆਈ.ਟੀ.) ਦੇ ਗਠਨ, ਦੇ ਹੁਕਮ ਦਿੱਤੇ ਜਾਣ ਤੋਂ ਕੁਝ ਦਿਨ ਬਾਅਦ ਸਾਹਮਣੇ ਆਈ ਹੈ।

 

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਫੋਰੈਂਸਿਕ ਅਤੇ ਡਿਜੀਟਲ ਸਬੂਤਾਂ ਦੇ ਆਧਾਰ ‘ਤੇ ਐਸ.ਏ.ਐਸ.ਨਗਰ ਤੋਂ ਪੁਲਿਸ ਟੀਮ ਨੂੰ ਦੋਸ਼ੀ ਨੂੰ ਗ੍ਰਿਫਤਾਰ ਕਰਨ ਲਈ ਅਰੁਣਾਚਲ ਪ੍ਰਦੇਸ਼ ਰਵਾਨਾ ਕੀਤਾ ਗਿਆ ਸੀ।

 

ਫੌਜੀ ਜਵਾਨ ਨੂੰ ਅਰੁਣਾਚਲ ਪ੍ਰਦੇਸ਼ ਪੁਲਿਸ, ਅਸਾਮ ਪੁਲਿਸ ਅਤੇ ਅਰੁਣਾਚਲ ਪ੍ਰਦੇਸ਼ ਦੇ ਆਰਮੀ ਅਧਿਕਾਰੀਆਂ ਦੇ ਸਹਿਯੋਗ ਨਾਲ ਅਰੁਣਾਚਲ ਪ੍ਰਦੇਸ਼ ਦੇ ਸੇਲਾ ਪਾਸ ਤੋਂ ਗ੍ਰਿਫਤਾਰ ਕੀਤਾ

 

ਉਨਾਂ ਦੱਸਿਆ ਕਿ ਦੋਸ਼ੀ ਫੌਜੀ ਜਵਾਨ ਨੂੰ ਅਰੁਣਾਚਲ ਪ੍ਰਦੇਸ਼ ਪੁਲਿਸ, ਅਸਾਮ ਪੁਲਿਸ ਅਤੇ ਅਰੁਣਾਚਲ ਪ੍ਰਦੇਸ਼ ਦੇ ਆਰਮੀ ਅਧਿਕਾਰੀਆਂ ਦੇ ਸਹਿਯੋਗ ਨਾਲ ਅਰੁਣਾਚਲ ਪ੍ਰਦੇਸ਼ ਦੇ ਸੇਲਾ ਪਾਸ ਤੋਂ ਗ੍ਰਿਫਤਾਰ ਕੀਤਾ ਗਿਆ। ਉਨਾਂ ਦੱਸਿਆ ਕਿ ਐਸ.ਏ.ਐਸ.ਨਗਰ ਪੁਲਿਸ ਨੇ ਮੁਲਜਮ ਨੂੰ ਐਸ.ਏ.ਐਸ ਨਗਰ ਦੇ ਮੈਜਿਸਟ੍ਰੇਟ ਸਾਹਮਣੇ ਪੇਸ਼ ਕਰਨ ਲਈ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ (ਸੀਜੇਐਮ) ਬੋਮਡੀਲਾ ਦੀ ਅਦਾਲਤ ਤੋਂ ਦੋ ਦਿਨ ਦਾ ਟਰਾਂਜਜਿਟ ਰਿਮਾਂਡ ਵੀ ਹਾਸਲ ਕਰ ਲਿਆ ਹੈ।

 

ਐਸ.ਏ.ਐਸ.ਨਗਰ ਪੁਲਿਸ ਨੇ ਪਹਿਲਾਂ ਹੀ ਵਿਦਿਆਰਥਣ ਸਣੇ ਤਿੰਨ ਅਤੇ ਹਿਮਾਚਲ ਪ੍ਰਦੇਸ਼ ਤੋਂ ਦੋ ਹੋਰ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ ਅਤੇ ਉਨਾਂ ਦੇ ਕਬਜੇ ਵਿੱਚੋਂ ਕੁਝ ਇਲੈਕਟ੍ਰਾਨਿਕ ਯੰਤਰ ਬਰਾਮਦ ਕੀਤੇ ਗਏ ਹਨ।

 

ਜਿਕਰਯੋਗ ਹੈ ਕਿ ਐਸ.ਪੀ ਕਾਊਂਟਰ ਇੰਟੈਲੀਜੈਂਸ ਲੁਧਿਆਣਾ ਰੁਪਿੰਦਰ ਕੌਰ ਭੱਟੀ ਦੀ ਅਗਵਾਈ ਵਾਲੀ ਐਸ.ਆਈ.ਟੀ. ਵੱਲੋਂ ਦੋ ਮੈਂਬਰਾਂ ਡੀ.ਐਸ.ਪੀ. ਖਰੜ-1 ਰੁਪਿੰਦਰ ਕੌਰ ਅਤੇ ਡੀਐਸਪੀ ਏਜੀਟੀਐਫ ਦੀਪਿਕਾ ਸਿੰਘ ਦੇ ਸਹਿਯੋਗ ਨਾਲ ਮਾਮਲੇ ਦੀ ਤੇਜੀ ਨਾਲ ਜਾਂਚ ਕੀਤੀ ਜਾ ਰਹੀ ਹੈ। ਡੀਜੀਪੀ ਪੰਜਾਬ ਨੇ ਕਿਹਾ ਕਿ ਇਸ ਮਾਮਲੇ ਵਿੱਚ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਇਨਸਾਫ ਹੋਵੇਗਾ।

 

ਦੱਸਣਯੋਗ ਹੈ ਕਿ ਐਫਆਈਆਰ ਨੰਬਰ 194 ਮਿਤੀ 18.09.20 22 ਨੂੰ ਆਈਪੀਸੀ ਦੀ ਧਾਰਾ 354 ਸੀ ਅਤੇ ਆਈ.ਟੀ ਐਕਟ ਦੀ ਧਾਰਾ 66 ਈ ਦੇ ਤਹਿਤ ਥਾਣਾ ਸਦਰ ਖਰੜ, ਐਸ.ਏ.ਐਸ.ਨਗਰ ਵਿਖੇ ਦਰਜ ਕੀਤਾ ਗਿਆ ਸੀ।

 

 

ਇਹ ਵੀ ਪੜ੍ਹੋ: ਜਲੰਧਰ ਤੋਂ ਹਥਿਆਰਾਂ ਸਮੇਤ ਦੋ ਸ਼ੱਕੀ ਅੱਤਵਾਦੀ ਗ੍ਰਿਫਤਾਰ

ਇਹ ਵੀ ਪੜ੍ਹੋ:  ਹਿਮਾਚਲ ‘ਚ ਪੰਜਾਬ ਦੇ ਨੌਜਵਾਨਾਂ ਦੀ ਕਾਰ ਹਾਦਸਾਗ੍ਰਸਤ, ਦੋ ਦੀ ਮੌਤ

ਸਾਡੇ ਨਾਲ ਜੁੜੋ :  Twitter Facebook youtube

SHARE