95 ਫੀਸਦੀ ਤੋਂ ਵੱਧ ਪਰਿਵਾਰਾਂ ਦਾ ਬਿਜਲੀ ਬਿੱਲ ਜੀਰੋ ਆਵੇਗਾ : ਮੁੱਖ ਮੰਤਰੀ

0
151
Free Electricity by Punjab Government
Free Electricity by Punjab Government

ਇੰਡੀਆ ਨਿਊਜ਼, ਚੰਡੀਗੜ੍ਹ (Free Electricity by Punjab Government) : ਪੰਜਾਬ ਵਾਸੀਆਂ ਲਈ ਮੁਫਤ ਘਰੇਲੂ ਬਿਜਲੀ ਦੀ ਸਹੂਲਤ ਨੂੰ ਸੌਗਾਤ ਦੱਸਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਆਉਂਦੇ ਮਹੀਨਿਆਂ ਵਿਚ ਸੂਬੇ ਦੇ 95 ਫੀਸਦੀ ਤੋਂ ਵੱਧ ਪਰਿਵਾਰਾਂ ਦਾ ਬਿਜਲੀ ਬਿੱਲ ਜ਼ੀਰੋ ਆਵੇਗਾ, ਜਿਸ ਨਾਲ ਉਨ੍ਹਾਂ ਨੂੰ ਵੱਡੀ ਰਾਹਤ ਮਿਲੇਗੀ।

ਪੰਜਾਬ ਰਾਜ ਬਿਜਲੀ ਨਿਗਮ ਦੇ 603 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡਣ ਮੌਕੇ ਆਪਣੇ ਸੰਬੋਧਨ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਵੱਲੋਂ ਲੋਕਾਂ ਨੂੰ ਹਰੇਕ ਬਿੱਲ ’ਤੇ 600 ਯੂਨਿਟ ਮੁਫਤ ਬਿਜਲੀ ਮੁਹੱਈਆ ਕਰਵਾਈ ਜਾ ਰਹੀ ਹੈ, ਜਿਸ ਨਾਲ ਪਹਿਲੀ ਵਾਰ ਪੰਜਾਬ ਦੇ 86 ਫੀਸਦੀ ਪਰਿਵਾਰਾਂ ਦਾ ਬਿਜਲੀ ਬਿੱਲ ਜ਼ੀਰੋ ਆਇਆ ਹੈ ਅਤੇ ਆਉਂਦੇ ਮਹੀਨਿਆਂ ਵਿਚ 95 ਫੀਸਦੀ ਤੋਂ ਵੱਧ ਪਰਿਵਾਰ ਮੁਫਤ ਬਿਜਲੀ ਦਾ ਲਾਭ ਉਠਾਉਣਗੇ। ਇਹ ਕਦਮ ਘਰੇਲੂ ਖਪਤਕਾਰਾਂ ਲਈ ਵੱਡੀ ਰਾਹਤ ਹੈ, ਜਿਨ੍ਹਾਂ ਨੂੰ ਹੁਣ ਤੱਕ ਹਰ ਮਹੀਨੇ ਬਿਜਲੀ ਬਿੱਲਾਂ ਦੇ ਰੂਪ ਵਿੱਚ ਕਾਫੀ ਪੈਸਾ ਖਰਚਣਾ ਪੈਂਦਾ ਸੀ।

ਮੁੱਖ ਮੰਤਰੀ ਨੇ ਕਿਹਾ ਅਸੀਂ ਜੋ ਵਾਅਦਾ ਕਰਦੇ ਹਾਂ, ਉਸ ਨੂੰ ਪੂਰਾ ਵੀ ਕਰਦੇ ਹਾਂ। ਨੇਕ ਨੀਅਤ ਨਾਲ ਕੀਤੇ ਕੰਮਾਂ ਦੇ ਨਤੀਜੇ ਹਮੇਸ਼ਾ ਚੰਗੇ ਹੁੰਦੇ ਹਨ। ਪੰਜਾਬੀਆਂ ਨੇ ਕਦੇ ਸੁਪਨੇ ਵਿਚ ਵੀ ਨਹੀਂ ਸੀ ਸੋਚਿਆ ਕਿ ਉਨ੍ਹਾਂ ਦੇ ਘਰਾਂ ਦਾ ਬਿਜਲੀ ਬਿੱਲ ਇਕ ਦਿਨ ਜ਼ੀਰੋ ਆਵੇਗਾ ਪਰ ਹੁਣ ਇਹ ਸੱਚ ਸਾਬਤ ਹੋਇਆ। ਹੁਣ ਤਾਂ ਬਹੁਤ ਸਾਰੇ ਪਰਿਵਾਰ ਬਿਜਲੀ ਦੀ ਬੱਚਤ ਵੀ ਕਰਨ ਲੱਗ ਪਏ ਹਨ ਤਾਂ ਕਿ ਉਹ 600 ਯੂਨਿਟ ਮੁਫਤ ਬਿਜਲੀ ਦਾ ਲਾਭ ਲੈ ਸਕਣ। ਇਸ ਨਾਲ ਬਿਜਲੀ ਦੀ ਖਪਤ ਵੀ ਘਟੇਗੀ।

ਪੰਜਾਬ ਵਿਚ ਬਿਜਲੀ ਦੀ ਪੈਦਾਵਾਰ ਹੋਰ ਵਧੇਗੀ

ਸੂਬੇ ਵਿਚ ਬਿਜਲੀ ਦਾ ਉਤਪਾਦਨ ਵਧਾਉਣ ਲਈ ਇਕ ਹੋਰ ਵੱਡਾ ਐਲਾਨ ਕਰਦੇ ਹੋਏ ਮੁੱਖ ਮੰਤਰੀ ਨੇ ਦੱਸਿਆ ਕਿ ਪੀਐਸਪੀਸੀਐਲ ਨੂੰ ਝਾਰਖੰਡ ਵਿਚ ਅਲਾਟ ਹੋਈ ਪਛਵਾੜਾ ਕੋਲ ਖਾਣ ਕਾਰਜਸ਼ੀਲ ਹੋ ਗਈ ਹੈ ਅਤੇ ਇਸ ਖਾਣ ਤੋਂ ਦਸੰਬਰ ਦੇ ਪਹਿਲੇ ਹਫਤੇ ਕੋਲੇ ਦੀ ਸਪਲਾਈ ਪੰਜਾਬ ਨੂੰ ਹੋਵੇਗੀ, ਜਿਸ ਨਾਲ ਪੰਜਾਬ ਵਿਚ ਬਿਜਲੀ ਦੀ ਪੈਦਾਵਾਰ ਹੋਰ ਵਧੇਗੀ। ਉਨ੍ਹਾਂ ਕਿਹਾ ਕਿ ਬੜੇ ਦੁੱਖ ਦੀ ਗੱਲ ਹੈ ਕਿ ਇਹ ਖਾਣ ਸਾਲ 2015 ਤੋਂ ਬੰਦ ਪਈ ਸੀ ਅਤੇ ਸਾਡੀ ਸਰਕਾਰ ਨੇ ਇਹ ਖਾਣ ਚਾਲੂ ਕਰਵਾਉਣ ਲਈ ਸਿਰਤੋੜ ਯਤਨ ਕੀਤੇ, ਜਿਸ ਸਦਕਾ ਹੁਣ ਕੋਲੇ ਦੀ ਸਪਲਾਈ ਸ਼ੁਰੂ ਹੋਣ ਜਾ ਰਹੀ ਹੈ।

ਇਹ ਵੀ ਪੜ੍ਹੋ:  ਬਠਿੰਡਾ ਤੋਂ ਦੋ ਗੈਂਗਸਟਰ ਹਥਿਆਰਾਂ ਸਮੇਤ ਕਾਬੂ

ਇਹ ਵੀ ਪੜ੍ਹੋ: ਬੁੱਢੇ ਨਾਲੇ ਦੀ ਤਰਜ਼ ‘ਤੇ ਤੁੰਗ ਢਾਬ ਡਰੇਨ ਨੂੰ ਪ੍ਰਦੂਸ਼ਣ-ਮੁਕਤ ਕਰਨ ਦਾ ਪ੍ਰਾਜੈਕਟ ਬਣੇਗਾ

ਸਾਡੇ ਨਾਲ ਜੁੜੋ :  Twitter Facebook youtube

SHARE