ਇੰਡੀਆ ਨਿਊਜ਼ , Chandigarh News (Free electricity in Punjab): ਪੰਜਾਬ ਵਿੱਚ ਅੱਜ ਤੋਂ ਹਰ ਪਰਿਵਾਰ ਨੂੰ ਹਰ ਮਹੀਨੇ 300 ਯੂਨਿਟ ਤੱਕ ਮੁਫ਼ਤ ਬਿਜਲੀ ਮਿਲੇਗੀ l ਸੂਬਾ ਸਰਕਾਰ ਵੱਲੋਂ ਚੋਣਾਂ ਦੌਰਾਨ ਆਮ ਜਨਤਾ ਨਾਲ ਕੀਤੇ ਗਏ ਵੱਡੇ ਵਾਅਦਿਆਂ ਵਿੱਚੋਂ ਇੱਕ ਨੂੰ ਅੱਜ ਤੋਂ ਪੂਰਾ ਕੀਤਾ ਜਾਵੇਗਾ। ਵਿਧਾਨ ਸਭਾ ਦੇ ਬਜਟ ਸੈਸ਼ਨ ਦੌਰਾਨ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਨੇ ਕਿਹਾ ਸੀ ਕਿ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਵੱਲੋਂ ਦਿੱਤੀਆਂ ਗਈਆਂ ਵੱਡੀਆਂ ਗਾਰੰਟੀਆਂ ਵਿੱਚੋਂ ਇੱਕ 1 ਜੁਲਾਈ ਤੋਂ ਲਾਗੂ ਹੋਣ ਜਾ ਰਹੀ ਹੈ।
ਮੁੱਖ ਮੰਤਰੀ ਨੇ ਆਪਣੇ ਟਵਿੱਟਰ ਅਕਾਊਂਟ ‘ਤੇ ਜਾਣਕਾਰੀ ਸਾਂਝੀ ਕੀਤੀ
ਪਿਛਲੀਆਂ ਸਰਕਾਰਾਂ ਚੋਣਾਂ ਦੌਰਾਨ ਵਾਅਦੇ ਕਰਦੀਆਂ ਸਨ..ਪੂਰੇ ਹੁੰਦਿਆਂ 5 ਸਾਲ ਲੰਘ ਜਾਂਦੇ ਸਨ
ਪਰ ਸਾਡੀ ਸਰਕਾਰ ਪੰਜਾਬ ਦੇ ਇਤਿਹਾਸ ‘ਚ ਨਵੀਂ ਪਿਰਤ ਪਾ ਚੁੱਕੀ ਹੈ..ਅੱਜ ਪੰਜਾਬੀਆਂ ਨਾਲ ਕੀਤੀ ਇੱਕ ਹੋਰ ਗਾਰੰਟੀ ਪੂਰੀ ਕਰਨ ਜਾ ਰਹੇ ਹਾਂ.
ਅੱਜ ਤੋਂ ਪੂਰੇ ਪੰਜਾਬ ‘ਚ ਹਰ ਪਰਿਵਾਰ ਨੂੰ ਹਰ ਮਹੀਨੇ ਬਿਜਲੀ ਦੇ 300 ਯੂਨਿਟ ਮੁਫ਼ਤ ਮਿਲਣਗੇ.. pic.twitter.com/uDwelHW5Y0
— Bhagwant Mann (@BhagwantMann) July 1, 2022
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਚੋਣਾਂ ਦੌਰਾਨ ਵਾਅਦੇ ਕਰਦੀਆਂ ਸਨ l ਪੂਰੇ ਹੁੰਦਿਆਂ 5 ਸਾਲ ਲੰਘ ਜਾਂਦੇ ਸਨ l ਪਰ ਸਾਡੀ ਸਰਕਾਰ ਪੰਜਾਬ ਦੇ ਇਤਿਹਾਸ ‘ਚ ਨਵੀਂ ਪਿਰਤ ਪਾ ਚੁੱਕੀ ਹੈl ਅੱਜ ਪੰਜਾਬੀਆਂ ਨਾਲ ਕੀਤੀ ਇੱਕ ਹੋਰ ਗਾਰੰਟੀ ਪੂਰੀ ਕਰਨ ਜਾ ਰਹੇ ਹਾਂl ਅੱਜ ਤੋਂ ਪੂਰੇ ਪੰਜਾਬ ‘ਚ ਹਰ ਪਰਿਵਾਰ ਨੂੰ ਹਰ ਮਹੀਨੇ ਬਿਜਲੀ ਦੇ 300 ਯੂਨਿਟ ਮੁਫ਼ਤ ਮਿਲਣਗੇl
ਇਹ ਵੀ ਪੜ੍ਹੋ: 16 ਕਿਲੋ ਹੈਰੋਇਨ ਬਰਾਮਦ, 4 ਤਸਕਰ ਗਿਰਫ਼ਤਾਰ
ਸਾਡੇ ਨਾਲ ਜੁੜੋ : Twitter Facebook youtube