ਕੈਬਨਿਟ ਮੰਤਰੀ ਵੱਲੋਂ ਅਜ਼ਾਦੀ ਘੁਲਾਟੀਆ ਵਿਭਾਗ ਅਤੇ ਰੱਖਿਆ ਸੇਵਾਵਾਂ ਵਿਭਾਗ ਦੇ ਕੰਮਕਾਜ ਦੀ ਸਮੀਖਿਆ

0
161
Freedom fighters alive, Directory, Committed to the welfare of the soldiers
Freedom fighters alive, Directory, Committed to the welfare of the soldiers
  • ਪੰਜਾਬ ਰਾਜ ਵਿੱਚ ਇਸ ਸਮੇਂ ਜਿੰਨੇ ਵੀ ਅਜ਼ਾਦੀ ਘੁਲਾਟੀਏ ਜੀਵਤ ਹਨ, ਉਹਨਾਂ ਦੀ ਡਾਇਰੈਕਟਰੀ ਬਣਾਈ ਜਾਵੇ
ਇੰਡੀਆ ਨਿਊਜ਼ PUNJAB NEWS: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਜ਼ਾਦੀ ਘੁਲਾਟੀਆਂ ਅਤੇ ਸਾਬਕਾ ਫ਼ੌਜੀਆਂ ਦੀ ਭਲਾਈ ਲਈ ਵਚਨਬੱਧ ਹੈ।
ਅੱਜ ਇੱਥੇ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਵੱਲੋਂ ਅਜ਼ਾਦੀ ਘੁਲਾਟੀਆ ਵਿਭਾਗ ਅਤੇ ਰੱਖਿਆ ਸੇਵਾਵਾਂ ਵਿਭਾਗ ਦੇ ਕੰਮਕਾਜ ਦੀ ਸਮੀਖਿਆ ਕੀਤੀ ਗਈ। ਅਜ਼ਾਦੀ ਘੁਲਾਟੀਆ ਵਿਭਾਗ ਦੇ ਕੰਮਕਾਜ ਦੀ ਸਮੀਖਿਆ ਕਰਦਿਆਂ ਉਹਨਾਂ ਹਦਾਇਤ ਕੀਤੀ ਕਿ ਪੰਜਾਬ ਰਾਜ ਵਿੱਚ ਇਸ ਸਮੇਂ ਜਿੰਨੇ ਵੀ ਅਜ਼ਾਦੀ ਘੁਲਾਟੀਏ ਜੀਵਤ ਹਨ, ਉਹਨਾਂ ਦੀ ਡਾਇਰੈਕਟਰੀ ਬਣਾਈ ਜਾਵੇ।

ਅਜ਼ਾਦੀ ਘੁਲਾਟੀਆਂ ਲਈ ਰਾਖ਼ਵੀਆਂ ਖਾਲੀ ਪਈਆਂ ਅਸਾਮੀਆਂ ਨੂੰ ਜਲਦ ਤੋਂ ਜਲਦ ਭਰਵਾਉਣ ਲਈ ਵੱਖ-ਵੱਖ ਵਿਭਾਗਾਂ ਨੂੰ ਪੱਤਰ ਲਿਖਣ ਦਾ ਵੀ ਆਦੇਸ਼

ਉਹਨਾਂ ਵੱਖ-ਵੱਖ ਵਿਭਾਗਾਂ ਵਿੱਚ ਅਜ਼ਾਦੀ ਘੁਲਾਟੀਆਂ ਲਈ ਰਾਖ਼ਵੀਆਂ ਖਾਲੀ ਪਈਆਂ ਅਸਾਮੀਆਂ ਨੂੰ ਜਲਦ ਤੋਂ ਜਲਦ ਭਰਵਾਉਣ ਲਈ ਵੱਖ-ਵੱਖ ਵਿਭਾਗਾਂ ਨੂੰ ਪੱਤਰ ਲਿਖਣ ਦਾ ਵੀ ਆਦੇਸ਼ ਦਿੱਤਾ। ਇਸ ਦੇ ਨਾਲ ਹੀ ਉਹਨਾਂ ਹਦਾਇਤ ਕੀਤੀ ਕਿ ਅਜ਼ਾਦੀ ਘੁਲਾਟੀਆਂ ਦੇ ਇਲਾਜ ਲਈ ਕੈਸ਼ ਲੈਸ ਹੈਲਥ ਯੋਜਨਾ ਲਾਗੂ ਕਰਨ ਦੀਆਂ ਸੰਭਾਵਨਾਵਾਂ ਵੀ ਤਲਾਸ਼ੀਆਂ ਜਾਣ। ਇਸ ਮੀਟਿੰਗ ਵਿੱਚ ਪ੍ਰਮੁੱਖ ਸਕੱਤਰ  ਵੀ.ਕੇ. ਮੀਨਾ ਵੀ ਹਾਜ਼ਰ ਸਨ।
ਇਸ ਤੋਂ ਇਲਾਵਾ ਕੈਬਨਿਟ ਮੰਤਰੀ ਨੇ ਰੱਖਿਆ ਸੇਵਾਵਾਂ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਵਿਭਾਗ ਦੇ ਕੰਮਕਾਜ ਦਾ ਨਿਰੀਖਣ ਕੀਤਾ।
ਮੀਟਿੰਗ ਦੌਰਾਨ ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਬਕਾ ਸੈਨਿਕਾਂ ਦੀ ਭਲਾਈ ਲਈ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਾਰੀਆਂ ਸਕੀਮਾਂ ਨੂੰ ਇੰਨ-ਬਿੰਨ ਲਾਗੂ ਕੀਤਾ ਜਾਵੇ।
SHARE