- ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਗੁਰਦਾਸਪੁਰ ਅਦਾਲਤ ਵਿੱਚ ਕੀਤਾ ਗਿਆ ਪੇਸ਼
ਇੰਡੀਆ ਨਿਊਜ਼, ਗੁਰਦਾਸਪੁਰ (Gangster Jaggu Bhagwanpuria remanded) : ਸਿੱਧੂ ਮੂਸੇਵਾਲਾ ਹੱਤਿਆਕਾਂਡ ਵਿਚ ਨਾਮਜ਼ਦ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਅੱਜ (ਬੁੱਧਵਾਰ) ਗੁਰਦਾਸਪੁਰ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ l ਇਸ ਤੋਂ ਬਾਅਦ ਪੁਲਿਸ ਨੇ ਜੱਗੂ ਭਗਵਾਨਪੁਰੀਆ ਦੇ ਰਿਮਾਂਡ ਦੀ ਮੰਗ ਅਦਾਲਤ ਸਾਮਣੇ ਕੀਤੀ l ਜਿਸ ਤੋਂ ਬਾਅਦ ਅਦਾਲਤ ਨੇ ਪੁਲਿਸ ਨੂੰ ਗੈਂਗਸਟਰ ਦਾ ਚਾਰ ਦਿਨ ਦਾ ਰਿਮਾਂਡ ਦੇ ਦਿੱਤਾ l
ਇਸ ਕੇਸ ਵਿੱਚ ਰਿਮਾਂਡ ਲਿਆ
29 ਜਨਵਰੀ 2022 ਨੂੰ ਭਾਰਤ ਪਾਕਿਸਤਾਨ ਸੀਮਾ ਤੇ ਤਾਇਨਾਤ ਬੀਐਸਐਫ ਦੇ ਜਵਾਨਾਂ ਉਪਰ ਪਾਕਿਸਤਾਨ ਦੀ ਤਰਫੋਂ ਫਾਇਰਿੰਗ ਹੋਈ ਸੀl ਇਸ ਫਾਇਰਿੰਗ ਵਿੱਚ ਬੀਐਸਐਫ ਜਵਾਨ ਜ਼ਖਮੀ ਹੋਇਆ ਸੀ l ਇਸ ਮਾਮਲੇ ਵਿਚ ਪੁਲਿਸ ਨੇ ਉਸ ਸਮੇਂ 53 ਕਿਲੋ ਦੇ ਕਰੀਬ ਹੈਰੋਇਨ ਅਤੇ ਦੋ ਪਿਸਟਲ ਬਰਾਮਦ ਕੀਤੇ ਸਨ l ਇਸ ਮਾਮਲੇ ਵਿਚ ਜੱਗੂ ਭਗਵਾਨਪੁਰੀਆ ਨੂੰ ਵੀ ਨਾਮਜ਼ਦ ਕੀਤਾ ਗਿਆ ਸੀ l ਇਸ ਦੇ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ l
21 ਜੁਲਾਈ ਨੂੰ ਮਾਣਯੋਗ ਅਦਾਲਤ ਨੇ ਕਲਾਨੌਰ ਪੁਲਿਸ ਨੂੰ 6 ਦਿਨ ਦਾ ਰਿਮਾਂਡ ਦਿੱਤਾ ਸੀ ਅਤੇ ਰਿਮਾਂਡ ਖਤਮ ਹੋਣ ਤੋਂ ਬਾਅਦ ਅੱਜ ਗੁਰਦਾਸਪੁਰ ਅਦਾਲਤ ਵਿੱਚ ਜੱਗੂ ਨੂੰ ਫਿਰ ਤੋਂ ਪੇਸ਼ ਕੀਤਾ ਗਿਆ l ਕਲਾਨੌਰ ਪੁਲਿਸ ਨੇ ਕਿਹਾ ਕਿ ਇਸ ਦੇ ਕੋਲੋਂ ਅਜੇ ਵੀ ਪੁੱਛ ਗਿੱਛ ਕਰਨੀ ਬਾਕੀ ਹੈ ਜਿਸ ਲਈ ਮਾਣਯੋਗ ਅਦਾਲਤ ਨੇ ਫਿਰ ਤੋਂ ਕਲਾਨੌਰ ਪੁਲਸ ਨੂੰ 4 ਦਿਨ ਦਾ ਰਿਮਾਂਡ ਦਿੱਤਾ ਹੈl
ਇਹ ਵੀ ਪੜ੍ਹੋ: NGT ਨੇ ਨਗਰ ਨਿਗਮ ਲੁਧਿਆਣਾ ਨੂੰ 100 ਕਰੋੜ ਦਾ ਜੁਰਮਾਨਾ ਕੀਤਾ
ਇਹ ਵੀ ਪੜ੍ਹੋ: ਨਿਯਮਾਂ ਤਹਿਤ ਨਿਯੁਕਤ ਕੱਚੇ ਮੁਲਾਜ਼ਮਾਂ ਨੂੰ ਪਹਿਲਾਂ ਪੱਕਾ ਕੀਤਾ ਜਾਵੇਗਾ
ਇਹ ਵੀ ਪੜ੍ਹੋ: ਲੁਧਿਆਣਾ ‘ਚ 4 ਅਗਸਤ ਤੱਕ 9 ‘ਆਮ ਆਦਮੀ ਕਲੀਨਿਕ’ ਤਿਆਰ ਹੋ ਜਾਣਗੇ : ਕਟਾਰੂਚੱਕ
ਸਾਡੇ ਨਾਲ ਜੁੜੋ : Twitter Facebook youtube