ਇੰਡੀਆ ਨਿਊਜ਼ , Punjab News (Gangster Lawrence Bishnoi on remand): ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕੇਸ ਵਿੱਚ ਰਿਮਾਂਡ ‘ਤੇ ਚੱਲ ਰਹੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਰਿਮਾਂਡ ਵਿੱਚ ਪੰਜ ਦਿਨ ਦਾ ਵਾਧਾ ਕਰ ਦਿੱਤਾ ਗਿਆ ਹੈ। ਅੰਮ੍ਰਿਤਸਰ ਪੁਲਸ ਦੀ ਦਰਖਾਸਤ ’ਤੇ ਉਸ ਦਾ ਰਿਮਾਂਡ ਲਿਆ ਗਿਆ ਹੈ। ਉਧਰ, ਅੱਜ ਕੁਝ ਹੋਰ ਜ਼ਿਲ੍ਹਿਆਂ ਦੀਆਂ ਪੁਲਸ ਟੀਮਾਂ ਵੀ ਅੰਮ੍ਰਿਤਸਰ ਅਦਾਲਤ ਵਿੱਚ ਰਿਮਾਂਡ ਲੈਣ ਲਈ ਪੁੱਜੀਆਂ। ਸਾਰਿਆਂ ਦੀ ਫਰਿਆਦ ਸੁਣਨ ਤੋਂ ਬਾਅਦ ਅੰਮ੍ਰਿਤਸਰ ਪੁਲਸ ਨੇ ਰਿਮਾਂਡ ਹਾਸਲ ਕੀਤਾ। ਹਾਲਾਂਕਿ ਸੁਰੱਖਿਆ ਪ੍ਰਬੰਧਾਂ ਨੂੰ ਦੇਖਦਿਆਂ ਉਮੀਦ ਕੀਤੀ ਜਾ ਰਹੀ ਹੈ ਕਿ ਲਾਰੈਂਸ ਨੂੰ ਜਲਦੀ ਹੀ ਮੁਹਾਲੀ ਐਸਟੀਐਫ ਦਫ਼ਤਰ ਭੇਜ ਦਿੱਤਾ ਜਾਵੇਗਾ।
ਪੁਲਸ ਨੇ ਬੀਤੀ ਰਾਤ ਅੰਮ੍ਰਿਤਸਰ ਲਿਆਂਦਾ ਸੀ
ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਰਿਮਾਂਡ ਅੱਜ ਖਤਮ ਹੋ ਰਿਹਾ ਸੀ। ਜਿਸ ਕਾਰਨ ਪੁਲਿਸ ਟੀਮ ਬੀਤੀ ਰਾਤ ਮੋਹਾਲੀ ਤੋਂ ਅੰਮ੍ਰਿਤਸਰ ਲੈ ਆਈ ਸੀ। ਅੱਜ ਸਵੇਰੇ ਉਸ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ l ਜਿੱਥੋਂ ਉਸ ਦੇ ਰਿਮਾਂਡ ਵਿੱਚ ਪੰਜ ਦਿਨ ਦਾ ਵਾਧਾ ਕੀਤਾ ਗਿਆ।
ਪੁਲਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ
ਸਿੱਧੂ ਮੂਸੇਵਾਲਾ ਦੇ ਨਾਲ-ਨਾਲ ਲਾਰੈਂਸ ਬਿਸ਼ਨੋਈ ‘ਤੇ ਕਈ ਹੋਰ ਕਤਲ ਕੇਸ ਵੀ ਚੱਲ ਰਹੇ ਹਨ। ਇਨ੍ਹਾਂ ਵਿੱਚੋਂ ਇੱਕ ਹੈ ਰਾਣਾ ਕੰਧੋਵਾਲੀਆ ਕਤਲ ਕੇਸ। ਇਹ ਕਤਲ 3 ਅਗਸਤ 2021 ਨੂੰ ਹੋਇਆ ਸੀ ਜਦੋਂ ਰਾਣਾ ਆਪਣੇ ਇੱਕ ਜਾਣਕਾਰ ਦੀ ਹਾਲਤ ਜਾਣਨ ਲਈ ਹਸਪਤਾਲ ਪਹੁੰਚਿਆ ਸੀ। ਉਸ ‘ਤੇ ਅੰਨ੍ਹੇਵਾਹ ਗੋਲੀਆਂ ਚਲਾਈਆਂ ਗਈਆਂ, ਜਿਸ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਸ ਕਤਲ ਦੀ ਜ਼ਿੰਮੇਵਾਰੀ ਜੱਗੂ ਭਗਵਾਨਪੁਰੀਆ ਨੇ ਲਈ ਸੀ ਅਤੇ ਐਫਆਈਆਰ ਵਿੱਚ ਲਾਰੈਂਸ ਬਿਸ਼ਨੋਈ ਸਮੇਤ ਪੰਜ ਬਦਮਾਸ਼ਾਂ ਦੇ ਨਾਮ ਦਰਜ ਕੀਤੇ ਗਏ ਸਨ।
ਇਹ ਵੀ ਪੜ੍ਹੋ : ਅਪਰਾਧੀਆਂ ਨੂੰ ਠੱਲ੍ਹ ਪਾਉਣ ਲਈ ਬੁਨਿਆਦੀ ਪੁਲਿਸਿੰਗ ਨੂੰ ਮੁੜ ਸੁਰਜੀਤ ਕੀਤਾ ਜਾਵੇ : ਡੀਜੀਪੀ
ਸਾਡੇ ਨਾਲ ਜੁੜੋ : Twitter Facebook youtube