Gas Leak In Kapurthala : ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਵਿੱਚ ਗੈਸ ਲੀਕ ਹੋਣ ਦੇ ਹਾਦਸੇ ਤੋਂ ਬਾਅਦ ਕਪੂਰਥਲਾ ਵਿੱਚ ਵੀ ਗੈਸ ਲੀਕ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਕਾਰਨ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਹੈ। ਪੁਲਿਸ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਵੀ ਹੱਥਾਂ-ਪੈਰਾਂ ਦੀ ਪੈ ਗਈ ਪਰ ਸਥਿਤੀ ਨੂੰ ਸੰਭਾਲਦਿਆਂ ਹੀ ਹਾਦਸਾ ਟਲ ਗਿਆ |
ਦਰਅਸਲ ਕਪੂਰਥਲਾ ਦੇ ਪਿੰਡ ਭਾਨੋਲੰਗਾ ‘ਚ ਸਥਿਤ ਕੋਲਡ ਸਟੋਰ ‘ਚ ਐਤਵਾਰ ਸ਼ਾਮ ਨੂੰ ਅਚਾਨਕ ਗੈਸ ਲੀਕ ਹੋਣ ਲੱਗੀ। ਕੁਝ ਹੀ ਦੇਰ ‘ਚ ਗੈਸ ਹਵਾ ‘ਚ ਫੈਲਣ ਲੱਗੀ। ਕੋਲਡ ਸਟੋਰ ਦੇ ਮੁਲਾਜ਼ਮਾਂ ਨੇ ਤੁਰੰਤ ਪੁਲੀਸ ਨੂੰ ਸੂਚਿਤ ਕੀਤਾ। ਸੂਚਨਾ ਮਿਲਦੇ ਹੀ ਪੁਲਸ ਅਤੇ ਪ੍ਰਸ਼ਾਸਨ ਦੇ ਅਧਿਕਾਰੀ ਮੌਕੇ ‘ਤੇ ਪਹੁੰਚ ਗਏ। ਐਸਡੀਐਮ ਕਪੂਰਥਲਾ ਲਾਲ ਵਿਸ਼ਵਾਸ ਬੈਂਸ, ਨਾਇਬ ਤਹਿਸੀਲਦਾਰ ਰਾਜੀਵ ਖੋਸਲਾ, ਡੀਐਸਪੀ ਮਨਿੰਦਰਪਾਲ ਸਿੰਘ ਅਤੇ ਐਸਐਚਓ ਸਦਰ ਇੰਸਪੈਕਟਰ ਸੋਨਮਦੀਪ ਕੌਰ ਪੁਲੀਸ ਫੋਰਸ ਨਾਲ ਪਿੰਡ ਪੁੱਜੇ ਅਤੇ ਸਥਿਤੀ ਦਾ ਜਾਇਜ਼ਾ ਲਿਆ।
ਇਸ ਦੇ ਨਾਲ ਹੀ ਤੁਰੰਤ ਪ੍ਰਭਾਵ ਨਾਲ ਗੈਸ ਦੀ ਸਪਲਾਈ ਬੰਦ ਕਰਨ ਦੇ ਨਿਰਦੇਸ਼ ਦਿੱਤੇ ਗਏ। ਪੁਲੀਸ ਅਧਿਕਾਰੀਆਂ ਨੇ ਕੋਲਡ ਸਟੋਰ ਦੀ ਗੈਸ ਸਪਲਾਈ ਬੰਦ ਕਰਨ ਦਾ ਸੱਦਾ ਦਿੱਤਾ ਅਤੇ ਸਥਿਤੀ ਨੂੰ ਪੂਰੀ ਤਰ੍ਹਾਂ ਕਾਬੂ ਹੇਠ ਕਰ ਲਿਆ। ਗੈਸ ਲੀਕ ਹੋਣ ਕਾਰਨ ਕੋਈ ਜਾਨੀ ਜਾਂ ਮਾਲੀ ਨੁਕਸਾਨ ਨਹੀਂ ਹੋਇਆ ਹੈ। ਉਨ੍ਹਾਂ ਲੋਕਾਂ ਨੂੰ ਸੁਰੱਖਿਅਤ ਰਹਿਣ ਲਈ ਕਿਹਾ ਅਤੇ ਅਫਵਾਹਾਂ ਤੋਂ ਬਚਣ ਦੀ ਅਪੀਲ ਵੀ ਕੀਤੀ।
Also Read : ਪਠਾਨਕੋਟ ‘ਚ ਨਹਿਰ ‘ਚ ਡਿੱਗੀ ਕਾਰ, 3 ਨੌਜਵਾਨਾਂ ਦੀ ਮੌਤ, 2 ਸੁਰੱਖਿਅਤ ਬਾਹਰ ਨਿਕਲੋ
Also Read : 3 ਡਾਕਟਰਾਂ ਦੇ ਪੈਨਲ ਨੇ 10 ਲੋਕਾਂ ਦੀਆਂ ਲਾਸ਼ਾਂ ਦਾ ਪੋਸਟ ਮਾਰਟਮ ਕੀਤਾ