Ghanour Bus Stand 83.50 ਲੱਖ ਰੁਪਏ ਦੀ ਲਾਗਤ ਨਾਲ ਇੱਕ ਮਹੀਨੇ ਵਿੱਚ ਬਣੇਗਾ

0
384
Ghanour Bus Stand
Ghanour Bus Stand
ਰਾਜਾ ਵੜਿੰਗ ਵੱਲੋਂ 83.50 ਲੱਖ ਰੁਪਏ ਦੀ ਲਾਗਤ ਨਾਲ ਘਨੌਰ ਬੱਸ ਅੱਡੇ ਦੇ ਨਵੀਨੀਕਰਨ ਕਾਰਜਾਂ ਦੀ ਸ਼ੁਰੂਆਤ
ਇੰਡੀਆ ਨਿਊਜ਼ ਘਨੌਰ (ਪਟਿਆਲਾ):
Ghanour Bus Stand ਪੰਜਾਬ ਦੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਇਲਾਕਾ ਨਿਵਾਸੀਆਂ ਦੀ ਚਿਰੋਕਣੀ ਮੰਗ ਨੂੰ ਪੂਰਾ ਕਰਦਿਆਂ 83.50 ਲੱਖ ਰੁਪਏ ਦੀ ਲਾਗਤ ਨਾਲ ਘਨੌਰ ਬੱਸ ਅੱਡੇ ਦੇ ਨਵੀਨੀਕਰਨ ਕਾਰਜਾਂ ਦੀ ਸ਼ੁਰੂਆਤ ਕੀਤੀ। ਟਰਾਂਸਪੋਰਟ ਮੰਤਰੀ ਨੇ ਇਸ ਬੱਸ ਅੱਡੇ ਦੇ ਕੰਮ ਨੂੰ ਇੱਕ ਮਹੀਨੇ ਦੇ ਰਿਕਾਰਡ ਸਮੇਂ ਦੇ ਅੰਦਰ-ਅੰਦਰ ਮੁਕੰਮਲ ਕਰਨ ਲਈ ਵਿਭਾਗ ਨੂੰ ਨਿਰਦੇਸ਼ ਦਿੰਦਿਆਂ ਦੱਸਿਆ ਕਿ ਉਹਨਾਂ ਨੇ ਇਸ ਲਈ ਫੰਡ ਪਹਿਲਾਂ ਹੀ ਜਾਰੀ ਕਰ ਦਿੱਤੇ ਸਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਲੋਕ ਜਲਦੀ ਤੋਂ ਜਲਦੀ ਇਨ੍ਹਾਂ ਸਹੂਲਤਾਂ ਦੀ ਵਰਤੋਂ ਕਰ ਸਕਣ।

Ghanour Bus Stand ਤਰਜੀਹੀ ਸੂਚੀ ਵਿੱਚ ਸੀ

ਉਨ੍ਹਾਂ ਦੇ ਨਾਲ ਹਲਕੇ ਦੇ ਵਿਧਾਇਕ ਮਦਨ ਲਾਲ ਜਲਾਲਪੁਰ ਅਤੇ ਪੀਐਸਪੀਸੀਐਲ ਦੇ ਨਵ ਨਿਯੁਕਤ ਡਾਇਰੈਕਟਰ ਗਗਨਦੀਪ ਸਿੰਘ ਜੌਲੀ ਜਲਾਲਪੁਰ ਵੀ ਮੌਜੂਦ ਸਨ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਵੜਿੰਗ ਨੇ ਕਿਹਾ ਕਿ ਵਿਭਾਗ ਦੀ ਵਾਗਡੋਰ ਸੰਭਾਲਣ ਤੋਂ ਬਾਅਦ ਇਹ ਪ੍ਰਾਜੈਕਟ ਉਨ੍ਹਾਂ ਦੀ ਤਰਜੀਹੀ ਸੂਚੀ ਵਿੱਚ ਸੀ ਅਤੇ ਉਨ੍ਹਾਂ ਨੇ ਵਿਭਾਗ ਨੂੰ ਲੋੜੀਂਦੇ ਫੰਡਾਂ ਦੀ ਅਗਾਊਂ ਮਨਜ਼ੂਰੀ ਦੇਣ ਤੋਂ ਬਾਅਦ ਕੰਮ ਸ਼ੁਰੂ ਕਰਨ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਲਈ ਕਿਹਾ ਸੀ।

Ghanour Bus Stand ਟੈਂਡਰਿੰਗ ਪ੍ਰਕਿਰਿਆ ਮੁਕੰਮਲ

ਘਨੌਰ ਨੂੰ ਅਪਗੇ੍ਰਡ ਕੀਤਾ ਹੋਇਆ ਬੱਸ ਅੱਡਾ ਮੁਹੱਈਆ ਕਰਵਾਏ ਜਾਣ ਨੂੰ ਯਕੀਨੀ ਬਣਾਉਣ ਲਈ ਵਿਭਾਗ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਵੜਿੰਗ ਨੇ ਕਿਹਾ ਕਿ ਟੈਂਡਰਿੰਗ ਪ੍ਰਕਿਰਿਆ ਮੁਕੰਮਲ ਕਰ ਲਈ ਗਈ ਹੈ ਅਤੇ ਇਹ ਪ੍ਰੋਜੈਕਟ ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ ਨੂੰ ਸੌਂਪਿਆ ਗਿਆ ਹੈ ਅਤੇ ਕਿਹਾਕਿ  ਉਨ੍ਹਾਂ ਨੂੰ ਪਤਾ ਸੀ ਕਿ ਇਹ ਪ੍ਰੋਜੈਕਟ ਪਿਛਲੇ ਦੋ ਸਾਲਾਂ ਤੋਂ ਕਿਸੇ ਨਾ ਕਿਸੇ ਕਾਰਨ ਕਰਕੇ ਲਟਕ ਰਿਹਾ ਸੀ।
SHARE