ਘਰ-ਘਰ ਰਾਸ਼ਨ ਸਕੀਮ ਨੂੰ ਇੱਕੋ ਪੜਾਅ ਵਿੱਚ ਲਾਗੂ ਕੀਤਾ ਜਾਵੇਗਾ: ਲਾਲ ਚੰਦ ਕਟਾਰੂਚੱਕ

0
170
Ghar-Ghar Ration Scheme in Punjab
Cabinet Minister Lal Chand Kataruchak
ਇੰਡੀਆ ਨਿਊਜ਼, ਚੰਡੀਗੜ੍ਹ (Ghar-Ghar Ration Scheme in Punjab) : ਸੂਬੇ ਦੇ ਲੋਕਾਂ ਨੂੰ ਘਰ-ਘਰ ਰਾਸ਼ਨ ਮੁਹੱਈਆ ਕਰਵਾਉਣ ਦੀ ਦ੍ਰਿੜ ਵਚਨਬੱਧਤਾ ਨਾਲ, ਸੂਬਾ ਸਰਕਾਰ ਇਸ ਸਾਲ 1 ਅਕਤੂਬਰ ਤੋਂ ਆਟਾ ਦੀ ਹੋਮ ਡਿਲੀਵਰੀ ਸੇਵਾ ਦੀ ਸ਼ੁਰੂਆਤ ਕਰੇਗੀ। ਇਸ ਯੋਜਨਾ ਨੂੰ ਸੂਬੇ ਭਰ ਵਿੱਚ ਇੱਕੋ ਪੜਾਅ ‘ਚ ਲਾਗੂ ਕੀਤਾ ਜਾਵੇਗਾ। ਪੂਰੇ ਸੂਬੇ ਨੂੰ ਅੱਠ ਜ਼ੋਨਾਂ ਵਿੱਚ ਵੰਡਿਆ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਇਸ ਸਕੀਮ ਤਹਿਤ, ਸਰਕਾਰ ਵੱਲੋਂ ਐਨਐਫਐਸਏ ਅਧੀਨ ਰਜਿਸਟਰ ਹਰੇਕ ਲਾਭਪਾਤਰੀ ਨੂੰ ਆਟਾ ਦੀ ਹੋਮ ਡਿਲੀਵਰੀ ਦਾ ਵਿਕਲਪ ਦਿੱਤਾ ਜਾਵੇਗਾ। ਕੋਈ ਵੀ ਲਾਭਪਾਤਰੀ ਜੋ ਖੁਦ ਡਿੱਪੂ ਤੋਂ ਕਣਕ ਲੈਣਾ ਚਾਹੁੰਦਾ ਹੈ, ਉਸ ਕੋਲ ਮੁਫ਼ਤ ਵਿੱਚ ਢੁਕਵੇਂ ਆਈਟੀ ਦਖਲ ਨਾਲ ਇਸ ਦੀ ਚੋਣ ਕਰਨ ਦਾ ਵਿਕਲਪ ਹੋਵੇਗਾ। ਰਾਸ਼ਣ ਦੀ ਵੰਡ ਹੁਣ ਤਿਮਾਹੀ ਦੀ ਥਾਂ ਮਹੀਨਾਵਾਰ ਢੰਗ ਨਾਲ ਕੀਤੀ ਜਾਵੇਗੀ।

ਰਾਸ਼ਨ ਵਾਹਨ ਦੀ ਇਹ ਖਾਸੀਅਤ ਹੋਵੇਗੀ

ਮੰਤਰੀ ਨੇ ਕਿਹਾ ਕਿ ਹੋਮ ਡਿਲਿਵਰੀ ਸੇਵਾ ਮੋਬਾਈਲ ਫੇਅਰ ਪ੍ਰਾਈਸ ਸ਼ੌਪਸ (MPS) ਦੀ ਧਾਰਨਾ ਨੂੰ ਪੇਸ਼ ਕਰੇਗੀ। ਮੰਤਰੀ ਨੇ ਅੱਗੇ ਕਿਹਾ ਕਿ MPS ਇੱਕ ਟਰਾਂਸਪੋਰਟ ਵਾਹਨ ਹੋਵੇਗਾ, ਜਿਸ ਵਿੱਚ ਲਾਜ਼ਮੀ ਤੌਰ ‘ਤੇ GPS ਸਹੂਲਤ ਅਤੇ ਕੈਮਰੇ ਲੱਗੇ ਹੋਣਗੇ ਤਾਂ ਜੋ ਲਾਭਪਾਤਰੀ ਨੂੰ ਆਟਾ ਸੌਂਪਣ ਨੂੰ ਲਾਈਵ ਸਟ੍ਰੀਮ ਕੀਤਾ ਜਾ ਸਕੇ। ਉਹਨਾਂ ਅੱਗੇ ਕਿਹਾ ਕਿ ਇਸ ਵਾਹਨ ਵਿੱਚ ਲਾਜ਼ਮੀ ਤੌਰ ‘ਤੇ ਭਾਰ ਤੋਲਣ ਦੀ ਸਹੂਲਤ ਹੋਵੇਗੀ ਤਾਂ ਜੋ ਲਾਭਪਾਤਰੀ ਨੂੰ ਆਟਾ ਦੀ ਡਿਲੀਵਰੀ ਤੋਂ ਪਹਿਲਾਂ ਇਸ ਦੇ ਵਜ਼ਨ ਬਾਰੇ ਸੰਤੁਸ਼ਟ ਕੀਤਾ ਜਾ ਸਕੇ। ਐਮਪੀਐਸ ਵਾਹਨ ਵਿੱਚ ਬਾਇਓਮੀਟ੍ਰਿਕ ਤਸਦੀਕ, ਲਾਭਪਾਤਰੀ ਨੂੰ ਸੌਂਪਣ ਲਈ ਪ੍ਰਿੰਟ ਕੀਤੀ ਵਜ਼ਨ ਸਲਿੱਪ ਆਦਿ ਸਾਰੀਆਂ ਲਾਜ਼ਮੀ ਜ਼ਰੂਰਤਾਂ ਪ੍ਰਦਾਨ ਕੀਤੀਆਂ ਜਾਣਗੀਆਂ।
SHARE