ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਵੇਂ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸੰਭਾਲਿਆ ਅਹੁਦਾ, ਦਸਤਾਰ ਸਜਾਉਣ ਦੀ ਰਸਮ ਪੂਰੀ ਹੋਈ

0
84
Giani Raghbir Singh Assumed Post

Giani Raghbir Singh Assumed Post : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਵੇਂ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅੱਜ ਆਪਣਾ ਅਹੁਦਾ ਸੰਭਾਲ ਲਿਆ ਹੈ। ਪਾਠ ਉਪਰੰਤ ਗਿਆਨੀ ਰਘਬੀਰ ਸਿੰਘ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਤਮਸਤਕ ਹੋਏ। ਇੱਥੇ ਉਨ੍ਹਾਂ ਨੂੰ ਦਸਤਾਰ ਸਜਾਉਣ ਦੀ ਰਸਮ ਅਦਾ ਕੀਤੀ ਗਈ। ਵੱਡੀ ਗਿਣਤੀ ਵਿਚ ਸੰਗਤਾਂ, ਬੁੱਧੀਜੀਵੀ ਅਤੇ ਸਿੱਖ ਜਥੇਬੰਦੀਆਂ ਦੇ ਅਹੁਦੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੁੱਜੇ ਹੋਏ ਹਨ।

ਸ਼੍ਰੋਮਣੀ ਕਮੇਟੀ ਵੱਲੋਂ ਕਰਵਾਏ ਇਸ ਪ੍ਰੋਗਰਾਮ ਵਿੱਚ ਗਿਆਨੀ ਹਰਪ੍ਰੀਤ ਸਿੰਘ ਵੀ ਹਾਜ਼ਰ ਸਨ। ਉਨ੍ਹਾਂ ਇਸ ਸਮਾਗਮ ਵਿੱਚ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਵਜੋਂ ਸ਼ਿਰਕਤ ਕੀਤੀ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਟੇਜ ਸੰਭਾਲਦਿਆਂ ਗਿਆਨੀ ਰਘਬੀਰ ਸਿੰਘ ਨੂੰ ਦਸਤਾਰ ਸੌਂਪਣ ਦੀ ਰਸਮ ਸ਼ੁਰੂ ਕੀਤੀ।

ਜ਼ਿਕਰਯੋਗ ਹੈ ਕਿ 4 ਸਾਲ 244 ਦਿਨਾਂ ਬਾਅਦ ਪੱਕੇ ਜਥੇਦਾਰ ਨੇ ਅਹੁਦਾ ਸੰਭਾਲਿਆ ਹੈ। ਹੁਣ ਤੱਕ ਸਿਰਫ਼ ਗਿਆਨੀ ਹਰਪ੍ਰੀਤ ਸਿੰਘ ਹੀ ਇਸ ਅਹੁਦੇ ਦਾ ਵਾਧੂ ਚਾਰਜ ਸੰਭਾਲ ਰਹੇ ਸਨ। ਪਾਠ ਉਪਰੰਤ ਗਿਆਨੀ ਅਮਰ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਬੁਲਾਇਆ ਗਿਆ ਅਤੇ ਉਨ੍ਹਾਂ ਨੇ ਗਿਆਨੀ ਰਘਬੀਰ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਜਥੇਦਾਰ ਐਲਾਨ ਦਿੱਤਾ।

Also Read : ਭ੍ਰਿਸ਼ਟਾਚਾਰ ਦੇ ਦੋਸ਼ਾਂ ‘ਚ ਘਿਰੇ 48 ਤਹਿਸੀਲਦਾਰਾਂ ਦੀ ਸੂਚੀ ਮੁੱਖ ਮੰਤਰੀ ਤੱਕ ਪਹੁੰਚੀ

Also Read : ਮੁੱਖ ਸਕੱਤਰ ਵੱਲੋਂ ਆਮ ਆਦਮੀ ਕਲੀਨਿਕਾਂ ਉਤੇ ਪੰਜ ਸਾਲ ਤੱਕ ਦੇ ਬੱਚਿਆਂ ਦੀ ਆਧਾਰ ਐਨਰੋਲਮੈਂਟ ਕਰਨ ਦੇ ਨਿਰਦੇਸ਼

Also Read : ਸੀਐਮ ਮਾਨ ਨੇ ਸੰਗਰੂਰ ਵਿੱਚ ਮਾਡਰਨ ਲਾਇਬ੍ਰੇਰੀ ਦਾ ਉਦਘਾਟਨ ਕੀਤਾ

Connect With Us : Twitter Facebook
SHARE