ਇੰਡੀਆ ਨਿਊਜ਼, ਚੰਡੀਗੜ੍ਹ (Giljia again got relief from Highcourt): ਪੰਜਾਬ ਹਰਿਆਣਾ ਹਾਈਕੋਰਟ ਨੇ ਸੋਮਵਾਰ ਨੂੰ ਅਹਿਮ ਫੈਸਲਾ ਸੁਣਾਉਂਦੇ ਹੋਏ ਕਾਂਗਰਸ ਦੇ ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆਂ ਦੀ ਗਿਰਫਤਾਰੀ ਤੇ ਰੋਕ ਲਗਾ ਦਿੱਤੀ ਹੈ। ਕੋਰਟ ਨੇ ਗਿਲਜੀਆਂ ਦੀ ਗ੍ਰਿਫ਼ਤਾਰੀ ‘ਤੇ ਲੱਗੀ ਹੋਈ ਰੋਕ ਦੋ ਹਫ਼ਤਿਆਂ ਲਈ ਵਧਾ ਦਿੱਤੀ ਗਈ ਹੈ।
ਧਿਆਨ ਰਹੇ ਕਿ ਪਿੱਛਲੇ ਹਫਤੇ ਹਾਈਕੋਰਟ ਨੇ ਇਸ ਕੇਸ ਵਿੱਚ ਸੁਣਵਾਈ ਕਰਦੇ ਹੋਏ ਸਰਕਾਰ ਤੋਂ ਇਸ ਕੇਸ ਦੀ ਸਟੇਟਸ ਰਿਪੋਰਟ ਮੰਗੀ ਸੀ ਅਤੇ ਗਿਲਜੀਆ ਦੀ ਗਿਰਫਤਾਰੀ ਤੇ ਰੋਕ ਲੱਗਾ ਦਿੱਤੀ ਸੀ| ਅੱਜ ਯਾਨੀ ਸੋਮਵਾਰ ਨੂੰ ਹੋਈ ਸੁਣਵਾਈ ਵਿੱਚ ਸਰਕਾਰ ਨੇ ਜਵਾਬ ਦਾਖ਼ਲ ਕਰਨ ਲਈ ਸਮਾਂ ਮੰਗਿਆ ਹੈ। ਜਿਸ ਤੋਂ ਬਾਅਦ ਹਾਈਕੋਰਟ ਨੇ 2 ਹਫਤਿਆਂ ‘ਚ ਜਵਾਬ ਦੇਣ ਲਈ ਕਿਹਾ ਹੈ।
ਗਿਲਜੀਆ ਦੇ ਭਤੀਜੇ ਨੂੰ ਮਾਮਲੇ ‘ਚ ਗ੍ਰਿਫਤਾਰ ਕੀਤਾ ਗਿਆ
ਇਸ ਮਾਮਲੇ ਵਿੱਚ ਕਾਰਵਾਈ ਕਰਦਿਆਂ ਪੰਜਾਬ ਵਿਜੀਲੈਂਸ ਨੇ ਸੰਗਤ ਸਿੰਘ ਗਿਲਜੀਆ ਦੇ ਭਤੀਜੇ ਦਲਜੀਤ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਵਿਜੀਲੈਂਸ ਦੀ ਪੁੱਛਗਿੱਛ ਦੌਰਾਨ ਇਹ ਗੱਲ ਸਾਫ਼ ਹੋ ਗਈ ਸੀ ਕਿ ਦਲਜੀਤ ਹੀ ਭ੍ਰਿਸ਼ਟਾਚਾਰ ਦੀ ਸਾਰੀ ਡੀਲ ਕਰਦਾ ਸੀ ਕਰਦਾ ਸੀ। ਵਿਜੀਲੈਂਸ ਨੇ ਦਲਜੀਤ ਸਿੰਘ ਕੋਲੋਂ ਕਈ ਅਹਿਮ ਸਬੂਤ ਹਾਸਲ ਕੀਤੇ ਹਨ। ਇਨ੍ਹਾਂ ਵਿੱਚ ਸੰਗਤ ਸਿੰਘ ਗਿਲਜੀਆ ਦੀ ਚੈਕਬੁੱਕ ਵੀ ਸ਼ਾਮਲ ਹੈ।
ਸਾਧੂ ਸਿੰਘ ਧਰਮਸੋਤ ਦੀ ਹੋ ਚੁਕੀ ਗਿਰਫਤਾਰੀ
ਦੱਸਣਯੋਗ ਹੈ ਕਿ ਸੂਬੇ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਮੁੱਖ ਮੰਤਰੀ ਮਾਨ ਨੇ ਸੂਬੇ ‘ਚੋਂ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਦੀ ਸਹੁੰ ਚੁੱਕੀ ਸੀ। ਇਸ ਕਾਰਨ ਪਿਛਲੀ ਕਾਂਗਰਸ ਸਰਕਾਰ ਦੌਰਾਨ ਜੰਗਲਾਤ ਮੰਤਰੀ ਰਹੇ ਸਾਧੂ ਸਿੰਘ ਧਰਮਸੋਤ ਖ਼ਿਲਾਫ਼ ਭ੍ਰਿਸ਼ਟਾਚਾਰ ਦਾ ਕੇਸ ਦਰਜ ਹੋਇਆ ਸੀ। ਇਸ ਮਾਮਲੇ ਵਿੱਚ ਧਰਮਸੋਤ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਭ੍ਰਿਸ਼ਟਾਚਾਰ ਵਿੱਚ ਸ਼ਾਮਲ ਅਧਿਕਾਰੀਆਂ ਤੋਂ ਪੁੱਛਗਿੱਛ ਦੌਰਾਨ ਸੰਗਤ ਸਿੰਘ ਗਿਲਜੀਆ ਦਾ ਨਾਂ ਵੀ ਸਾਹਮਣੇ ਆਇਆ ਸੀ। ਇਸ ਤੋਂ ਬਾਅਦ ਜਦੋਂ ਗਿਲਜੀਆ ਖਿਲਾਫ ਮਾਮਲਾ ਦਰਜ ਹੋਇਆ ਤਾਂ ਉਹ ਰੂਪੋਸ਼ ਹੋ ਗਿਆ। ਜਿਸ ਤੋਂ ਬਾਅਦ ਹੁਣ ਹਾਈਕੋਰਟ ਨੇ ਰਾਹਤ ਦਿੱਤੀ ਹੈ।
ਇਹ ਵੀ ਪੜ੍ਹੋ: ਐਨਕਾਊਂਟਰ ਦੌਰਾਨ ਮੰਨੂ ਤੇ ਰੂਪਾ ਨੇ ਬਣਾਇਆ ਸੀ ਸਰੈਂਡਰ ਕਰਣ ਦਾ ਮਨ : ਪੁਲਿਸ
ਸਾਡੇ ਨਾਲ ਜੁੜੋ : Twitter Facebook youtube