Gold Smuggler in Amritsar : ਪੰਜਾਬ ਦੇ ਅੰਮ੍ਰਿਤਸਰ ਵਿੱਚ ਕਸਟਮ ਵਿਭਾਗ ਨੇ ਦੁਬਈ ਤੋਂ ਸੋਨੇ ਦੀ ਤਸਕਰੀ ਫੜੀ ਹੈ। ਸ਼ਾਰਜਾਹ ਤੋਂ ਆਏ ਦੋਸ਼ੀ ਨੂੰ ਪੁਲਸ ਨੇ ਹਿਰਾਸਤ ‘ਚ ਲੈ ਲਿਆ ਹੈ ਅਤੇ ਉਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮੁਲਜ਼ਮ ਸੋਨੇ ਦੀ ਪੇਸਟ ਬਣਾ ਕੇ ਤਸਕਰੀ ਕਰ ਰਿਹਾ ਸੀ, ਤਾਂ ਜੋ ਇਸ ਨੂੰ ਮੈਟਲ ਡਿਟੈਕਟਰ ਤੋਂ ਬਚਾਇਆ ਜਾ ਸਕੇ।
ਕਸਟਮ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਦੁਬਈ ਤੋਂ ਆਇਆ ਜਹਾਜ਼ ਸਵੇਰੇ ਅੰਮ੍ਰਿਤਸਰ ਹਵਾਈ ਅੱਡੇ ‘ਤੇ ਉਤਰਿਆ। ਯਾਤਰੀਆਂ ਦੀ ਚੈਕਿੰਗ ਚੱਲ ਰਹੀ ਸੀ। ਕਸਟਮ ਵਿਭਾਗ ਦੀ ਚੌਕਸੀ ਅਤੇ ਇਨਪੁਟਸ ਦੇ ਆਧਾਰ ‘ਤੇ ਇਕ ਵਿਅਕਤੀ ਨੂੰ ਹਿਰਾਸਤ ‘ਚ ਲਿਆ ਗਿਆ। ਜਦੋਂ ਉਸ ਦੀ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ ਕੋਈ ਵੀ ਸ਼ੱਕੀ ਚੀਜ਼ ਨਹੀਂ ਮਿਲੀ। ਪਰ ਜਦੋਂ ਉਸ ਦੀ ਡੂੰਘਾਈ ਨਾਲ ਜਾਂਚ ਕੀਤੀ ਗਈ ਤਾਂ ਉਸ ਦੇ ਗੁਪਤ ਅੰਗ (ਗੁਦਾ) ਵਿੱਚੋਂ ਸੋਨੇ ਦੇ ਪੇਸਟ ਦੇ 3 ਕੈਪਸੂਲ ਮਿਲੇ ਹਨ।
ਕੈਪਸੂਲ ਮਿਲਣ ਤੋਂ ਬਾਅਦ ਕਸਟਮ ਵਿਭਾਗ ਨੇ ਦੋਸ਼ੀ ਨੂੰ ਹਿਰਾਸਤ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਸੋਨੇ ਦੇ ਪੇਸਟ ਦਾ ਕੁੱਲ ਵਜ਼ਨ 1.072 ਕਿਲੋਗ੍ਰਾਮ ਹੋਣ ਦਾ ਅਨੁਮਾਨ ਲਗਾਇਆ ਗਿਆ ਸੀ। ਪਰ ਜਦੋਂ ਉਸ ਪੇਸਟ ਨੂੰ ਸੋਨੇ ਵਿੱਚ ਬਦਲਿਆ ਗਿਆ ਤਾਂ ਇਸਦਾ ਕੁੱਲ ਭਾਰ 778 ਗ੍ਰਾਮ ਸੀ। ਸੋਨੇ ਦੀ ਅੰਤਰਰਾਸ਼ਟਰੀ ਕੀਮਤ 47.45 ਲੱਖ ਰੁਪਏ ਦੱਸੀ ਗਈ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਅਜੇ ਹੋਰ ਜਾਂਚ ਜਾਰੀ ਹੈ।
Also Read : ਲੁਧਿਆਣਾ ‘ਚ ਨਿਹੰਗ ਸਿੱਖ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
Also Read : ਪਤਨੀ ਦਾ ਕਤਲ ਕਰਨ ਤੋਂ ਬਾਅਦ ਸ਼ਿਕਾਇਤ ਕਰਨ ਥਾਣੇ ਪਹੁੰਚਿਆ ਪਤੀ, ਫੜਿਆ ਗਿਆ